Wednesday, March 12

ਪੰਜਾਬ ਸਰਕਾਰ ਵੱਲੋਂ ਅਮਰਪ੍ਰੀਤ ਔਲਖ ਕੈਨੇਡਾ ਦੇ ਕੁਆਰਡੀਨੇਟਰ ਨਿਯੁਕਤ

ਚੰਡੀਗੜ੍ਹ, (ਬਿਊਰੋ)- ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਔਲਖ ਨੂੰ ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਸਬੰਧੀ ਵਿਭਾਗ ਵੱਲੋਂ ਕੈਨੇਡਾ ਲਈ ਕੁਆਰਟਰ ਨਿਯੁਕਤ ਕੀਤਾ ਗਿਆ ਹੈ। ਔਲਖ ਪੰਜਾਬ ਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀਆਂ ਨੀਤੀਆਂ ਦਾ ਕੈਨੇਡਾ ਚ ਪ੍ਰਚਾਰ ਕਰਨ ਸਮੇਤ ਉੱਥੇ ਵੱਸਦੇ ਐਨਆਰਆਈ ਸਮਾਜ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਨੂੰ ਚ ਕੋਆਰਡੀਨੇਟ ਕਰਨਗੇ। 
ਇਸ ਮੌਕੇ ਅਲੋਕ ਵੱਲੋਂ ਸੀਐੱਮ ਕੈਪਟਨ ਅਮਰਿੰਦਰ ਸਿੰਘ, ਐਨਆਰਆਈ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਸੂਚਨਾ ਤੇ ਪ੍ਰਸਾਰਨ ਮੰਤਰੀ ਮਨੀਸ਼ ਤਿਵਾੜੀ ਤੇ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦਾ ਧੰਨਵਾਦ ਪ੍ਰਗਟ ਕੀਤਾ ਗਿਆ। ਲੁਧਿਆਣਾ ਦੇ ਵਿਕਾਸ ਨਗਰ ਨਾਲ ਸਬੰਧਿਤ, ਕੈਨੇਡਾ ਚ ਬਿਜ਼ਨਸਮੈਨ ਔਲਖ ਨੇ ਕਿਹਾ ਕਿ ਕੈਨੇਡਾ ਦਾ ਐਨਆਰਆਈ ਸਮਾਜ ਕੈਪਟਨ ਸਰਕਾਰ ਦੀ ਕਾਰਜਪ੍ਰਣਾਲੀ ਤੋਂ ਬਹੁਤ ਖੁਸ਼ ਹੈ ਅਤੇ ਉਹ ਭਰੋਸਾ ਦਿੰਦੇ ਹਨ ਕਿ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। 

About Author

Leave A Reply

WP2Social Auto Publish Powered By : XYZScripts.com