- ਵਿਦਿਆਰਥੀ 24 ਜੁਲਾਈ ਤੱਕ ਪੇਸ਼ਕਾਰੀ ਦੀਆਂ ਵੀਡਿਓਜ਼ ਸ਼ੋਸ਼ਲ ਮੀਡੀਆ ‘ਤੇ ਕਰ ਸਕਦੇ ਹਨ ਅਪਲੋਡ – ਜ਼ਿਲ੍ਹਾ ਸਿੱਖਿਆ ਅਫ਼ਸਰ
ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੇ ਦੂਜੇੇ ਚਰਣ ਵਿੱਚ ਮਿਤੀ 20 ਜੁਲਈ ਤੋਂ ਗੀਤ ਗਾਇਨ ਪ੍ਰਤੀਯੋਗਤਾ ਸ਼ੁਰੂ ਹੋਈ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਹੇਠ ਇੰਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਸੀ, ਜਿਸ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੁ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੁ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸ਼ਬਦ ਗਾਇਨ ਮੁਕਾਬਲੇ ਵਿੱਚ ਜ਼ਿਲਾ ਲੁਧਿਆਣਾ ਦੇ ਵਿਦਿਆਰਥੀਆਂ ਨੇ ਸਮੁੱਚੇ ਰਾਜ ਦੀ ਹਿੱਸੇਦਾਰੀ ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਸਵਰਨਜੀਤ ਕੌਰ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਅਤੇ ਖੋਜ ਪ੍ਰੀਸ਼ਦ ਵਲੋਂ ਕਰਵਾਏ ਜਾ ਰਹੇ ਇਨ੍ਹਾਂ ਸਕੂਲ ਪੱਧਰ ਦੇ ਆਨਲਾਈਨ ਗੀਤ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਮਿਤੀ 20 ਜੁਲਾਈ ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡਿਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਗੀਤ ਪੂਰੀ ਤਰ੍ਹਾਂ ਗੁਰ{ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਤਾਂ, ਉਦੇਸ਼ਾਂ, ਉਸਤਤ ਅਤੇ ਕੁਰਬਾਨੀ ਤੇ ਆਧਾਰਤ ਪੇਸ਼ ਕੀਤੇ ਜਾਣਗੇ ਅਤੇ ਸਕੂਲ ਪੱਧਰ ਤੇ ਬਣਾਈ ਗਈ ਜੱਜਮੈਂਟ ਕਮੇਟੀ ਇਨ੍ਹਾਂ ਗੱਲਾਂ ਦਾ ਪੂਰਾ ਧਿਆਨ ਰੱਖੇਗੀ।ਉਪ ਜ਼ਿਲਾ ਸਿੱਖਿਆ ਅਫਸਰ (ਸ) ਡਾ.ਚਰਨਜੀਤ ਸਿੰਘ ਅਤੇ ਸ੍ਰੀ ਅਸੀਸ ਕੁਮਾਰ ਸ਼ਰਮਾ ਨੇ ਸਾਂਝੇ ਤੌਰ ਤੇ ਦੱਸਿਆ ਕਿ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਆਪਣੇ ਨਾਲ ਦੋ ਸਾਜਿੰਦੇ ਰੱਖ ਸਕਦੇ ਹਨ ਅਤੇ 3 ਤੋਂ 5 ਮਿੰਟ ਦਾ ਗੀਤ ਗਾਇਨ ਕਰਕੇ ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਉਨ੍ਹਾਂ ਸਮੂਹ ਸਕੂਲ ਮੁੱਖੀਆਂ ਨੂੰ ਕਿਹਾ ਕਿ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਕੇ ਹਿੱਸੇਦਾਰੀ ਕਰਵਾਈ ਜਾਵੇ ਤਾਂ ਜੋ ਗੀਤ ਗਾਇਨ ਮੁਕਾਬਲੇ ਤੇ ਸ਼ਬਦ ਗਾਇਨ ਮੁਕਾਬਲੇ ਵਿੱਚ ਵੀ ਵੱਧ ਤੋਂ ਵੱਧ ਵਿਦਿਆਰਥੀ ਹਿੱਸਾ ਲੈ ਸਕਣ। ਜ਼ਿਲਾ ਨੋਡਲ ਅਫਸਰ ਸ੍ਰੀ ਗੁਰਕ੍ਰਿਪਾਲ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 24 ਜੁਲਾਈ ਰਾਤ 12 ਵਜੇ ਤੱਕ ਅਪਲੋਡ ਹੋਈਆਂ ਵੀਡਿਓਜ਼ ਦੀ ਜੱਜਮੈਂਟ ਹਰ ਸਕੂਲ ਮੁੱਖੀ ਦੀ ਅਗਵਾਈ ਹੇਠ ਬਣੀ ਜੱਜਮੈਂਟ ਕਮੇਟੀ ਵਲੋਂ ਕੀਤੀ ਜਾਵੇਗੀ ਅਤੇ 25 ਜੁਲਾਈ ਨੂੰ ਸਕੂਲ ਪੱਧਰ ਤੇ ਹਰ ਵਰਗ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਦੇ ਵੀਡਿਓ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਗੁਗਲ ਫਾਰਮ ਵਿੱਚ ਭਰਨਗੇ। ਇਸ ਉਪਰੰਤ ਬਲਾਕ ਪੱਧਰ ਤੇ ਬਣਾਈ ਗਈ ਜੱਜਮੈਂਟ ਕਮੇਟੀ ਇਨ੍ਹਾਂ ਵੀਡਿਓ ਲਿੰਕਾਂ ਦੀ ਜੱਜਮੈਂਟ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲੇ ਲਈ ਪ੍ਰਤੀਯੋਗੀਆਂ ਦਾ ਫੈਸਲਾ ਕਰੇਗੀ।