Friday, May 9

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਰੋਗੀਆਂ ਨੂੰ ਡਾਕਟਰ ਦੀ ਸਲਾਹ ਤੋਂ ਬਗੈਰ ਦਵਾਈ ਨਾ ਲੈਣ ਦੀ ਕੀਤੀ ਅਪੀਲ

  • ਕਿਹਾ! ਬਿਨ੍ਹਾਂ ਮਸ਼ਵਰਾ ਲਏ ਦਵਾਈ ਹੋ ਸਕਦੀ ਹੈ ਘਾਤਕ ਸਿੱਧਝੋਨੇ ਦੀ ਕਟਾਈ ਸਮੇਂ ਕੰਬਾਈਨਾਂ ਉਪਰ ਐਸ.ਐਮ.ਐਸ. ਲੱਗਿਆ ਹੋਣਾ ਲਾਜ਼ਮੀ
  • ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਫੇਰ ਅਪੀਲ
  • ਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਹੋਏ ਰੂ-ਬਰੂ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ ‘ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ।ਸ੍ਰੀ ਸਰਮਾ ਨੇ ਦੱਸਿਆ ਕਿ ਹੁਣ ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ‘ਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ, ਪਰ ਦੁੱਖ ਦੀ ਗੱਲ ਇਹ ਕਿ ਕਾਫੀ ਲੋਕਾਂ ਵੱਲੋਂ ਸ਼ੋਸਲ ਮੀਡੀਆ ਰਾਹੀਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਟੀਰੌਇਡ ਦੀ ਵਰਤੋਂ ਨਾਲ ਮਰੀਜ਼ ਠੀਕ ਹੋ ਰਹੇ ਹਨ ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪੋਜ਼ਟਿਵ ਮਰੀਜ਼ਾਂ ਵੱਲੋਂ ਡਾਕਟਰ ਦੀ ਸਲਾਹ ਲਏ ਬਿਨ੍ਹਾਂ ਸਟੀਰੌਇਅਡ ਅਤੇ ਹੋਰ ਦਵਾਈਆਂ ਦੀ ਵਰਤੋਂ ਨਾ ਕੀਤੀ ਜਾਵੇ, ਕਿਉਂਕਿ ਇਹ ਉਨ੍ਹਾਂ ਲਈ ਘਾਤਕ ਸਿੱਧ ਹੋ ਸਕਦੀ ਹੈ।ਡਿਪਟੀ ਕਮਿਸ਼ਨਰ ਵੱਲੋਂ ਲਾਈਵ ਸੈਸ਼ਨ ਦੌਰਾਨ ਇਸ ਗੱਲ ਦੀ ਤਸੱਲੀ ਪ੍ਰਗਟਾਈ ਕਿ 90 ਪ੍ਰਤੀਸ਼ਤ ਕੋਵਿਡ ਰੋਗੀ ਤੰਦਰੁਸਤ ਹੋ ਕੇ ਆਪਣੇ ਘਰ ਪਰਤ ਚੁੱਕੇ ਹਨ। ਪਰ ਬਦਕਿਸਮਤੀ ਨਾਲ 741 ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਪੂਰੀ ਵਾਹ ਲਾ ਕੇ ਵੀ ਬਚਾਇਆ ਨਹੀਂ ਜਾ ਸਕਿਆ।ਡਿਪਟੀ ਕਮਿਸ਼ਨਰ ਵੱਲੋਂ ਵਸਨੀਕਾਂ ਨੂੰ ਇੱਕ ਵਾਰ ਫੇਰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੁਹਾਡੇ ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੈਸਟਿੰਗ/ਜਾਗਰੂਕਤਾ ਟੀਮਾਂ ਆਉਣ ਉਨ੍ਹਾਂ ਦਾ ਭਰਪੂਰ ਸਹਿਯੋਗ ਕਰੋ ਅਤੇ ਹਲਕੇ ਜਿਹੇ ਵੀ ਲੱਛਣ ਪਾਏ ਜਾਣ ਤੇ ਤੁਰੰਤ ਟੈਸਟ ਕਰਵਾਓ।ਲਾਈਵ ਸੈਸ਼ਨ ਦੋਰਾਨ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਤੈਅ ਸਮੇਂ ਸੀਮਾਂ ਅਨੁਸਾਰ ਹੀ ਝੋਨੇ ਦੀ ਵਾਢੀ ਕੀਤੀ ਜਾਵੇ। ਉਨ੍ਹਾਂ੍ਹ ਅੱਗੇ ਕਿਹਾ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨਾਂ ਉਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਲੱਗਿਆ ਹੋਣਾ ਲਾਜ਼ਮੀ ਹੈ, ਜਿਹੜੇ ਕਿਸਾਨਾਂ ਵੱਲੋਂ ਆਪਣੇ ਪਸ਼ੂਆਂ ਲਈ ਪਰਾਲੀ ਦੀਆਂ ਗੱਠਾਂ ਬਣਾਉਣੀਆਂ ਹਨ ਉਹ ਅਗਾਂਊ ਅਰਜ਼ੀ ਦੇ ਕੇ ਐਸ.ਐਮ.ਐਸ. ਤੋਂ ਛੋਟ ਪ੍ਰਾਪਤ ਕਰ ਸਕਦੇ ਹਨ ਪਰ ਇਸ ਤਰ੍ਹਾਂ ਦੇ ਮਾਮਲੇ ਵਿੱਚ ਗੱਠਾਂ ਬਣਾਉਣ ਵਾਲੀ ਮਸ਼ੀਨ ਦਾ ਪ੍ਰਬੰਧ ਅਤੇ ਗੱਠਾਂ ਨਾਲ-ਨਾਲ ਬਣਾਉਣੀਆਂ ਲਾਜ਼ਮੀ ਹਨ।ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਪਰਹੇਜ਼ ਕਰਨ ਕਿਉਂਕਿ ਇਸ ਨਾਲ ਕੋਰੋਨਾ ਮਹਾਂਮਾਰੀ ਹੋਰ ਵਿਕਰਾਲ ਰੂਪ ਧਾਰਣ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ, ਪਸ਼ੂਆਂ, ਦਰੱਖਤਾਂ ਆਦਿ ਨੂੰ ਨੁਕਸਾਨ ਪਹੁੰਚਾਉਣ ਤੋਂ ਇਲਾਵਾ, ਖੇਤਾਂ ਦੀ ਅੱਗ ਵਿਚੋਂ ਨਿਕਲਣ ਵਾਲਾ ਧੂੰਆਂ ਕੋਰੋਨਾ ਪੀੜਤ ਰੋਗੀਆਂ ਲਈ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦਾ ਹੈ ਕਿਉਂਕਿ ਜ਼ਿਆਦਾਤਰ ਰੋਗੀ ਸਾਹ ਸਬੰਧੀ ਬਿਮਾਰੀਆਂ ਨਾਲ ਪ੍ਰਭਾਵਿਤ ਹਨ।ਉਨ੍ਹਾਂ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਵਸਨੀਕਾਂ ਦੇ ਸਵਾਲਾਂ ਦੇ ਜੁਆਬ ਵੀ ਦਿੱਤੇ।I/84175/2020

About Author

Leave A Reply

WP2Social Auto Publish Powered By : XYZScripts.com