Friday, May 9

ਡਿਪਟੀ ਕਮਿਸ਼ਨਰ ਵੱਲੋਂ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਦਾ ਕੀਤਾ ਧੰਨਵਾਦ

  • ਕਿਹਾ! ਟੈਸਟ ਕਰਾਉਣ ਸਬੰਧੀ ਕੀਤੀ ਅਪੀਲ ਨੂੰ ਖਿੜੇ ਮੱਥੇ ਕਬੂਲਿਆ ਤੇ ਅਫਵਾਹਾਂ ਨੂੰ ਨਕਾਰਿਆ
  • ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਇਆ ਜਾਵੇਖੇਤੀ ਆਰਡੀਨੈਸਾਂ ਵਿਰੁੱਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੂੰ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
  • ਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਹੋਏ ਰੂ-ਬਰੂ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ ‘ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ।ਉਨ੍ਹਾ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਾਡੇ ਲਈ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਰੋਨਾ ਟੈਸਟ ਕਰਾਉਣ ਲਈ ਕੀਤੀ ਅਪੀਲ ਨੂੰ ਖਿੜੇ ਮੱਥੇ ਕੂਬਲਿਆ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਝੂਠੀਆਂ ਅਫਵਾਹਾਂ ਨੂੰ ਨਕਾਰਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਖੁੱਦ ਵੀ ਨਿੱਜੀ ਤੌਰ ‘ਤੇ ਵਸਨੀਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਗਈ ਸੀ ਜਿਸ ਦਾ ਵਸਨੀਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਬਹੁਗਿਣਤੀ ਪੰਚਾਇਤਾਂ ਵੱਲੋਂ ਵੀ ਟੈਸਟ ਕਰਾਉਣ ਲਈ ਮਤੇ ਵੀ ਪਾਏ ਗਏ। ਮੌਜੂਦਾ ਸਮੇਂ 6 ਟੈਸਟਿੰਗ ਵੈਨਾਂ ਰਾਹੀਂ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਸੂਝਵਾਨਾਂ ਲੋਕਾਂ ਦੇ ਸਹਿਯੋਗ ਸਦਕਾ ਢਾਈ ਲੱਖ ਦੇ ਕਰੀਬ ਟੈਸਟ ਕਰ ਚੁੱਕੇ ਹਾਂ ਅਤੇ ਰੋਜ਼ਾਨਾ ਕਰੀਬ 5 ਹਜ਼ਾਰ ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾਂਦੇ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਵਸਨੀਕਾਂ ਦੇ ਸਹਿਯੋਗ ਸਦਕਾ ਇਸ ਮਹਾਂਮਾਰੀ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਕੋਰੋਨਾ ਬਿਮਾਰੀ ਆਪਣੀ ਚਰਮ (Peak) ਸੀਮਾਂ ‘ਤੇ ਸੀ ਤਾਂ 1 ਹਜ਼ਾਰ ਦੇ ਕਰੀਬ ਕੋਰੋਨਾ ਟੈਸਟ ਕੀਤੇ ਜਾਂਦੇ ਸਨ ਅਤੇ ਪੋਜ਼ਟਿਵ ਮਰੀਜਾਂ ਦੇ ਸੰਖਿਆ 300 ਜਾਂ 