ਲੁਧਿਅਣਾ, (ਸੰਜੇ ਮਿੰਕਾ)- ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਸਕੱਤਰ ਮਾਲ ਪੰਜਾਬ ਸਰਕਾਰ ਮਾਲ ਅਤੇ ਪੁਨਰਵਾਸ ਵਿਭਾਗ ਵੱਲ਼ੋ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਅਸ਼ਟਾਮ ਫਰੋਸ਼ਾ ਨੂੰ ਅਸ਼ਟਾਮ ਪੇਪਰ ਵੇਚਣ ਲਈ ਸਰਕਾਰ ਦੇ ਹੁਕਮਾਂ ਮੁਤਾਬਿਕ 2% ਕਮਿਸ਼ਨ ਦਿੱਤਾ ਜਾਂਦਾ ਹੈ। ਡਿਪਟੀ ਕਮਿ਼ਸਨਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਅਸ਼ਟਾਮ ਫਰੋਸ਼ ਅਸ਼ਟਾਮ ਪੇਪਰਾਂ ਦੀ ਕੀਮਤ “AT-PAR” ‘ਤੇ ਵੇਚਣ ਨਾਲੋਂ ਵਾਧੂ ਕੀਮਤ ਵਸੂਲਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਖ਼ੇਤਰੀ ਮਾਲ ਦਫ਼ਤਰਾਂ ਰਾਹੀਂ ਅਸ਼ਟਾਮ ਪੇਪਰਾਂ ਦੀ ਫਰੋਖ਼ਤ ਸਬੰਧੀ ਇਹ ਗੱਲ ਨੋਟਿਸ ਬੋਰਡ ‘ਤੇ ਮੋਟੇ ਅੱਖਰਾਂ ਵਿੱਚ ਲਿਖਵਾਈ ਜਾਵੇ ਤਾਂ ਜੋ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਸਕੇ।
Related Posts
-
ਸੰਸਦ ਮੈਂਬਰ ਸੰਜੀਵ ਅਰੋੜਾ ਨੇ ਮੰਤਰੀ ਹਰਜੋਤ ਬੈਂਸ ਨੂੰ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਵਿੱਚ ਪ੍ਰਿੰਸੀਪਲ ਨਿਯੁਕਤ ਕਰਨ ਦੀ ਕੀਤੀ ਅਪੀਲ
-
ਨਗਰ ਸੁਧਾਰ ਟਰੱਸਟ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਨਿਊ ਹਾਇਰ ਸੈਕੰਡਰੀ ਸਕੂਲ ਦੀ ਪ੍ਰਬੰਧਕ ਕਮੇਟੀ ਵਿਰੁੱਧ ਐਫਆਈਆਰ ਦਰਜ
-
ਵਿਧਾਇਕ ਬੱਗਾ ਅਤੇ ਵਿਧਾਇਕ ਪਰਾਸ਼ਰ ਵੱਲੋਂ 12.50 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਟਿਊਬਵੈੱਲ ਪ੍ਰੋਜੈਕਟ ਦਾ ਕੀਤਾ ਉਦਘਾਟਨ