Sunday, April 28

ਹੁਣ ਦਿਵਿਆਂਗ ਵਿਅਕਤੀ ਵੀ ਲੈ ਸਕਣਗੇ ਅੰਤੋਦਿਆ ਯੋਜਨਾ ਦਾ ਲਾਭ

  • ਲਾਭ ਲੈਣ ਲਈ 31 ਅਗਸਤ ਤੱਕ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਦਫ਼ਤਰ ’ਚ ਦੇ ਸਕਦੇ ਹਨ ਅਰਜ਼ੀ

ਲੁਧਿਆਣਾ, (ਸੰਜੇ ਮਿੰਕਾ)-ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਰਾਸ਼ਟਰੀ ਫੂਡ ਸੁਰੱਖਿਆ ਐਕਟ ਤਹਿਤ ਅੰਤੋਦਿਆ ਯੋਜਨਾ ਤਹਿਤ ਹੁਣ ਬੀ.ਪੀ.ਐਲ. ਕਾਰਡ ਧਾਰਕਾਂ ਦੇ ਨਾਲ-ਨਾਲ ਦਿਵਿਆਂਗ ਵਿਅਕਤੀਆਂ ਨੂੰ ਵੀ ਸਸਤਾ ਅਨਾਜ ਮਿਲੇਗਾ। ਇਸ ਲਈ ਕੇਂਦਰ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਲਈ 40 ਫੀਸਦੀ ਅਤੇ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀ 31 ਅਗਸਤ ਤੱਕ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਦਫ਼ਤਰ ਵਿੱਚ ਅਰਜ਼ੀ ਦੇ ਸਕਦੇ ਹਨ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ ਸਬੰਧਤ ਦਫ਼ਤਰ ਵਿੱਚ ਆਪਣਾ ਦਿਵਿਆਂਗਤਾ ਸਰਟੀਫਿਕੇਟ ਅਤੇ ਆਧਾਰ ਕਾਰਡ ਨਾਲ ਯੋਜਨਾ ਦਾ ਲਾਭ ਲੈਣ ਲਈ ਅਰਜ਼ੀਆਂ ਦੇ ਸਕਦੇ ਹਨ।

About Author

Leave A Reply

WP2Social Auto Publish Powered By : XYZScripts.com