Friday, May 9

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਦਿਅਕ ਮੁਕਾਬਲੇ

  • ਕਵਿਤਾ ਉਚਾਰਨ ਦੇ ਜਿਲ੍ਹਾ ਪੱਧਰੀ ਨਤੀਜੇ ਐਲਾਨੇ

ਲੁਧਿਆਣਾ,(ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਕਵਿਤਾ ਉਚਾਰਨ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ।ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਕਵਿਤਾ ਮੁਕਾਬਲਿਆਂ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 4200 ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਤੇ ਫਲਸਫੇ ਨਾਲ ਸਬੰਧਤ ਕਵਿਤਾਵਾਂ ਦਾ ਉਚਾਰਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।ਜਿਲ੍ਹਾ ਸਿੱਖਿਆ ਅਫਸਰ (ਸੈ.) ਸ੍ਰੀਮਤੀ ਸਵਰਨਜੀਤ ਕੌਰ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।ਜ਼ਿਲਾ ਪੱਧਰੀ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਉਪ ਜ਼ਿਲਾ ਸਿੱਖਿਆ ਅਫਸਰ ਡਾ. ਚਰਨਜੀਤ ਸਿੰਘ ਅਤੇ ਅਸ਼ੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੈਕੰਡਰੀ ਵਰਗ ਦੇ ਜਿਲ੍ਹਾ ਪੱਧਰੀ ਕਵਿਤਾ ਮੁਕਾਬਲੇ ‘ਚ ਜਸਪ੍ਰੀਤ ਕੌਰ ਪੁੱਤਰੀ ਬੁੱਧ ਰਾਮ ਸਰਕਾਰੀ ਸਕੂਲ ਮਨਸੂਰਾਂ ਦੀ ਵਿਦਿਆਰਥਣ ਨੇ ਪਹਿਲਾ, ਦੇਹੜਕਾ ਸਕੂਲ ਦੀ ਵਿਦਿਆਰਥਣ ਸੰਦੀਪ ਕੌਰ ਪੁੱਤਰੀ ਦਰਸ਼ਨ ਸਿੰਘ ਨੇ ਦੂਸਰਾ ਅਤੇ ਗਰਲਜ਼ ਸਕੂਲ ਪਾਇਲ ਦੀ ਵਿਦਿਆਰਥਣ ਰਾਜਨਦੀਪ ਕੌਰ ਪੁੱਤਰੀ ਮਨਧੀਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਮਿਡਲ ਵਿੰਗ ਦੇ ਮੁਕਾਬਲੇ ‘ਚ ਸਰਕਾਰੀ ਸਕੂਲ ਗਿੱਲ ਲੜਕੇ ਦੇ ਰਿਸ਼ਭਜੀਤ ਸਿੰਘ ਪੁੱਤਰ ਮਲਕੀਤ ਸਿੰਘ ਨੇ ਪਹਿਲਾ, ਮਿਡਲ ਸਕੂਲ ਗੋਹ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਮਨਦੀਪ ਸਿੰਘ ਨੇ ਦੂਜਾ ਅਤੇ ਮਿਡਲ ਸਕੂਲ ਬਸਰਾਉਂ ਦੀ ਵਿਦਿਆਰਥਣ ਜੈਸਿਕਾਜੀਤ ਕੌਰ ਪੁੱਤਰੀ ਜਸਪਾਲਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ।ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਿੱਚ ਸੈਕੰਡਰੀ ਵਰਗ ਤੋਂ ਗਰਲਜ਼ ਸਕੂਲ ਦਾਖਾ ਦੀ ਵਿਦਿਆਰਥਣ ਅਮਨਪ੍ਰੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ ਪਹਿਲਾ, ਸਰਕਾਰੀ ਸਕੂਲ ਸਰਾਭਾ ਦੇ ਵਿਦਿਆਰਥੀ ਜਸਕਰਨ ਸਿੰਘ ਪੁੱਤਰ ਦਲਜੀਤ ਸਿੰਘ ਨੇ ਦੂਜਾ ਅਤੇ ਸਰਕਾਰੀ ਸਕੂਲ ਰਾਏਪੁਰ ਰਾਜਪੂਤਾਂ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਂਰਥੀਆਂ ਦੇ ਮਿਡਲ ਵਰਗ ਵਿੱਚ ਸਰਕਾਰੀ ਸਕੂਲ ਦੋਰਾਹਾ ਦੀ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਕਮਲਜੀਤ ਸਿੰਘ ਨੇ ਪਹਿਲਾ, ਮਕਸੂਦੜਾ ਸਕੂਲ ਦੇ ਵਿਦਿਆਰਥੀ ਸੁਭਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਨੇ ਦੂਜਾ ਅਤੇ ਮਿਡਲ ਸਕੂਲ ਰਾਈਆਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪੁੱਤਰੀ ਜਤਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਜਿਲ੍ਹਾ ਨੋਡਲ ਅਫਸਰ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਲੋਂ ਵੱਡਮੁੱਲਾ ਸਹਿਯੋਗ ਮਿਲ ਰਿਹਾ ਹੈ।

About Author

Leave A Reply

WP2Social Auto Publish Powered By : XYZScripts.com