Sunday, April 28

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਭਾਸ਼ਣ ਮੁਕਾਬਲੇ ਦੇ ਜ਼ਿਲਾ ਪੱਧਰੀ ਨਤੀਜੇ ਜਾਰੀ

  • ਜ਼ਿਲਾ ਪੱਧਰ ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੁਕਾਬਲੇ ਦੇ ਭਾਗੀਦਾਰ ਬਨਣਗੇ

ਲੁਧਿਆਣਾ, (ਸੰਜੇ ਮਿੰਕਾ) – ਸਕੂਲ ਸਿੱਖਿਆ ਵਿਭਾਗ, ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਵਿਦਿਅਕ ਮੁਕਾਬਲਿਆਂ ਦੇ ਚੌਥੇ ਚਰਨ ਵਿੱਚ ਹੋਏ ਭਾਸ਼ਣ ਮੁਕਾਬਲੇ ਦੇ ਜ਼ਿਲਾ ਪੱਧਰੀ ਨਤੀਜੇ ਅੱਜ ਜਾਰੀ ਹੋ ਚੁੱਕੇ ਹਨ। ਰਾਜ ਖੋਜ ਅਤੇ ਸਿੱਖਿਆ ਸਿਖਲਾਈ ਸੰਸਥਾ, ਪੰਜਾਬ ਵਲੋਂ ਜਾਰੀ ਜ਼ਿਲਾ ਪੱਧਰੀ ਨਤੀਜੇ ਸਕੂਲਾਂ ਨੂੰ ਜਾਰੀ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਸਵਰਨਜੀਤ ਕੌਰ ਨੇ ਦੱਸਿਆ ਕਿ ਵਿਦਿਅਕ ਮੁਕਾਬਲਿਆਂ ਦੇ 6-8 ਜਮਾਤ ਦੇ ਵਰਗ ਵਿੱਚ ਸਰਕਾਰੀ ਸਕੂਲ ਕੋਟਾਲਾ ਦੀ ਰਸਲੀਨ ਕੌਰ ਨੇ ਪਹਿਲਾ ਅਤੇ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਦੀ ਹਰਿੰਦਰ ਕੌਰ ਦੂਜੇ ਸਥਾਨ ਤੇ ਰਹੀ।ਇਸ ਤੋਂ ਇਲਾਵਾ ਦੇਹੜਕਾ, ਘੁੰਗਰਾਲੀ ਰਾਜਪੂਤਾਂ ਅਤੇ ਕੋਟਮਾਨਾ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ। ਜਦਕਿ ਸੀਨੀਅਰ ਵਰਗ ਵਿੱਚ ਮਲੌਦ ਕੰਨਿਆ ਸਕੂਲ ਦੀ ਦਿਵਿਆ ਵਰਮਾ ਪਹਿਲੇ ਅਤੇ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਦੀ ਰਾਜਪ੍ਰੀਤ ਕੌਰ ਦੂਜੇ ਸਥਾਨ ਤੇ ਰਹੀ। ਇਸ ਤੋਂ ਇਲਾਵਾ ਭੈਣੀ ਦਰੇੜਾ, ਘੁਡਾਣੀ ਕਲਾਂ ਅਤੇ ਰਾਮਪੁਰ ਸਕੂਲ ਦੇ ਵਿਦਿਆਰਥੀਆਂ ਨੇ ਸੀਨੀਅਰ ਵਰਗ ਵਿੱਚ ਕ੍ਰਮਵਾਰ ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਆਪਣੇ-ਆਪਣੇ ਵਰਗਾਂ ਵਿੱਚ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਨ੍ਹਾਂ ਵਿਦਿਆਰਥੀਆਂ ਦੇ ਮਿਡਲ ਵਰਗ ਵਿੱਚ ਸਰਕਾਰੀ ਸੀਨਅੀਰ ਸੈਕੰਡਰੀ ਸਕੂਲ ਲਲਹੇੜੀ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਅਤੇ ਗਿੱਦੜਵਿੰਡੀ ਸਕੂਲ ਦੀ ਵਿਦਿਆਰਥਣ ਇੰਦਰਜੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਸਕੂਲ ਬਾੜੇਵਾਲ, ਕਟਾਣੀ ਕਲਾਂ ਅਤੇ ਮਕਸੂਦੜਾ ਨੇ ਕ੍ਰਮਵਾਰ ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕਰਕੇ ਆਪਣੇ-ਆਪਣੇ ਸਕੂਲਾਂ ਦਾ ਨਾਂ ਰੌਸ਼ਨ ਕੀਤਾ। ਵਿਸ਼ੇਸ਼ ਲੋੜਾਂ ਵਾਲੇ ਸੀਨੀਅਰ ਵਰਗ ਵਿੱਚ ਘੁੰਗਰਾਲੀ ਸਿੱਖਾਂ ਸਕੂਲ ਦਾ ਗੁਰਵਿੰਦਰ ਸਿੰਘ ਨੇ ਪਹਿਲਾ ਅਤੇ ਬੜੂੰਦੀ ਸਕੂਲ ਦੇ ਮਨਿੰਦਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਭੁੱਟਾ, ਰਾਜੇਵਾਲ-ਕੁੱਲੇਵਾਲ ਅਤੇ ਲਿਬੜਾ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਮਵਾਰ ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ।ਜ਼ਿਲਾ ਸਿੱਖਿਆ ਅਫਸਰ (ਸ) ਸਵਰਨਜੀਤ ਕੌਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ (ਸ) ਡਾ. ਚਰਨਜੀਤ ਸਿੰਘ ਤੇ ਸ੍ਰੀ ਅਸੀਸ ਕੁਮਾਰ ਸ਼ਰਮਾ ਨੇ ਸਾਂਝੇ ਤੌਰ ਤੇ ਜੇਤੂ ਵਿਦਿਆਰਥੀਆਂ ਤੇ ਉਨਾਂ ਦੇ ਗਾਈਡ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਅਪੀਲ ਕੀਤੀ ਕਿ ਬਾਕੀ ਰਹਿੰਦੇ ਮੁਕਾਬਲਿਆਂ ਲਈ ਸਰਕਾਰੀ ਸਕੂਲਾਂ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ।ਜ਼ਿਲਾ ਨੋਡਲ ਅਫਸਰ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਭਾਸ਼ਣ ਮੁਕਾਬਲੇ ਲਈ ਜ਼ਿਲਾ ਪੱਧਰ ਤੇ ਪਹਿਲੀਆਂ ਦੋ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਵੀਡਿਓ ਲਿੰਕ ਰਾਜ ਪੱਧਰੀ ਮੁਕਾਬਲੇ ਲਈ ਭੇਜੇ ਜਾਣਗੇ।

About Author

Leave A Reply

WP2Social Auto Publish Powered By : XYZScripts.com