ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾਂ ਵੱਲੋਂ ਜਾਰੀ ਹੁਕਮਾਂ ਅਨੁਸਾਰ ਰੱਖੜੀ ਦੇ ਤਿਉਂਹਾਰ ਅਤੇ ਲੋਕ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ 2 ਅਗਸਤ ਦਿਨ ਐਤਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਪੈਂਦੀਆਂ ਦੁਕਾਨਾਂ ਅਤੇ ਸ਼ਾਪਿੰਗ ਮਾਲ ਨੂੰ ਸਵੇਰੇ 07 ਵਜੇਂ ਤੋਂ ਸ਼ਾਮ 08 ਵਜੇ ਤੱਕ ਖੋਲਣ ਦੀ ਇਜ਼ਾਜਤ ਦਿੱਤੀ ਗਈ ਹੈ। ਉਨ੍ਹਾਂ ਜਾਰੀ ਆਦੇਸ਼ ‘ਚ ਕਿਹਾ ਕਿ ਕੋਵਿਡ-19 ਮਹਾਂਮਾਰੀ ਨੂੰ ਧਿਆਨ ‘ਚ ਰੱਖਦੇ ਹੋਏ ਸਾਰੇ ਸੂਝਵਾਨ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਤਿਊਂਹਾਰ ਮੌਕੇ ਬਾਜ਼ਾਰ ਵਿੱਚ ਭੀੜ ਨਾ ਕੀਤੀ ਜਾਵੇ ਅਤੇ ਜਿੱਥੋਂ ਤੱਕ ਸੰਭਵ ਹੋ ਸਕੇ ਸਫਰ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਹਰ ਦੁਕਾਨਦਾਰ ਵਲੋਂ ਮਠਿਆਈ ਦੇ ਡੱਬੇ ਅਤੇ ਰੱਖੜੀ ਨਾਲ 2-2 ਮਾਸਕ ਦੇਣੇ ਲਾਜ਼ਮੀ ਹੋਣਗੇ।
