ਲੁਧਿਆਣਾ (ਸੰਜੇ ਮਿੰਕਾ)- ਸ੍ਰੀ ਸੰਦੀਪ ਕੁਮਾਰ ਆਈ.ਏ.ਐਸ. ਨੇ ਅੱਜ ਲੁਧਿਆਣਾ ਵਿਖੇ ਬਤੌਰ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ। ਆਪ 2016 ਬੈਂਚ ਦੇ ਆਈ.ਏ.ਐਸ.ਅਧਿਕਾਰੀ ਹਨ ਅਤੇ ਆਪ ਪਹਿਲਾਂ ਤਰਨਤਾਰਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐਡੀਸ਼ਨਲ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਸੰਦੀਪ ਕੁਮਾਰ ਏ.ਡੀ.ਸੀ ਨੇ ਦੱਸਿਆਂ ਕਿ ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਵਾਇਰਸ ਦੇ ਚੱਲਦਿਆਂ ਸਮਾਜਿਕ ਦੂਰੀ ਰੱਖਦੇ ਹੋਏ, ਉਹਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।
Related Posts
-
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਮੰਤਰੀ ਹਰਜੋਤ ਬੈਂਸ ਨੂੰ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਵਿੱਚ ਪ੍ਰਿੰਸੀਪਲ ਨਿਯੁਕਤ ਕਰਨ ਦੀ ਕੀਤੀ ਅਪੀਲ
-
ਨਗਰ ਸੁਧਾਰ ਟਰੱਸਟ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਨਿਊ ਹਾਇਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਵਿਰੁੱਧ ਐਫਆਈਆਰ ਦਰਜ
-
ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