Friday, June 27

ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ ਆਵਾਜ਼ ਚੁੱਕਣ ਤੇ ਕੇਸ ਦਰਜ ਕਰਨਾ ਜਾਇਜ਼ ਨਹੀਂ- ਬੀਬੀ ਦਿਆਲ

ਲੁਧਿਆਣਾ,(ਸੰਜੇ ਮਿੰਕਾ)- ਸ਼੍ਰੋਮਣੀ ਅਕਾਲੀ ਦਲ ਦੇ ੲਸੀਤਰੀ ਵਿੰਗ ਦੀ ਜਿਲਾ ਪ੍‍ਧਾਨ ਬੀਬੀ ਸੁਰਿੰਦਰ ਕੌਰ ਦਿਆਲ ਨੇ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ ਆਵਾਜ਼ ਚੁੱਕਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖਿਲਾਫ਼ ਕੇਸ ਦਰਜ ਕਰਨਾ ਸਰਕਾਰ ਅਤੇ ਪੁਲਿਸ ਦੀ ਧੱਕੇਸ਼ਾਹੀ ਹੈ।ਬੀਬੀ ਦਿਆਲ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਆਪਣੇ ਸਾਥੀਆਂ ਨਾਲ ਮਿਲਕੇ ਸਮਾਜਿਕ ਦੂਰੀ ਬਣਾਕੇ ਹਸਪਤਾਲ ਖ਼ਿਲਾਫ ਪ੍ਰਦਸ਼ਨ ਕੀਤਾ ਸੀ। ਯੂਥ ਅਕਾਲੀ ਦਲ ਦੇ ਜੁਝਾਰੂ ਆਗੂਆਂ ਨੇ ਹਸਪਤਾਲਾਂ ਵਿੱਚ ਬੈੱਡ ਨਾ ਮਿਲਣਾ ਅਤੇ ਸਰਕਾਰ ਦੇ ਮਿਸ਼ਨ ਫਤਿਹ ਦੀ ਪੋਲ ਖੋਲੀ ਸੀ ਪਰ ਪੁਲਿਸ ਵਲੋਂ ਗੁਰਦੀਪ ਸਿੰਘ ਗੋਸ਼ਾ ਅਤੇ ਉਹਨਾਂ ਦੇ ਸਾਥੀਆਂ ਖ਼ਿਲਾਫ ਕੇਸ ਦਰਜ ਕਰ ਲਿਆ। ਬੀਬੀ ਦਿਆਲ ਨੇ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਵਿਰੋਧੀ ਧਿਰ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਅਤੇ ਕੇਸ ਦਰਜ ਕਰ ਰਹੀ ਹੈ। ਪਿਛਲੇ ਦਿਨਾਂ ਵਿੱਚ ਕਾਂਗਰਸ ਅਤੇ ਹੋਰ ਪਾਰਟੀਆਂ ਵਲੋਂ ਵੱਡੇ ਇਕੱਠ ਕੀਤੇ ਗਏ ਪਰ ਉਹਨਾਂ ਖ਼ਿਲਾਫ ਕੋਈ ਕਾਰਵਾਈ ਨਹੀਂ ਹੋਈ। ਬੀਬੀ ਹੋਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਆਪਣੀ ਪਾਰਟੀ ਦੇ ਵਰਕਰਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਪੁਲਿਸ ਵਲੋਂ ਦਰਜ ਕੀਤੇ ਕੇਸਾਂ ਤੋਂ ਡਰੇਗੀ ਨਹੀਂ।

About Author

Leave A Reply

WP2Social Auto Publish Powered By : XYZScripts.com