- ਕਿਹਾ! ਪਾਣੀਆਂ ਦੀ ਰਾਖੀ ਸਮੇਤ ਕਈ ਸ਼ਲਾਘਾਯੋਗ ਫੈਸਲੇ ਲਏ
ਲੁਧਿਆਣਾ, (ਸੰਜੇ ਮਿੰਕਾ)-ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਸ੍ਰ ਅਮਰਜੀਤ ਸਿੰਘ ਟਿੱਕਾ ਨੇ ਇਕ ਸੀਨੀਅਰ ਕਾਂਗਰਸੀ ਆਗੂ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਕੋਈ ਵੀ ਚੁਣੌਤੀ ਨਹੀਂ ਹੈ। ਪਾਣੀਆਂ ਦੀ ਰਾਖੀ ਸਮੇਤ ਸੂਬੇ ਦੇ ਹਿੱਤ ਵਿੱਚ ਲਏ ਗਏ ਫੈਸਲਿਆਂ ਕਾਰਨ ਉਹਨਾਂ ਦੀ ਲੋਕਾਂ ਵਿੱਚ ਬਹੁਤ ਹੀ ਲੋਕਪ੍ਰਿਅਤਾ ਹੈ। ਅੱਜ ਇਥੇ ਬਿਆਨ ਜਾਰੀ ਕਰਦਿਆਂ ਸ੍ਰ ਟਿੱਕਾ ਨੇ ਕਿਹਾ ਕਿ ਅਜਿਹੇ ਨੇਤਾਵਾਂ ਨੂੰ ਇਹ ਦੇਖ ਲੈਣਾ ਚਾਹੀਦਾ ਹੈ ਕਿ ਉਹਨਾਂ ਦੀ ਲੋਕਪ੍ਰਿਅਤਾ ਕੈਪਟਨ ਅਮਰਿੰਦਰ ਸਿੰਘ ਦੇ ਮੁਕਾਬਲੇ ਸਿਰਫ਼ ਉਹਨਾਂ ਦੇ ਹਲਕਿਆਂ ਤੱਕ ਹੀ ਸੀਮਤ ਹੈ। ਸ੍ਰ ਟਿੱਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 1967 ਤੋਂ ਬਾਅਦ ਪਹਿਲੇ ਉਹ ਮੁੱਖ ਮੰਤਰੀ ਹਨ ਜਿਹਨਾਂ ਨੇ ਪੰਜਾਬ ਦੇ ਪਾਣੀਆਂ ਅਤੇ ਹਿੱਤਾਂ ਦੀ ਰਾਖੀ ਲਈ ਦਲੇਰਾਨਾ ਫੈਸਲੇ ਲਏ ਹਨ। ਸ੍ਰ ਟਿੱਕਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿੱਚ ਪੂਰਨ ਭਰੋਸਾ ਪ੍ਰਗਟ ਕੀਤਾ ਅਤੇ ਮੁੱਖ ਮੰਤਰੀ ਦੀਆਂ ਨੀਤੀਆਂ ਦਾ ਪੁਰਜ਼ੋਰ ਸਮਰਥਨ ਕੀਤਾ।ਕੋਵਿਡ-19 ਕੋਰੋਨਾ ਮਹਾਂਮਾਰੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਇਤਿਹਾਸਿਕ ਫੈਸਲੇ ਲਾਕਡਾਊਨ, ਕਰਫਿਊ ਦੀ ਸ਼ਲਾਘਾ ਕੀਤੀ, ਜਿਸ ਕਰਕੇ ਪੰਜਾਬ ਕੋਰੋਨਾ ਦੀ ਭਿਆਨਕ ਮਹਾਂਮਾਰੀ ਤੋਂ ਬਚ ਗਿਆ।ਮੁੱਖ ਮੰਤਰੀ ਵਜੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਿਹਤ ਸਹੂਲਤਾਂ ਪ੍ਰਸ਼ੰਸ਼ਾਯੋਗ ਹਨ। ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਮੁੱਖ ਮੰਤਰੀ ਵੱਲੋਂ ਅਜਿਹੇ ਇਤਿਹਾਸਿਕ ਫੈਸਲੇ ਲਏ ਗਏ।ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਅਖ਼ਤਿਆਰੀ ਫੰਡ ਵਿੱਚੋਂ ਰਾਸ਼ਨ ਮੁਹੱਈਆ ਕਰਵਾਇਆ।ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਲਈ ਸ਼ਲਾਘਾਯੋਗ ਕਦਮ ਚੁੱਕੇ।ਪ੍ਰਵਾਸੀ ਮਜ਼ਦੂਰਾਂ ਨੂੰ ਮੁਫਤ ਰੇਲ ਕਿਰਾਇਆ ਅਤੇ ਵਧੀਆ ਖਾਣਾ ਮੁਹੱਈਆ ਕਰਵਾਇਆ ਗਿਆ।ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਮੁਆਫ ਕਰਵਾਈਆਂ । ਉਹਨਾਂ ਅਕਾਲੀਆਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਉਹ ਆਪਣੇ ਆਪ ਨੂੰ ਜਿਆਦਾ ਪੰਜਾਬ ਹਿਤੈਸ਼ੀ ਅਖਵਾਉਂਦੇ ਹਨ ਤਾਂ ਉਹ ਪਾਣੀਆਂ ਦੇ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਪਵਾਉਣ।