- ਮੌਜੂਦਾ ਸਮੇਂ ਨਿੱਜੀ ਹਸਪਤਾਲਾਂ ਵਿੱਚ ਕੋਵਿਡ ਮਰੀਜਾਂ ਲਈ 177 ਬੈਡ ਖਾਲੀ – ਡਿਪਟੀ ਕਮਿਸ਼ਨਰ
- ਬੈਡਾਂ ਦੀ ਗਿਣਤੀ ਵਿੱਚ ਵਾਧਾ ਕੋਈ ਹੱਲ ਨਹੀ, ਲੋਕਾਂ ਨੂੰ ਸਾਰੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਹਸਪਤਾਲ ਵਿੱਚ ਦਾਖਲ ਹੋਣ ਦੀ ਸੂਰਤ ਹੀ ਨਾ ਪੈਦਾ ਹੋਵੇ
- ਜਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾਂ ਦੇ ਅਧਿਕਾਰਤ ਪੇਜ ਤੋਂ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾ ਨਾਲ ਹੋਏ ਰੂ-ਬਰੂ
ਲੁਧਿਆਣਾ, (ਸੰਜੇ ਮਿੰਕਾ ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਿੱਚ ਖਾਲੀ ਬਿਸਤਰੇ ਦੀ ਸਥਿਤੀ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜਲਦ ਹੀ ਸaਹਿਰ ਵਾਸੀਆਂ ਲਈ ਇੱਕ ਮੋਬਾਈਲ ਐਪ ਲਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੇ ਹਿੱਤ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕਿਸੇ ਵਿਸ਼ੇਸ਼ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਜਾ ਸਕਣ। ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਦਫaਤਰ ਜਿaਲ੍ਹਾ ਲੋਕ ਸੰਪਰਕ ਅਫaਸਰ ਲੁਧਿਆਣਾਂ ਦੇ ਅਧਿਕਾਰਤ ਫੇਸਬੁੱਕ ਪੇਜ ਤੋਂ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਦੀ ਭਲਾਈ ਲਈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿੱਜੀ ਹਸਪਤਾਲਾਂ ਵਿਚ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਇਕ ਸਮਰਪਿਤ ਪੋਰਟਲ ਪਹਿਲਾਂ ਹੀ ਤਿਆਰ ਕੀਤਾ ਜਾ ਚੁੱਕਾ ਹੈ ਜਿਸ ਰਾਹੀਂ ਹਰੇਕ ਹਸਪਤਾਲ ਵਿਚ ਖਾਲੀ ਪਏ ਬੈਡ ਦੀ ਅਸਲ ਸਮੇਂ ਅਤੇ ਸਥਿਤੀ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਖਾਸ ਹਸਪਤਾਲ ਵਿਚ ਖਾਲੀ ਬਿਸਤਰਾ ਨਾ ਹੋਣ ਦੀ ਸੂਰਤ ਵਿੱਚ ਰੋਗੀ ਨੂੰ ਨੇੜਲੇ ਹਸਪਤਾਲ ਵਿਚ ਤਬਦੀਲ ਕੀਤਾ ਜਾ ਸਕਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹੁਣ ਕੋਈ ਵੀ ਹਸਪਤਾਲ ਖਾਲੀ ਪਏ ਬੈਡ ਦੀ ਅਸਲ ਸਥਿਤੀ ਬਾਰੇ ਜਾਣਕਾਰੀ ਲੁਕਾ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦਾ ਸਿੱਧਾ ਕੰਟਰੋਲ ਉਨ੍ਹਾਂ ਤੋਂ ਇਲਾਵਾ ਪੁਲਿਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸaਨਰ (ਵਿਕਾਸ) ਕੋਲ ਹੈ। ਇਸ ਤੋਂ ਇਲਾਵਾ ਜਾਣਕਾਰੀ ਨਿੱਜੀ ਹਸਪਤਾਲਾਂ ਨਾਲ ਵੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੁਧਿਆਣਾ ਵਿੱਚ ਕੋਵਿਡ ਪੀੜਤ ਮਰੀਜਾਂ ਦੇ ਇਲਾਜ ਕਰਨ ਵਾਲੇ ਨਿੱਜੀ ਹਸਪਤਾਲਾਂ ਵਿੱਚ 177 ਬੈਡ ਖਾਲੀ ਹਨ। ਪ੍ਰਾਈਵੇਟ ਹਸਪਤਾਲਾਂ ਵਿੱਚ ਬੈਡਾਂ ਦੀ ਵੱਧ ਰਹੀ ਗਿਣਤੀ ਨਾਲ ਜੁੜੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਬੈਡਾਂ ਦੀ ਗਿਣਤੀ ਵਿੱਚ ਵਾਧਾ ਕੋਈ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਹਸਪਤਾਲ ਵਿੱਚ ਦਾਖਲ ਹੋਣ ਦੀ ਸੂਰਤ ਹੀ ਪੈਦਾ ਨਾ ਹੋਵੇ। ਉਨ੍ਹਾਂ ਵਸਨੀਕਾਂ ਨੂੰ ਮਾਸਕ ਪਹਿਨਣ, ਸਰੀਰਕ ਦੂਰੀ ਅਤੇ ਹੱਥਾਂ ਦੀ ਸਫਾਈ ਬਣਾਈ ਰੱਖਣ ਦੀ ਅਪੀਲ ਕੀਤੀ।