Friday, March 14

ਭਾਰਤ ਭੂਸ਼ਣ ਆਸ਼ੂ ਨੇ ਮੌਨਸੂਨ ਦੌਰਾਨ ਪਾਣੀ ਇਕੱਠਾ ਹੋਣ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਮੇਅਰ ਅਤੇ ਕਮਿਸ਼ਨਰ ਨੂੰ ਕੰਟਰੋਲ ਰੂਮ ਸਥਾਪਤ ਕਰਨ ਲਈ ਕਿਹਾ

ਲੁਧਿਆਣਾ, (ਸੰਜੇ ਮਿੰਕਾ)-ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸਭਰਵਾਲ ਨੂੰ ਹਦਾਇਤ ਕੀਤੀ ਹੈ ਕਿ ਆਗਾਮੀ ਮੌਨਸੂਨ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਪਾਣੀ ਇਕੱਠਾ ਹੋਣ ਨਾਲ ਸੰਬੰਧਤ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇ। ਉਨਾਂ ਕਿਹਾ ਕਿ ਨਗਰ ਨਿਗਮ ਦਾ ਇੱਕ ਹੀ ਟੀਚਾ ਹੈ ਕਿ ਇਸ ਸਮੱਸਿਆ ਨਾਲ ਸ਼ਹਿਰ ਵਾਸੀਆਂ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਆਸ਼ੂ ਨੇ ਕਿਹਾ ਕਿ ਇਹ ਕੰਟਰੋਲ ਰੂਮ ਲਗਾਤਾਰ 24 ਘੰਟੇ ਕੰਮ ਕਰੇ, ਜਿੱਥੇ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਣ। ਇਹ ਰੂਮ ਇਸ ਤਰਾਂ ਕੰਮ ਕਰੇ ਕਿ ਲੋਕਾਂ ਦੀਆਂ ਸ਼ਿਕਾਇਤਾਂ ‘ਤੇ ਫੌਰੀ ਕਾਰਵਾਈ ਹੋਵੇ ਅਤੇ ਇਹ ਜਲਦ ਤੋਂ ਜਲਦ ਹੱਲ ਹੋ ਸਕਣ। ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਵਾਸੀਆਂ ਦੀ ਭਲਾਈ ਲਈ ਦ੍ਰਿੜ ਵਚਨਬੱਧ ਹੈ, ਇਸੇ ਕਰਕੇ ਹੀ ਉਹ ਸਾਰੀ ਸਥਿਤੀ ਦੀ ਖੁਦ ਨਿਗਰਾਨੀ ਕਰ ਰਹੇ ਹਨ। ਉਨਾਂ ਕਿਹਾ ਕਿ ਜਿੱਥੇ ਕਿਤੇ ਵੀ ਪਾਣੀ ਖੜਨ ਦੀ ਸਮੱਸਿਆ ਦਰਪੇਸ਼ ਆਏਗੀ, ਉਥੇ ਨਗਰ ਨਿਗਮ ਕਰਮੀਆਂ ਦੀ ਜਿੰਮੇਵਾਰ ਨਿਰਧਾਰਤ ਕੀਤੀ ਜਾਵੇਗੀ।

About Author

Leave A Reply

WP2Social Auto Publish Powered By : XYZScripts.com