Wednesday, March 12

ਕੁਲਜੀਤ ਕੌਰ ਨੇ 98.4% ਅੰਕ ਪ੍ਰਾਪਤ ਕਰਕੇ ਹਾਸਲ ਕੀਤਾ ਪਹਿਲਾ ਸਥਾਨ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਮਾਰਚ 2019 ਦੀ ਪ੍ਰੀਖਿਆ ਵਿੱਚ 12ਵੀਂ ਜਮਾਤ ਦੇ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭਾਰਤ ਨਗਰ, ਲੁਧਿਆਣਾ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸਵਰਨਜੀਤ ਕੌਰ ਵੱਲੋਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕਮਲਜੀਤ ਕੌਰ ਨੇ ਵਿਦਿਆਰਥੀਆਂ, ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਦੇ ਦੇ ਨਤੀਜ਼ੇ ਅਨੁਸਾਰ 437 ਵਿਦਿਆਰਥੀਆਂ ਵਿੱਚੋਂ ਸਾਰੇ ਵਿਦਿਆਰਥੀ ਪਾਸ ਰਹੇ, 60 ਵਿਦਿਆਰਥੀਆਂ ਵੱਲੋਂ 90% ਵੱਧ ਅੰਕ ਪ੍ਰਾਪਤ ਕੀਤੇ ਗਏ। ਇਸ ਤੋਂ ਇਲਾਵਾ 377 ਵਿਦਿਆਰਥੀਆਂ ਨੇ ਪਹਿਲੀ ਡਵੀਜ਼ਨ ਪ੍ਰਾਪਤ ਕੀਤੀ। ਪ੍ਰਿੰਸੀਪਲ ਵੱਲੋਂ ਪੋਜੀਸ਼ਨ ਪ੍ਰਾਪਤ ਵਿਦਿਆਰਥੀਆਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਸ ਕੁਲਜੀਤ ਕੌਰ ਵੱਲੋ 98.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅੰਸ਼ੀਕਾ ਮੌਰੀਆ 97.3% ਦੂਸਰਾ, ਮਾਨਸੀ ਜਖਮੌਲਾ 96.4% ਤੀਸਰਾ ਅਤੇ ਸੇਜਲ ਸ਼ਰਮਾ ਵੱਲੋਂ 95.3% ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਿਲ ਕੀਤਾ ਗਿਆ।

About Author

Leave A Reply

WP2Social Auto Publish Powered By : XYZScripts.com