Friday, June 27

ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਲਈ ਸਵੈ-ਰੋਜ਼ਗਾਰ ਸਥਾਪਿਤ ਕਰਨ ਦਾ ਸੁਨਹਿਰੀ ਮੌਕਾ

  • ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਲੋਨ ਦੀ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ – ਡਿਪਟੀ ਡਾਇਰੈਕਟਰ

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਮਿਸ਼ਨ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ’ ਅਧੀਨ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਦੀ ਰਹਿਨੁਮਾਈ ਵਿੱਚ ਜਿਲ੍ਹਾ ਲੁਧਿਆਣਾ ਦੇ ਨੋਜਵਾਨਾ ਲਈ ਸਵੈ-ਰੋਜ਼ਗਾਰ ਸਥਾਪਿਤ ਕਰਨ ਦਾ ਇੱਕ ਸੁਨਹਿਰੀ ਮੌਕਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ ਦਿੱਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਮਾਰੀ ਦੇ ਚਲਦੇ ਨੋਜਵਾਨਾ ਨੂੰ ਆਰਥਿਕ ਤੌਰ ਤੇ ਮਜਬੂਤ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਸਵੈ-ਰੋਜ਼ਗਾਰ ਸਥਾਪਿਤ ਕਰਨ ਲਈ ਲੋਨ ਦੀ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਸੁਵਿਧਾ ਦਾ ਲਾਭ ਲੈਣ ਲਈ ਚਾਹਵਾਨ ਨੋਜਵਾਨ ਬਿਊਰੋ ਦੇ ਸਵੈ-ਰੋਜ਼ਗਾਰ ਸਬੰਧੀ ਬਣਾਏ ਗਏ ਲਿੰਕ https://forms.gle/ZV2VdahGUX5DrobZ8 ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਸੁਵਿਧਾ ਦਾ ਲਾਭ ਉਠਾਉਣ। ਇਸ ਸੰਬਧੀ ਵਧੇਰੇ ਜਾਣਕਾਰੀ ਲੈਣ ਲਈ ਬਿਊਰੋ ਦੇ ਹੈਲਪਲਾਈਨ ਨੰ. 77400-01682 ਜਾਂ Email Id dbeeludhelp@gmail.com ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com