Friday, May 9

ਨੌਜਵਾਨ ਰੁਜ਼ਗਾਰ ਲੈਣ ਲਈ ਆਪਣਾ ਰਜਿਸਟ੍ਰੇਸ਼ਨ ਵੈਬਸਾਈਟ www.pgrkam.com ‘ਤੇ 14 ਸਤੰਬਰ ਤੱਕ ਕਰਾਉਣ

  • ਹੈਲਪਲਾਈਨ ਨੰਬਰ 77400-01682 ਵੀ ਜਾਰੀ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਲੌੜਵੰਦ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਂਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ੳ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ 24 ਸਤੰਬਰ ਤੋਂ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਰੋਜ਼ਗਾਰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਦੀ ਵੈਬਸਾਇਟ www.pgrkam.com ‘ਤੇ ਰਜਿਸਟਰ ਕਰਨ ਅਤੇ ਦਿੱਤੀਆਂ ਗਈਆਂ ਨੌਕਰੀਆਂ ਨੂੰ 14 ਸਤੰਬਰ ਤੱਕ ਵੱਧ ਤੋਂ ਵੱਧ ਅਪਲਾਈ ਕਰਨ ਤਾਂ ਜੋ ਨਿਯੋਜਕਾਂ ਵਲੋਂ ਇੰਟਰਵਿਉ ਦੀ ਕਾਲ ਆ ਸਕੇ। ਇਸ ਦੇ ਲਈ www.pgrkam.com ਵੈਬਸਾਇਟ ਤੇ ਜਾ ਕੇ ਦਿੱਤੇ ਲਿੰਕ “6th State Level Mega Job Fair” ਤੇ ਕਲਿਕ ਕਰਨ ਅਤੇ ਆਪਣੀ ਯੋਗਤਾ ਅਨੁਸਾਰ ਅਪਲਾਈ ਕਰਨ।ਵਧੇਰੀ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਹੈਲਪਲਾਇਨ ਨੰਬਰ 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

About Author

Leave A Reply

WP2Social Auto Publish Powered By : XYZScripts.com