Thursday, April 24

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾ ਸਦਕਾ ਐਸ.ਪੀ.ਐਸ. ਹਸਪਤਾਲ ਨੇ ਆਪਣੇ ਮੌਜੂਦਾ ਕੇਵਿਡ ਕੇਅਰ ਸ਼ੈਟਰ ‘ਚ ਹੋਰ 50 ਬਿਸਤਰੇ ਜੋੜੇ

  • ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹੋਰ ਨਿੱਜੀ ਹਸਪਤਾਲਾਂ ਨੂੰ ਇਸ ਘੜੀ ‘ਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ

ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਐਸ.ਪੀ.ਐਸ. ਹਸਪਤਾਲ ਸ਼ੇਰਪੁਰ ਚੌਕ ਲੁਧਿਆਣਾ ਵੱਲੋਂ ਆਪਣੇ ਮੌਜੂਦਾ ਕੋਵਿਡ ਕੇਅਰ ਸੈਂਟਰ ਵਿੱਚ 50 ਹੋਰ ਬਿਸਤਰੇ ਜੋੜ ਦਿੱਤੇ ਹਨ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਅਤੇ ਵਧੀਕ ਡਿਪਟੀ ਕਮਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ ਸ੍ਰੀ ਸੰਦੀਪ ਕੁਮਾਰ ਨੇ ਅੱਜ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਦੇ ਪ੍ਰਬੰਧਕਾਂ ਦਾ ਇਸ ਦੇ ਮੌਜੂਦਾ ਕੋਵਿਡ ਕੇਅਰ ਸੈਂਟਰ ਵਿੱਚ 50 ਹੋਰ ਬਿਸਤਰੇ ਜੋੜਨ ਲਈ ਧੰਨਵਾਦ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਹੁਣ ਕਈ ਨਿੱਜੀ ਹਸਪਤਾਲਾਂ ਨੇ ਕੋਵਿਡ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ ਅਤੇ ਜ਼ਿਲ੍ਹੇ ਵਿੱਚ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੀ ਭਲਾਈ ਲਈ ਜ਼ਿਲ੍ਹੇ ਵਿੱਚ ਮੌਜੂਦਾ ਬਿਸਤਰਿਆਂ ਵਿੱਚ ਲੈਵਲ-2 ਅਤੇ ਲੈਵਲ-3 ਬਿਸਤਰਿਆਂ ਦੀ ਵਧੇਰੇ ਗਿਣਤੀ ਸ਼ਾਮਲ ਕੀਤੀ ਜਾ ਰਹੀ ਹੈ।
ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਸਰਕਾਰੀ ਵੈਬ ਲਿੰਕਸ “https://ludhiana.nic.in/…/covid-19-bed-status-in-ludhiana-…/” or “www.hbmspunjab.in” ਦੁਆਰਾ ਖਾਲੀ ਬਿਸਤਰੇ ਦੀ ਸਥਿਤੀ ਦੀ ਜਾਂਚ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ ਮੁਹੱਈਆ ਕਰਾਉਣ ਵਾਲੇ ਸਾਰੇ ਨਿੱਜੀ ਹਸਪਤਾਲਾਂ ਦਾ ਡਾਟਾ ਵੈਬ ਲਿੰਕਸ ‘ਤੇ ਜੋੜਿਆ ਗਿਆ ਹੈ।
ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਹੋਰ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਹਸਪਤਾਲਾਂ ‘ਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਤਾਂ ਜੋ ਉਹ ਇਸ ਘੜੀ ‘ਚਂ ਸਮਾਜ ਲਈ ਸੱਚੀ ਸੇਵਾ ਕਰ ਸਕਣ।

About Author

Leave A Reply

WP2Social Auto Publish Powered By : XYZScripts.com