Saturday, April 26

ਡਿਪਟੀ ਕਮਿਸ਼ਨਰ ਵੱਲੋਂ ਕੰਬਾਈਨ ਓਪਰੇਟਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

  • ਕਿਹਾ! ਝੋਨੇ ਦੀ ਵਾਢੀ ਕੇਵਲ ਐਸ.ਐਮ.ਐਸ.ਯੁਕਤ ਕੰਬਾਈਨਾਂ ਨਾਲ ਹੀ ਕੀਤੀ ਜਾਵੇ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਕੰਬਾਇਨ ਓਰੇਟਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਜੁਆਇੰਟ ਕਮਿਸ਼ਨਰ ਪੁਲਿਸ ਸ਼੍ਰੀ ਜੇ ਇਲਾਚੇਜਿਅਨ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਝੌਨੇ ਦੀ ਕਟਾਈ ਕੇਵਲ ਸੁਪਰ ਐਸ.ਐਮ.ਐਸ ਯੁਕਤ ਕੰਬਾਇਨ ਹਾਰਵੈਸਟਰਾਂ ਰਾਹੀਂ ਕਰਨੀ ਯਕੀਨੀ ਬਣਾਈ ਜਾਵੇ। Air Prevention and control of pollution ਐਕਟ, 1981 ਅਧੀਨ ਬਿਨ੍ਹਾਂ ਸੁਪਰ ਐਸ.ਐਮ.ਐਸ ਦੇ ਕੰਬਾਇਨਾਂ ਚਲਾਉਣ ਤੇ ਪੂਰਨ ਪ੍ਰਾਬੰਦੀ ਹੈ ਅਤੇ ਇਹਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ਕੰਬਾਇਨ ਹਾਰਵੈਸਟਰਾਂ ਉੱਪਰ ਪ੍ਰਸ਼ਾਸ਼ਨ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਾਮੀ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਹਾਰਵੈਸਟਰ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਪਰਾਲੀ ਦੀਆਂ ਗੰਡਾਂ ਬਣਾਉਣੀਆਂ ਚਾਹੁੰਦੇ ਹਨ ਜਾਂ ਗੁੱਜਰ ਭਾਈਚਾਰੇ ਨੂੰ ਪਰਾਲੀ ਚੁਕਵਾਉਣਾ ਚਾਹੁੰਦੇ ਹਨ, ਉਹ ਆਪਣਾ ਬਿਨੈ-ਪੱਤਰ ਲਿਖਤੀ ਰੂਪ ਵਿੱਚ ਆਪਣੇ ਸਬੰਧਿਤ ਖੇਤੀਬਾੜੀ ਵਿਕਾਸ ਅਫਸਰ ਨੂੰ ਦੇ ਸਕਦੇ ਹਨ। ਅਜਿਹੇ ਕਿਸਾਨਾਂ ਨੂੰ ਬਿਨ੍ਹਾਂ ਐਸ.ਐਮ.ਐਸ. ਸੰਯੁਕਤ ਕੰਬਾਇਨ ਤੋਂ ਝੋਨੇ ਦੀ ਕਟਾਈ ਕਰਵਾਉਣ ਲਈ ਛੋਟ ਦਿੱਤੀ ਜਾਵੇਗੀ। ਕੰਬਾਈਨ ਓਪਰੇਟਰਾਂ ਦੇ ਪ੍ਰਧਾਨ ਨੇ ਆਪਣੇ ਸੰਬੋਧਨ ‘ਚ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇੱਕ ਸਾਫ-ਸੁਥਰੇ ਵਾਤਾਵਰਣ ਬਣਾਏ ਰੱਖਣ ਲਈ ਸਾਰੇ ਵਰਗਾ ਦਾ ਯੋਗਦਾਨ ਜ਼ਰੂਰੀ ਹੈ ਤਾਂ ਜੋ ਕਰੋਨਾ ਮਹਾਂਮਾਰੀ ਦੌਰਾਨ ਬਜ਼ੁਰਗਾਂ ਅਤੇ ਬੱਚਿਆਂ ਦਾ ਬਚਾਅ ਕੀਤਾ ਜਾ ਸਕੇ।

About Author

Leave A Reply

WP2Social Auto Publish Powered By : XYZScripts.com