Friday, May 9

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅਨਲਾਕ-4 ਤਹਿਤ ਨਵੀਆਂ ਹਦਾਇਤਾਂ/ਅੰਸ਼ਿਕ ਢਿੱਲਾਂ ਦਾ ਵੇਰਵਾ ਜਾਰੀ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਵੱਲੋਂ ਅਨਲਾਕ-4 ਤਹਿਤ ਨਵੀਆਂ ਹਦਾਇਤਾਂ/ਅੰਸ਼ਿਕ ਢਿੱਲਾਂ ਦਾ ਵੇਰਵਾ ਅੱਜ ਜ਼ਿਲ੍ਹਾ ਮੈਜਿਸਟ੍ਰੇਟ – ਕਮ – ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਗਿਆ ਹੈ ਕਿ ਹੁਣ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਐਤਵਾਰ ਨੂੰ ਤਾਲਾਬੰਦੀ ਰਹੇਗੀ, ਜਦਕਿ ਸ਼ਨਿਚਰਵਾਰ ਨੂੰ ਹੁਣ ਕੋਈ ਵੀ ਕਰਫਿਊ ਨਹੀਂ ਰਹੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਹ ਹਦਾਇਤਾਂ 30 ਸਤੰਬਰ, 2020 ਤੱਕ ਲਾਗੂ ਰਹਿਣਗੀਆਂ।ਉਨ੍ਹਾਂ ਕਿਹਾ ਕਿ ਹੁਣ ਨਵੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚਲੀਆਂ ਸ਼ਾਪਸ/ਮਾਲਜ਼ ਸੋਮਵਾਰ ਤੋ ਸ਼ਨੀਵਾਰ ਤੱਕ ਰਾਤੀ 9 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।ਸ਼ਾਪਸ ਅਤੇ ਮਾਲਜ਼ ਜਿਹੜੇ ਜਰੂਰੀ ਵਸਤਾਂ ਅਤੇ ਸੇਵਾਵਾਂ ਦੇ ਮਕਸਦ ਤਹਿਤ ਖੋਲ੍ਹੇ ਜਾਂਦੇ ਹਨ ਨੂੰ ਹਫ਼ਤੇ ਦੇ ਸਾਰੇ ਦਿਨ ਰਾਤੀ 9 ਵਜੇ ਤੱਕ ਖੋਲ੍ਹਿਆ ਜਾ ਸਕਦਾ ਹੈ, ਸਿਵਾਏ ਜਰੂਰੀ ਵਸਤਾਂ ਅਤੇ ਸੇਵਾਵਾਂ ਦੇਣ ਵਾਲੀਆਂ ਸ਼ਾਪਸ/ਮਾਲਜ਼ ਸੋਮਵਾਰ ਤੋ ਸ਼ਨੀਵਾਰ ਤੱਕ ਰਾਤੀ 9 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਅਤੇ ਐਤਵਾਰ ਨੂੰ ਮੁਕੰਮਲ ਬੰਦ ਰਹਿਣਗੀਆਂ।