Friday, July 11

ਪੈਰਾਮੈਡੀਕਲ ਸਟਾਫ਼ ਵੱਲੋਂ ਜ਼ਿਲਾ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਦਾ ਕੀਤਾ ਜਾ ਰਿਹੈ ਸਰਵੇ

-ਲੋਕਾਂ ਨੂੰ ਖੁਦ ਨੂੰ ਅਤੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਲੁਧਿਆਣਾ,(ਸੰਜੇ ਮਿੰਕਾ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ, ਜਿਸ ਵਿੱਚ ਸਿਵਲ, ਪੁਲਿਸ ਅਤੇ ਸਿਹਤ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਹਿੱਸਾ ਲਿਆ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਜ਼ਿਲਾ ਪ੍ਰਸਾਸ਼ਨ ਜ਼ਿਲਾ ਵਾਸੀਆਂ ਦੀ ਸਿਹਤ ਸੁਰੱਖਿਆ ਲਈ ਦ੍ਰਿੜ ਵਚਨਬੱਧ ਹੈ। ਕੋਵਿਡ 19 ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਜ਼ਿਲਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਾਸੀਆਂ ਦੇ ਉਸਾਰੂ ਸਹਿਯੋਗ ਤੋਂ ਬਿਨਾ ਇਸ ਮਹਾਂਮਾਰੀ ਦੀ ਰੋਕਥਾਮ ਕਰਨੀ ਸੰਭਵ ਨਹੀਂ ਸੀ।ਉਨਾਂ ਕਿਹਾ ਕਿ ਇਸੇ ਕਰਕੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮਿਸ਼ਨ ਫਤਹਿ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਸਫ਼ਲ ਕੀਤਾ ਜਾਵੇਗਾ। ਉਨਾਂ ਸਪੱਸ਼ਟ ਕੀਤਾ ਕਿ ਜੋ ਵੀ ਵਿਅਕਤੀ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਨਗੇ, ਉਨਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਮੀਟਿੰਗ ਦੌਰਾਨ ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕਰਨ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਸਾਧਨਾਂ ਰਾਹੀਂ ਬਾਹਰੋਂ ਆਉਣ ਵਾਲੇ ਲੋਕਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ। ਇਸੇ ਤਰਾਂ ਹੌਟਸਪਾਟ ਅਤੇ ਕੰਟੇਨਮੈਂਟ ਖੇਤਰਾਂ ‘ਤੇ ਵੀ ਜਿਆਦਾ ਨਜ਼ਰ ਰੱਖਣ ਬਾਰੇ ਹਦਾਇਤ ਕੀਤੀ ਗਈ। ਅਜਿਹੇ ਲੋਕਾਂ ਨੂੰ ਰਾਸ਼ਨ ਅਤੇ ਭੋਜਨ ਆਦਿ ਵੀ ਲੋੜੀਂਦੀ ਮਾਤਰਾ ਵਿੱਚ ਮੁਹੱਈਆ ਕਰਵਾਇਆ ਜਾਵੇ।ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਦੱਸਿਆ ਕਿ ਆਸ਼ਾ ਵਰਕਰਾਂ ਵੱਲੋਂ ਘਰ-ਘਰ ਦਾ ਇਸ ਸਰਵੇਖਣ ਤਹਿਤ ਦੌਰਾ ਕੀਤਾ ਜਾ ਰਿਹਾ ਹੈ ਅਤੇ ਉਨ•ਾਂ ਨੂੰ ਮਿਸ਼ਨ ਫ਼ਤਿਹ ਤਹਿਤ ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਮੂੰਹ ‘ਤੇ ਮਾਸਕ ਪਾਉਣ, ਬਾਹਰ ਜਾ ਕੇ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਲਈ ਪ੍ਰੇਰਿਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਲੋਕਾਂ ਨੂੰ ਮਿਸ਼ਨ ਫ਼ਤਿਹ ਤਹਿਤ ਉਕਤ ਤਿੰਨੋਂ ਚੀਜ਼ਾਂ ਲਾਜ਼ਮੀ ਤੌਰ ‘ਤੇ ਯਾਦ ਕਰਵਾਉਣ ਲਈ ਉਨਾਂ ਦੇ ਘਰਾਂ ਦੇ ਬਾਹਰ ਇੱਕ-ਇੱਕ ਸਟਿੱਕਰ ਵੀ ਲਾਇਆ ਜਾ ਰਿਹਾ ਹੈ, ਜਿਸ ‘ਤੇ ਕੋਵਿਡ ਲੱਛਣ ਆਉਣ ‘ਤੇ ਜ਼ਿਲੇ ਦੇ ਕੋਵਿਡ ਕੰਟਰੋਲ ਰੂਮ ਨੰਬਰ 0161-2444193, 4622276 ‘ਤੇ ਸੰਪਰਕ ਕਰਨ ਬਾਰੇ ਵੀ ਦੱਸਿਆ ਗਿਆ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਿਸ਼ਨ ਫ਼ਤਿਹ ਨਾਲ ਜੁੜਨ ਲਈ ਲੋਕਾਂ ਨੂੰ ਆਪਣੇ ਫ਼ੋਨ ‘ਤੇ ਕੋਵਾ ਐਪ ਡਾਊਨਲੋਡ ਕਰਨ ਅਤੇ ਉਸ ‘ਤੇ ਆਪਣੀ ਮਾਸਕ ਵਾਲੀ ਫ਼ੋਟੋ ਅਪਲੋਡ ਕਰਨ ਲਈ ਵੀ ਪ੍ਰੇਰਿਆ ਜਾਵੇ। ਉਨ•ਾਂ ਦੱਸਿਆ ਕਿ ਜੇਕਰ ਮਿਸ਼ਨ ਫ਼ਤਿਹ ਜੁਆਇਨ ਕਰਨ ਵਾਲਾ ਆਪਣੇ ਰੈਫ਼ਰਲ ਕੋਡ ‘ਤੇ ਅੱਗੇ ਹੋਰਨਾਂ ਨੂੰ ਮਿਸ਼ਨ ਫ਼ਤਿਹ ਜੁਆਇਨ ਕਰਵਾਉਂਦਾ ਹੈ ਤਾਂ ਸਰਕਾਰ ਵੱਲੋਂ ਉਸ ਦੇ ਖਾਤੇ ‘ਚ ਅੰਕ ਜੋੜੇ ਜਾਂਦੇ ਹਨ, ਜਿਸ ਦੇ ਆਧਾਰ ‘ਤੇ ਮੁੱਖ ਮੰਤਰੀ ਪੰਜਾਬ ਦੇ ਦਸਤਖ਼ਤ ਵਾਲੇ ਮਿਸ਼ਨ ਫ਼ਤਿਹ ਵਾਰੀਅਰ ਗੋਲਡ, ਸਿਲਵਰ ਜਾਂ ਬਰੋਂਜ਼ ਸਰਟੀਫ਼ਿਕੇਟ ਮਿਲਣਗੇ।ਉਨਾਂ ਨੇ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਲੁਧਿਆਣਾ ‘ਚ ਕੋਵਿਡ ਮਹਾਂਮਾਰੀ ਦੇ ਸਥਾਨਕ ਪੱਧਰ ‘ਤੇ ਫੈਲਾਅ ਨੂੰ ਰੋਕੀ ਰੱਖਣ ‘ਚ ਸਾਵਧਾਨੀਆਂ ਦਾ ਪੂਰਾ ਪਾਲਣ ਕਰਕੇ ਸਹਿਯੋਗ ਦੇਣ ਅਤੇ ਜੇਕਰ ਉਨਾਂ ‘ਚ ਕੋਵਿਡ ਸਬੰਧੀ ਲੱਛਣ ਜਿਵੇਂ ਤੇਜ਼ ਬੁਖਾਰ, ਜ਼ੁਕਾਮ ਜਾਂ ਗਲਾ ਦਰਦ ਆਦਿ ਹੈ ਤਾਂ ਤੁਰੰਤ ਨੇੜਲੇ ਫ਼ਲੂ ਕਾਰਨਰ (ਸਰਕਾਰੀ ਹਸਪਤਾਲ) ‘ਤੇ ਜਾ ਕੇ ਆਪਣੀ ਜਾਂਚ ਕਰਵਾਉਣ।ਮੀਟਿੰਗ ਵਿੱਚ ਕੋਵਿਡ ਨੋਡਲ ਅਫ਼ਸਰ ਸ੍ਰੀ ਸੰਯਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਅਮਰਜੀਤ ਸਿੰਘ ਬੈਂਸ, ਐੱਸ. ਡੀ. ਐੱਮਜ਼ ਸ੍ਰ. ਅਮਰਿੰਦਰ ਸਿੰਘ ਮੱਲੀ ਤੇ ਡਾ. ਬਲਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com