Wednesday, March 12

ਹੁਣ ਤੱਕ ਲੁਧਿਆਣਾ ਵਿੱਚ 21045 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ

  • ਪਿਛਲੇ 24 ਘੰਟਿਆਂ ਦੌਰਾਨ 60 ਨਵੇਂ ਮਾਮਲੇ ਆਏ ਸਾਹਮਣੇ
  • ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ

ਲੁਧਿਆਣਾ, ( ਸੰਜੇ ਮਿੰਕਾ ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿਂ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹੇ ‘ਚ 884 ਪੋਜ਼ਟਿਵ ਮਰੀਜ਼ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 60 ਮਰੀਜ਼ (53 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 7 ਹੋਰ ਰਾਜਾਂ/ ਜ਼ਿਲ੍ਹਿਆਂ ਦੇ ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 60384 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 59347 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 56044 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1037 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 2886 ਹੈ, ਜਦਕਿ 417 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 80 ਮੌਤਾਂ ਲੁਧਿਆਣਾ ਅਤੇ 38 ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹੋਈਆਂ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 21045 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 3975 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 317 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 954 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

About Author

Leave A Reply

WP2Social Auto Publish Powered By : XYZScripts.com