ਜ਼ਿਲ੍ਹੇ ਵਿਚਲੇ ਸਪੋਰਟਸ ਕੰਪਲੈਕਸ, ਸਟੇਡੀਅਮ, ਪਬਲਿਕ ਕੰਪਲੈਕਸ, ਰੈਸਟੋਰੈਟ (ਮਾਲਜ਼ ਅਤੇ ਰੈਸਟੋਰੈਟ ਵਾਲਿਆਂ ਸਮੇਤ), ਸ਼ਰਾਬ ਦੇ ਠੇਕੇ ਹਫ਼ਤੇ ਦੇ ਸਾਰੇ ਦਿਨ ਰਾਤੀ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਹੋਟਲ ਵੀ ਆਮ ਵਾਂਗ ਖੁੱਲ੍ਹੇ ਰਹਿਣਗੇ। ਜ਼ਿਲ੍ਹੇ ਵਿਚਲੇ ਧਾਰਮਿਕ ਸਥਾਨ ਵੀ ਹਫ਼ਤੇ ਦੇ ਸਾਰੇ ਦਿਨ ਰਾਤੀ 9 ਵਜੇ ਤੱਕ ਖੁੱਲ੍ਹੇ ਰਹਿਣਗੇ।ਕਰਿਆਨਾ ਅਤੇ ਮਠਿਆਈ/ਹਲਵਾਈ ਦੀਆਂ ਦੁਕਾਨਾਂ ਜ਼ਰੂਰੀ ਸੇਵਾਵਾਂ ਵਿੱਚ ਆਉਦੀਆਂ ਹਨ। ਦੁੱਧ ਅਤੇ ਦੁੱਧ ਦੀਆਂ ਡੇਅਰੀਆਂ ਸਵੇਰੇ 5 ਵਜੇ ਤੋ ਰਾਤ 9 ਵਜੇ ਤੱਕ ਹਫ਼ਤੇ ਦੇ ਸਾਰੇ ਦਿਨ ਖੁੱਲ੍ਹੀਆਂ ਰਹਿਣਗੀਆਂ।ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਪੈਦੇ ਸਮੂਹ ਨਗਰ ਨਿਗਮ/ਨਗਰ ਕੌਸਲ ਅਤੇ ਨਗਰ ਪੰਚਾਇਤਾਂ ਵਿੱਚ ਰਾਤ 9:30 ਵਜੇ ਤੋ ਸਵੇਰੇ 5 ਵਜੇ ਤੱਕ ਹਫ਼ਦੇ ਦੇ ਸਾਰੇ ਦਿਨ ਰਾਤ ਦਾ ਕਰਫਿਊ ਲਾਗੂ ਰਹੇਗਾ। ਇਸ ਸਮੇ ਦੌਰਾਨ ਸਾਰੀਆਂ ਗੈਰ ਜਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ਤੇ ਪਾਬੰਦੀ ਹੋਵੇਗੀ, ਪ੍ਰੰਤੂ ਜਰੂਰੀ ਗਤੀਵਿਧੀਆਂ ਅਤੇ ਸੇਵਾਵਾਂ, ਕੌਮੀ ਅਤੇ ਰਾਮ ਮਾਰਗਾਂ ਤੇ ਵਿਅਕਤੀਆਂ ਅਤੇ ਵਸਤੂਆਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਜਹਾਜ ਤੋ ਉਤਰਨ ਤੋ ਬਾਅਦ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲ੍ਹਾਂ ਤੱਕ ਜਾਣ ਸਮੇਤ ਜਰੂਰੀ ਕੰਮਾਂ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਸਿਹਤ, ਖੇਤੀਬਾੜੀ ਨਾਲ ਸਬੰਧਤ ਗਤੀਵਿਧੀਆਂ, ਡੇਅਰੀ ਅਤੇ ਫਿਸਿੰਗ ਦੀਆ ਗਤੀਵਿਧੀਆਂ, ਬੈਂਕ, ਏ.ਟੀ.