Thursday, April 17

ਕੋਵਿਡ 19 ਦੀਆਂ ਸਾਵਧਾਨੀਆਂ ਅਤੇ ਜਾਗਰੂਕਤਾ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲਾ ਲੁਧਿਆਣਾ ਵਿੱਚ ‘ਲੋਕ ਸਾਂਝੇਦਾਰੀ ਮੁਹਿੰਮ’ ਦੀ ਸ਼ੁਰੂਆਤ

  • ਲੋਕ ਕੂੜ ਪ੍ਰਚਾਰ ਤੋਂ ਬਚਣ ਅਤੇ ਮੁਫ਼ਤ ਟੈਸਟ ਸੁਵਿਧਾ ਦਾ ਲਾਭ ਲੈਣ
  • ਕੈਪਟਨ ਸੰਦੀਪ ਸਿੰਘ ਸੰਧੂ-ਵਾਰਡ ਪੱਧਰ ‘ਤੇ ਬਣਨਗੀਆਂ ਜਾਗਰੂਕਤਾ ਕਮੇਟੀਆਂ

ਮੁੱਲਾਂਪੁਰ/ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਕੋਵਿਡ 19 ਦੀਆਂ ਸਾਵਧਾਨੀਆਂ ਅਤੇ ਜਾਗਰੂਕਤਾ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲਾ ਪ੍ਰਸਾਸ਼ਨ ਵੱਲੋਂ ‘ਲੋਕ ਸਾਂਝੇਦਾਰੀ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਮੁੱਲਾਂਪੁਰ ਸਥਿਤ ਡਾ. ਬੀ. ਆਰ. ਅੰਬੇਦਕਰ ਵਿਖੇ ਸਾਦੇ ਸਮਾਗਮ ਦੌਰਾਨ ਕੀਤੀ। ਇਸ ਮੌਕੇ ਪੇਡਾ ਦੇ ਉੱਪ ਚੇਅਰਮੈਨ ਸ੍ਰ. ਕਰਨ ਸਿੰਘ ਵੜਿੰਗ, ਲੁਧਿਆਣਾ (ਪੱਛਮੀ) ਦੇ ਐੱਸ. ਡੀ. ਐÎੱਮ. ਸ੍ਰ. ਅਮਰਿੰਦਰ ਸਿੰਘ ਮੱਲੀ, ਨਗਰ ਕੌਂਸਲ ਮੁੱਲਾਂਪੁਰ ਦੇ ਪ੍ਰਧਾਨ ਸ੍ਰੀ ਤੇਲੂ ਰਾਮ, ਜ਼ਿਲਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲਾ ਮਹਾਂਮਾਰੀ ਰੋਕਥਾਮ ਅਫ਼ਸਰ ਡਾ. ਰਮੇਸ਼ ਕੁਮਾਰ, ਸੀਨੀਅਰ ਕਾਂਗਰਸੀ ਆਗੂ ਸ੍ਰ. ਮਨਜੀਤ ਸਿੰਘ ਭਰੋਵਾਲ ਅਤੇ ਹੋਰ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸੰਧੂ ਨੇ ਦੱਸਿਆ ਕਿ ‘ਲੋਕ ਸਾਂਝੇਦਾਰੀ’ ਮੁਹਿੰਮ ਤਹਿਤ ਹਰੇਕ ਵਾਰਡ ਵਿੱਚ 5-5 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ। ਇਹ ਕਮੇਟੀਆਂ ਲੋਕਾਂ ਦੇ ਘਰ-ਘਰ ਜਾ ਕੇ ‘ਮਿਸ਼ਨ ਫਤਹਿ’ ਬਾਰੇ ਜਾਗਰੂਕਤਾ ਫੈਲਾਉਣਗੀਆਂ। ਇਨਾਂ ਕਮੇਟੀਆਂ ਵਿੱਚ ਸਿਹਤ ਵਿਭਾਗ ਦਾ ਹੈੱਲਥ ਵਰਕਰ, ਮੋਹਤਬਰ ਔਰਤ, ਸਮਾਜ ਸੇਵੀ, ਨੌਜਵਾਨ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਨੂੰ ਅੱਗੇ ਵੀ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਇਸ ਬਿਮਾਰੀ ਨੂੰ ਜੜੋਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ। ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।ਉਨਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਹਰ ਜ਼ਿੰਮੇਵਾਰ ਨਾਗਰਿਕ ਅਤੇ ਸੰਸਥਾ ਦੀ ਜਾਗਰੂਕਤਾ ਮੁਹਿੰਮ ‘ਚ ਹਿੱਸੇਦਾਰੀ ਯਕੀਨੀ ਬਣਾ ਕੇ, ਰਾਜ ਅਤੇ ਜ਼ਿਲੇ ਨੂੰ ਕੋਵਿਡ ਮੁਕਤ ਕਰਨਾ ਹੈ, ਉਨ•ਾਂ ਕਿਹਾ ਕਿ ਜੇਕਰ ਅਸੀਂ ਘਰ ਤੋਂ ਬਾਹਰ ਨਿਕਲਣ ਲੱਗੇ ਮਾਸਕ ਪਹਿਨਾਂਗੇ, ਆਪਣੇ ਹੱਥਾਂ ਦੀ ਸਫ਼ਾਈ ਦਾ ਖਿਆਲ ਰੱਖਾਂਗੇ ਅਤੇ ਭੀੜ-ਭੜੱਕਾ ਨਾ ਕਰਕੇ ਸਮਾਜਿਕ ਦੂਰੀ ਦੀ ਪਾਲਣਾ ਕਰਾਂਗੇ ਤਾਂ ਅਸੀਂ ਜਿਥੇ ਕੋਰੋਨਾ ਦੇ ਖਤਰੇ ਤੋਂ ਬਚਾਂਗੇ, ਉਥੇ ਆਪਣੇ ਆਲੇ-ਦੁਆਲੇ ਨੂੰ ਵੀ ਸੁਰੱਖਿਅਤ ਰੱਖਾਂਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੈਸਟ ਨਾ ਕਰਾਉਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਇੱਕ ਪਾਸੇ ‘ਤੇ ਰੱਖ ਕੇ ਵੱਧ ਤੋਂ ਵੱਧ ਟੈਸਟ ਕਰਾਉਣ ਅਤੇ ਜੇਕਰ ਲੱਛਣ ਪਾਏ ਜਾਂਦੇ ਹਨ ਤਾਂ ਇਸ ਦਾ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਹੋ ਕੇ ਮੁਫ਼ਤ ਇਲਾਜ਼ ਕਰਾਉਣ।ਦੱਸਣਯੋਗ ਹੈ ਕਿ ਅੱਜ ਜ਼ਿਲਾ ਲੁਧਿਆਣਾ ਦੇ ਬਾਕੀ ਸ਼ਹਿਰਾਂ ਵਿੱਚ ਵੀ ਇਹ ਮੁਹਿੰਮ ਦੀ ਸ਼ੁਰੂਆਤ ਸੰਬੰਧਤ ਐੱਸ. ਡੀ. ਐੱਮਜ਼ ਅਤੇ ਹੋਰ ਅਧਿਕਾਰੀਆਂ ਵੱਲੋਂ ਕਰਵਾਈ ਗਈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

About Author

Leave A Reply

WP2Social Auto Publish Powered By : XYZScripts.com