Sunday, April 28

ਸਤਵਿੰਦਰ ਕੌਰ ਬਿੱਟੀ ਵੱਲੋਂ 163 ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਸਰਕਾਰ ਸੁਰੂ ਕੀਤੀ ਗਈ ਸਮਾਰਟ ਕੁਨੈਕਟ ਸਕੀਮ ਤਹਿਤ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 12ਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਸਬੰਧੀ ਵਿਸ਼ੇਸ਼ ਸਮਾਗਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੀਆਂ ਕਲਾਂ ਵਿਖੇ ਕੀਤਾ ਗਿਆ। ਹਲਕਾ ਇੰਚਾਰਜ ਸ਼੍ਰੀਮਤੀ ਸਤਵਿੰਦਰ ਕੌਰ ਬਿੱਟੀ ਵੱਲੋਂ ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਕੌਸਲਰ ਸ਼੍ਰੀਮਤੀ ਬਲਜੀਤ ਕੌਰ ਉੱਪ ਮੰਡਲ ਮੈਜਿਸਟ੍ਰੇਟ ਸ੍ਰ. ਬਲਜਿੰਦਰ ਸਿੰਘ ਢਿੱਲੋਂ, ਗੁਰਦੁਆਰਾ ਪ੍ਰਧਾਨ ਸ੍ਰ. ਸੁਖਦੇਵ ਸਿੰਘ ਅਤੇ ਸ੍ਰ. ਮਸਤਾਨ ਸਿੰਘ ਵਿਸ਼ੇਸ਼  ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ 12ਵੀਂ ਜਮਾਤ ਦੇ ਸਾਰੇ 163 ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ। ਸਮਾਰਟ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨ੍ਹਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਅੱਜ ਦੀ ਲੋੜ ਮੋਬਾਇਲ ਫੋਨ ਦੇ ਕੇ ਆਪਣੀ ਪੜ੍ਹਾਈ ਅੱਗੇ ਤੋਰਨ ਵਿੱਚ ਬਹੁਤ ਵੱਡਾ ਸਹਿਯੋਗ ਦਿੱਤਾ ਗਿਆ ਹੈ, ਜਿਸਦਾ ਪੰਜਾਬ ਦਾ ਵਿਦਿਆਰਥੀ ਵਰਗ ਉਨ੍ਹਾ ਦਾ ਬਹੁਤ ਰਿਣੀ ਰਹੇਗਾ।
ਇਸ ਮੌਕੇ ਸ਼੍ਰੀ ਸ਼ੁਸ਼ੀਲ ਕੁਮਾਰ ਮਿੱਤਲ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੀਆਂ ਕਲਾਂ, ਸਮੂਹ ਐਸ.ਐਮ.ਸੀ .ਕਮੇਟੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁੰਡੀਆਂ ਕਲਾਂ ਦਾ ਸਮੂਹ ਸਟਾਫ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ।

About Author

Leave A Reply

WP2Social Auto Publish Powered By : XYZScripts.com