- ਉਮੀਦਵਾਰ 17 ਸਤੰਬਰ ਤੱਕ ਨੌਕਰੀ ਲਈ ਕਰ ਸਕਦੇ ਹਨ ਅਪਲਾਈ
- ਵਧੇਰੇ ਜਾਣਕਾਰੀ ਲਈ ਉਮੀਦਵਾਰ ਹੈਲਪਲਾਈਨ ਨੰਬਰ 77400-01682 ‘ਤੇ ਸੰਪਰਕ ਕਰਨ
ਲੁਧਿਆਣਾ, (ਸੰਜੇ ਮਿੰਕਾ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿੱਚ 17 ਸਤੰਬਰ 2020 ਤੱਕ ਇਸ ਵੈਬਸਾਈਟ www.pgrkam.com ਪੋਰਟਲ ‘ਤੇ ਅਪਲਾਈ ਕੀਤਾ ਜਾ ਸਕਦਾ ਹੈ। ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁਝ ਤਕਨੀਕੀ ਨੁਕਸ ਪੈਣ ਕਾਰਨ ਇਹ ਪੋਰਟਲ ਸ਼ੁੱਕਰਵਾਰ ਸ਼ਾਮ ਤੋਂ ਐਤਵਾਰ ਸ਼ਾਮ ਤੱਕ ਹੌਲੀ ਕੰਮ ਕਰ ਰਿਹਾ ਸੀ। ਵਧੀਕ ਡਿਪਟੀ ਕਮਿਸ਼ਨਰ ਜੀ ਨੇ ਅੱਗੇ ਕਿਹਾ ਕਿ ਇਹ ਤਕਨੀਕੀ ਖਾਮੀ ਨੂੰ ਦੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਜਿਨ੍ਹਾਂ ਨੇ ਪੋਰਟਲ ਤੇ ਆਨਲਾਈਨ ਅਪਲਾਈ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਉਪਰੋਕਤ ਪੋਰਟਲ ਤੇ ਅਪਲਾਈ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਤਕਰੀਬਨ 90,000 ਅਸਾਮੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ ਅਤੇ ਇੱਕ ਪ੍ਰਾਰਥੀ ਵੱਧ ਤੋਂ ਵੱਧ 7 ਤਰ੍ਹਾਂ ਦੀ ਅਸਾਮੀ ਲਈ ਅਪਲਾਈ ਕਰ ਸਕਦਾ ਹੈ। ਇਸ ਪੋਰਟਲ ਤੇ ਬੀ.ਟੈਕ. ਅਤੇ ਐਮ.ਬੀ.ਏ. ਦੇ ਲਈ MNC, Microsoft ਵੱਲੋਂ 12 ਤੋਂ 43 ਲੱਖ ਤੱਕ ਦਾ ਸਾਲਾਨਾ ਪੈਕੇਜ ਦੀ ਵੀ ਅਸਾਮੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤ ਕਰਨ ਲਈ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਵਧੇਰੀ ਜਾਣਕਾਰੀ ਲੈਣ ਲਈ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਹੈਲਪਲਾਈਨ ਨੰਬਰ 77400-01682 ‘ਤੇ ਸੰਪਰਕ ਕਰਨ।