
- ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹੋਰ ਨਿੱਜੀ ਹਸਪਤਾਲਾਂ ਨੂੰ ਇਸ ਔਖੀ ਘੜੀ ‘ਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ ਦੀ ਅਪੀਲ
ਲੁਧਿਆਣਾ, (ਸੰਜੇ ਮਿੰਕਾ) – ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਨਿੱਜੀ ਹਸਪਤਾਲਾਂ ਵੱਲੋਂ ਆਪਣੇ ਹਸਪਤਾਲਾਂ ਵਿੱਚ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤੇ ਹਨ। ਅੱਜ, ਸ਼ਹਿਰ ਦੇ ਗਿੱਲ ਰੋਡ ਖੇਤਰ ਵਿੱਚ ਲਾਈਫਲਾਈਨ ਹਸਪਤਾਲ ਦੇ ਪ੍ਰਬੰਧਕਾਂ ਨੇ ਆਪਣੇ ਹਸਪਤਾਲ ਵਿੱਚ 10 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਲਾਈਫਲਾਈਨ ਹਸਪਤਾਲ ਦਾ ਦੌਰਾ ਕੀਤਾ ਅਤੇ ਕੋਵਿਡ ਕੇਅਰ ਸੈਂਟਰ ਸੁਰੂ ਕਰਨ ਲਈ ਪ੍ਰਬੰਧਕਾਂ ਦਾ ਧੰਨਵਾਦ ਵੀ ਕੀਤਾ। ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਮੋਬਾਈਲ ਐਪ ਂਐਚ.ਬੀ.ਐਮ.ਐਸ.ਪੰਜਾਬਂ ਜਾਂ ਸਰਕਾਰੀ ਵੈਬ ਲਿੰਕਸ ““https://ludhiana.nic.in/…/covid-19-bed-status-in-ludhiana-…/” ਜਾਂ “www.hbmspunjab.in” ਰਾਹੀਂ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ ਮੁਹੱਈਆ ਕਰਾਉਣ ਵਾਲੇ ਸਾਰੇ ਨਿੱਜੀ ਹਸਪਤਾਲਾਂ ਦਾ ਡਾਟਾ ਮੋਬਾਈਲ ਐਪ ਦੇ ਨਾਲ ਨਾਲ ਵੈਬ ਲਿੰਕਸ ਉੱਤੇ ਜੋੜਿਆ ਗਿਆ ਹੈ। ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਹੋਰ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਹਸਪਤਾਲਾਂ ਵਿੱਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਤਾਂ ਜੋ ਉਹ ਇਸ ਔਖੀ ਘੜੀ ‘ਚ ਸਮਾਜ ਲਈ ਸੱਚੀ ਸੇਵਾ ਕਰ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਵੀ ਹਾਜ਼ਰ ਸਨ।