ਲੁਧਿਆਣਾ, (ਸੰਜੇ ਮਿੰਕਾ) – ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ 24 ਜੁਲਾਈ 2020 ਨੂੰ ਦਪਹਿਰ 3 ਵਜੇ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਦਾ ਵਿਸ਼ਾ ਕੋਵਿਡ-19 ਤੋਂ ਬਾਅਦ ਰੁਜ਼ਗਾਰ ਦੀਆਂ ਉੱਭਰ ਰਹੀਆਂ ਸੰਭਾਵਨਾਵਾਂ ਅਤੇ ਚੁਣੌਤੀਆਂ ਹਨ। ਇ ਵੈਬੀਨਾਰ ਵਿੱਚ ਭਾਗ ਲੈਣ ਵਾਲੀਆਂ ਪ੍ਰਮੁੱਖ ਸੰਸਥਾਵਾਂ ਦੇ ਪੈਨਲ ਵਿੱਚ ਮਾਈਕਰੋਸਾਫਟ, ਵਾਲਮਾਰਟ ਇੰਡੀਆ, ਪੈਪਸੀ-ਕੋ, ਡੈੱਲ ਅਤੇ ਐਮਾਜ਼ੋਨ ਆਦਿ ਨਾਮੀ ਕੰਪਨੀਆਂ ਰੁਜ਼ਗਾਰ ਅਤੇ ਲੋੜੀਂਦੇ ਹੁਨਰ ਦੇ ਬਾਰੇ ਚਾਨਣਾ ਪਾਉਣਗੇ। ਇਸ ਮੌਕੇ ਪੰਜਾਬ ਸਰਕਾਰ ਰੁਜ਼ਗਾਰ ਉਤਪਤੀ ਅੇਤ ਸਿਖਲਾਈ ਮੰਤਰੀ ਮਾਨਯੋਗ ਸ੍ਰ.ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ. ਇਸ ਵੈਬੀਨਾਰ ਵਿੱਚ ਭਾਗ ਲੈਣ ਲਈ ਗਰੈਜੂਏਟ ਅਤੇ ਪੋਸਟ-ਗਰੈਜੂਏਟ ਲੜਕੇ ਲੜਕੀਆਂ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਦੀ ਵੈਬਸਾਈਟ www.pgrkam.com ‘ਤੇ “Participation in Webinar” ‘ਤੇ ਕਲਿੱਕ ਕਰਕੇ ਅਪਲਾਈ ਕਰ ਕਰ ਸਕਦੇ ਹਨ ਅਤੇ ਨਾਲ ਹੀ ਆਪਣੇ ਪ੍ਰੋਫਾਈਲ ਬਾਰੇ ਰਜਿਸਟ੍ਰੇਸ਼ਨ ਕਰ ਸਕਦੇ ਹਨ।
Related Posts
-
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਮੰਤਰੀ ਹਰਜੋਤ ਬੈਂਸ ਨੂੰ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਵਿੱਚ ਪ੍ਰਿੰਸੀਪਲ ਨਿਯੁਕਤ ਕਰਨ ਦੀ ਕੀਤੀ ਅਪੀਲ
-
ਨਗਰ ਸੁਧਾਰ ਟਰੱਸਟ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਨਿਊ ਹਾਇਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਵਿਰੁੱਧ ਐਫਆਈਆਰ ਦਰਜ
-
ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