ਐਮ., ਸਟਾਕ ਮਾਰਕਿਟ, ਬੀਮਾ ਕੰਪਨੀਆਂ, ਆਨ ਲਾਈਨ ਟੀਚਿੰਗ, ਪਬਲਿਕ ਸਹੂਲਤਾਂ, ਪਬਲਿਕ ਟਰਾਂਸਪੋਰਟ ਇੰਡਸਟਰੀਆਂ ਅਤੇ ਕੰਸਟ੍ਰਕਸ਼ਨ ਇੰਡਸਟਰੀਆਂ ਵਿੱਚ ਸ਼ਿਫਟਾਂ ਦੇ ਸੰਚਾਲਣ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ, ਵਿਜੂਅਲ ਅਤੇ ਪ੍ਰਿੰਟ ਮੀਡੀਆ ਆਦਿ ਜਰੂਰੀ ਵਸਤਾਂ/ਸੇਵਾਵਾਂ ਵਿੱਚ ਆਉਦੀਆਂ ਹਨ।ਸਿਹਤ ਸੰਭਾਲ ਸੰਸਥਾਵਾਂ ਜਿਵੇ ਕਿ ਹਸਪਤਾਲ, ਲੈਬ, ਡਾਇਗਨੋਸਟਿਕ ਸੈਟਰ ਅਤੇ ਦਵਾਈਆਂ ਦੀਆਂ ਦੁਕਾਨਾਂ ਹਫ਼ਦੇ ਦੇ ਸਾਰੇ ਦਿਨ ਹਰ ਵਕਤ ਖੁੱਲ੍ਹੇ ਰੱਖੇ ਜਾ ਸਕਦੇ ਹਨ।ਹਰ ਕਿਸਮ ਦੀਆਂ ਪ੍ਰੀਖਿਆਵਾਂ, ਯੂਨੀਵਰਸਿਟੀਜ਼, ਬੋਰਡਾਂ, ਲੋਕ ਸੇਵਾ ਕਮਿਸ਼ਨਾਂ ਦੁਆਰਾ ਕਰਵਾਏ ਗਏ ਦਾਖਲੇ/ਦਾਖਲੇ ਟੈਸਟਾਂ ਦੇ ਸਬੰਧ ਵਿੱਚ ਵਿਅਕਤੀਆਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਦੀ ਮਨਜੂਰੀ ਹੋਵੇਗੀ।ਚਾਰ ਪਹੀਆ ਵਾਹਨ ਵਿੱਚ ਡਰਾਈਵਰ ਸਮੇਤ ਕੇਵਲ 3 ਵਿਅਕਤੀਆਂ ਦੇ ਬੈਠਣ ਦੀ ਆਗਿਆ ਹੋਵੇਗੀ। ਸਾਰੀਆਂ ਬੱਸਾਂ ਅਤੇ ਪਬਲਿਕ ਟਰਾਂਸਪੋਰਟ ਵਾਹਨਾਂ ਵਿੱਚ 50 ਫੀਸਦੀ ਸਮਰੱਥਾ ਤੱਕ ਬੈਠਣ ਦੀ ਆਗਿਆ ਹੋਵੇਗੀ ਅਤੇ ਕਿਸੇ ਵਿਅਕਤੀ ਨੂੰ ਖੜ੍ਹੇ ਹੋ ਕੇ ਸਫ਼ਰ ਕਰਨ ਦੀ ਆਗਿਆ ਨਹੀ ਹੋਵੇਗੀ। ਵਿਆਹ ਦੇ ਪ੍ਰੋਗਰਾਮ ਲਈ 30 ਵਿਅਕਤੀਆਂ ਅਤੇ ਸੰਸਕਾਰ/ਅੰਤਿਮ ਅਰਦਾਸ ਦੇ ਭੋਗ ਲਈ 20 ਵਿਅਕਤੀਆਂ ਦੇ ਇਕੱਠ ਦੀ ਮਨਜੂਰੀ ਹੋਵੇਗੀ।ਸ੍ਰੀ ਸ਼ਰਮਾ ਨੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਐਤਵਾਰ ਨੂੰ ਬੇਲੋੜੀ ਯਾਤਰਾ ਤੋ ਗੁਰੇਜ਼।ਉਹਨਾਂ ਕਿਹਾ ਕਿ ਸਰਕਾਰੀ ਅਤੇ ਨਿੱਜੀ ਦਫ਼ਤਰ ਕੰਮ ਕਾਜ਼ ਦੇ ਦਿਨਾਂ ਦੌਰਾਨ 50 ਫੀਸਦੀ ਸਮਰੱਥਾ ਨਾਲ ਚੱਲਣਗੇ। ਦਫ਼ਤਰਾਂ ਦੇ ਮੁਖੀ ਇਹ ਯਕੀਨੀ ਬਣਾਉਣਗੇ ਕਿ ਉਹ ਲੋਕਾਂ ਨੂੰ ਆਨਲਾਈਨ ਕੰਮਾਂ ਲਈ ਉਤਸ਼ਾਹਿਤ ਕਰਨ।

About Author

Leave A Reply

WP2Social Auto Publish Powered By : XYZScripts.com