350 ਦੇ ਕਰੀਬ ਹੰਦੀ ਸੀ। ਪਰ ਮੌਜੂਦਾ ਸਮੇਂ ਵਿੱਚ ਟੈਸਟਾਂ ਦੀ ਗਿਣਤੀ 5 ਹਜ਼ਾਰ ਤੋਂ ਵੱਧ ਹੈ ਅਤੇ ਅੋਸਤਨ ਰੋਜ਼ਾਨਾ 180 ਦੇ ਕਰੀਬ ਮਰੀਜ਼ ਪੋਜ਼ਟਿਵ ਆ ਰਹੇ ਹਨ ਜੋ ਕਿ 4 ਪ੍ਰਤੀਸ਼ਤ ਦੇ ਕਰੀਬ ਬਣਦੇ ਹਨ। ਉਨ੍ਹਾਂ ਕਿਹਾ ਸਾਡੇ ਲਈ ਜੋ ਆਸ਼ਾ ਦੀ ਕਿਰਨ ਇਹ ਹੈ ਕਿ ਕੋਰੋਨਾ ਟੈਸਟ ਦੌਰਾਨ ਪੋਜਟਿਵ ਕੇਸਾਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਆਈ ਹੈ।ਸ੍ਰੀ ਸਰਮਾਂ ਵੱਲੋਂ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਨੂੰ ਵਿਸ਼ੇਸ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਮੌਸਮ ਦੌਰਾਨ ਸਾਫ ਪਾਣੀ ਵਿੱਚ ਮੱਛਰ ਦਾ ਲਾਰਵਾ ਉਪਜਦਾ ਹੈ। ਇਹ ਇੱਕ ਵਿਸ਼ੇਸ਼ ਕਿਸਮ ਦਾ ਮੱਛਰ ਹੈ ਜੋ ਡੇਂਗੂ ਅਤੇ ਚਿਕਨਗੁਨੀਆਂ ਬਿਮਾਰੀ ਨੂੰ ਫੈਲਾਉਂਦਾ ਹੈ। ਸਿਵਲ ਸਰਜਨ ਲੁਧਿਆਣਾ ਵੱਲੋਂ ਪਿਛਲੇ ਦਿਨੀ ਕਰੀਬ ਇਸ ਬਿਮਾਰੀ ਤੋਂ ਪ੍ਰਭਾਵਿਤ 18 ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਇਸ ਬਿਮਾਰੀ ਦੇ ਲੱਛਣ ਵੀ ਕੋਰੋਨਾ ਦੀ ਤਰ੍ਹਾਂ ਮਿਲਦੇ-ਜੁਲਦੇ ਹਨ ਜਿਵੇ ਤੇਜ਼ ਸਿਰਦਰਦ, ਬੁਖਾਰ ਹੋਣਾ, ਸੈਲ ਘੱਟ ਜਾਂਦੇ ਹਨ।ਡਿਪਟੀ ਕਮਿਸ਼ਨਰ ਨੇ ਵਸਨੀਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀ ‘ਤੇ ਕਾਬੂ ਪਾਉਣ ਲਈ ਘਰਾਂ ਦੀਆਂ ਛੱਤਾਂ, ਸਜਾਵਟੀ ਗਮਲਿਆਂ, ਪੁਰਾਣੇ ਟਾਇਰਾਂ, ਕੂਲਰਾਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਹਰ ਸ਼ੁਕਰਵਾਰ ਡਰਾਈ ਡੇਅ ਵਜੋਂ ਮਨਾਇਆ ਜਾਵੇ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕਿਸਾਨਾ ਦੁਆਰਾ ਖੇਤੀ ਆਰਡੀਨੈਸਾਂ ਵਿਰੁੱਧ ਵਿੱਢੇ ਸੰਘਰਸ ਸਬੰਧੀ ਕਿਹਾ ਕਿ ਲੋਕਤੰਤਰ ਵਿੱਚ ਸੱਭ ਨੂੰ ਆਪਣਾ ਪੱਖ ਰੱਖਣ ਦਾ ਅਧਿਕਾਰ ਹੈ। ਪੰਜਾਬ ਸਰਕਾਰ ਵੱਲੋਂ ਵੀ ਕਿਸਾਨਾ ਦਾ ਹਰ ਸੰਭਵ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰੰਤੂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਆਪਣੀ ਸਿਹਤ ਦਾ ਵੀ ਪੂਰਾ ਖਿਆਲ ਰੱਖਿਆ ਜਾਵੇ, ਮਾਸਕ ਪਾਏ ਜਾਣ, ਹੱਥ ਸਾਬਣ ਨਾਲ ਵਾਰ-ਵਾਰ ਧੋਣ, ਐਬੂਲੈਂਸ ਵੈਨਾਂ ਅਤੇ ਆਕਸੀਜ਼ਨ ਦੀ ਸਪਲਾਈ ਕਰਨ ਵਾਲੇ ਵਹੀਕਲਾਂ ਨੂੰ ਨਾ ਰੋਕਿਆ ਜਾਵੇ।

About Author

Leave A Reply

WP2Social Auto Publish Powered By : XYZScripts.com