Sunday, March 16

ਟੀਚਿੰਗ ਸਟਾਫ ਵੱਲੋਂ ਚੋਣਾਂ ਦੌਰਾਨ ਦਿੱਤੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਲਿਖਣ ਮੁਕਾਬਲੇ ਆਯੋਜਿਤ ਕੀਤੇ ਜਾਣਗੇ : ਜ਼ਿਲ੍ਹਾ ਚੋਣ ਅਫਸਰ

  • ਚੋਣਾਂ ਦੌਰਾਨ ਤਜਰਬਾ, ਚੋਣ ਡਿਊਟੀ ਨੂੰ ਸੁਖਾਵਾਂ ਬਣਾਉਣ ਲਈ ਸੁਝਾਅ, ਕੋਵਿਡ ਦੌਰਾਨ ਚੋਣ ਡਿਊਟੀ ਦੀਆਂ ਚੁਣੌਤੀਆਂ ਵਿਸ਼ੇ ਤੇ ਹੋਣਗੇ ਲਿਖਣ ਮੁਕਾਬਲੇ : ਵਰਿੰਦਰ ਕੁਮਾਰ ਸ਼ਰਮਾ
  • 31 ਅਗਸਤ ਤੱਕ ਜ਼ਿਲ੍ਹਾ ਚੋਣ ਦਫ਼ਤਰ ਵਿੱਚ ਟੀਚਿੰਗ ਸਟਾਫ਼ ਭੇਜ ਸਕਦਾ ਹੈ ਆਪਣੇ ਵਿਚਾਰ

ਲੁਧਿਆਣਾ, (ਸੰਜੇ ਮਿੰਕਾ) ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਦਿੱਤੇ ਆਦੇਸ਼ ਅਨੁਸਾਰ 5 ਸਤੰਬਰ ਨੂੰ ਅਧਿਆਪਕ ਦਿਵਸ ਵੱਜੋਂ ਮਨਾਉਣ ਅਤੇ ਟੀਚਿੰਗ ਸਟਾਫ ਦੀਆਂ ਚੋਣਾਂ ਦੇ ਕੰਮਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਟੀਚਿੰਗ ਸਟਾਫ ਲਈ ਲਿਖਣ ਮੁਕਾਬਲੇ ਆਯੋਜਿਤ ਕੀਤੇ ਜਾ ਰਹੇ ਹਨ। ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਪੈਂਦੇ ਸਮੂਹ ਸਕੂਲ, ਕਾਲਜ, ਆਈ.ਟੀ.ਆਈਜ਼, ਸਰਕਾਰੀ ਪੋਲੀਟੈਕਨੀਕਲ ਕਾਲਜਾਂ ਦੇ ਸਟਾਫ਼ ਜਿਨ੍ਹਾਂ ਵੱਲੋਂ ਚੋਣ ਡਿਊਟੀ ਦਿੱਤੀ ਗਈ ਹੈ, ਉਹ ਤਿੰਨ ਵਿਸ਼ੇ ਜਿਨ੍ਹਾਂ ਵਿੱਚ ਚੋਣਾਂ ਦੌਰਾਨ ਤਜਰਬਾ, ਚੋਣ ਡਿਊਟੀ ਨੂੰ ਵਧੇਰੇ ਸੁਖਾਵਾਂ ਬਣਾਉਣ ਲਈ ਸੁਝਾਅ ਅਤੇ ਕੋਵਿਡ-19 ਦੇ ਵਿਚਕਾਰ ਚੋਣ ਡਿਊਟੀਆਂ ਦੌਰਾਨ ਚੁਣੌਤੀਆਂ ਵਿੱਚੋਂ ਕਿਸੇ ਇੱਕ ਵਿਸ਼ੇ ‘ਤੇ 500 ਸ਼ਬਦਾਂ ਵਿੱਚ ਅੰਗਰੇਜ਼ੀ ਜਾਂ ਪੰਜਾਬੀ ਭਾਸ਼ਾ ਵਿੱਚ ਆਪਣੇ ਵਿਚਾਰ ਲਿਖ ਕੇ 31 ਅਗਸਤ, 2020 ਨੂੰ ਸ਼ਾਮ 5 ਵਜੇ ਤੱਕ ਕਮਰਾ ਨੰਬਰ 123, ਜ਼ਿਲ੍ਹਾ ਚੋਣ ਦਫ਼ਤਰ, ਮਿੰਨੀ ਸਕੱਤਰੇਤ, ਲੁਧਿਆਣਾ ਵਿੱਚ ਕੰਮ-ਕਾਜ਼ ਵਾਲੇ ਦਿਨ ਜਾਂ ਜ਼ਿਲ੍ਹਾ ਚੋਣ ਦਫ਼ਤਰ, ਲੁਧਿਆਣਾ ਦੀ ਈ.ਮੇਲ ਆਈ.ਡੀ etldh@punjab.gov.in ‘ਤੇ ਭੇਜੇ ਜਾ ਸਕਦੇ ਹਨ ਅਤੇ ਨਿਰਧਾਰਤ ਸਮੇਂਂ ਤੋਂ ਬਾਅਦ ਕੋਈ ਵੀ ਵਿਚਾਰ ਪ੍ਰਵਾਨ ਨਹੀਂ ਕੀਤੇ ਜਾਣਗੇ।ਸ੍ਰੀ ਸ਼ਰਮਾ ਨੇ ਕਿਹਾ ਕਿ ਜੋ ਵਿਚਾਰ ਮਿਤੀ 31 ਅਗਸਤ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਪ੍ਰਾਪਤ ਹੋਣਗੇ, ਉਨ੍ਹਾਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਅਧਿਆਪਕਾਂ ਵਿੱਚੋਂ ਪਹਿਲੇ ਸਥਾਨ ਵਾਲੇ ਦਾ ਨਾਮ ਮੁੱਖ ਚੋਣ ਅਫ਼ਸਰ, ਪੰਜਾਬ ਜੀ ਨੂੰ ਰਾਜ ਪੱਧਰੀ ਮੁਲਾਂਕਣ ਲਈ ਭੇਜਿਆ ਜਾਵੇਗਾ। ਪੰਜਾਬ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਵਿੱਚ ਆਉਣ ਵਾਲੇ ਅਧਿਆਪਕਾਂ ਨੂੰ ਕ੍ਰਮਵਾਰ 1500, 1000 ਅਤੇ 500 ਰੁਪਏ ਨਕਦ ਇਨਾਮ ਦਿੱਤਾ ਜਾਵੇਗਾ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਅਧਿਆਪਕਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਇਸ ਪ੍ਰਤੀਯੋਗਤਾ ਵਿੱਚ ਵੱਧ ਤੋਂ ਵੱਧ ਹਿੱਸਾ ਲਿਆ ਜਾਵੇ।

About Author

Leave A Reply

WP2Social Auto Publish Powered By : XYZScripts.com