Tuesday, September 16

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਹਿਲੇ ਪੜਾਅ ਵਜੋਂ 13 ਖੇਡ ਮੈਦਾਨਾਂ ਦਾ ਰੱਖਿਆ ਨੀਂਹ ਪੱਥਰ

  • ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਆਨਲਾਈਨ ਲਿਆ ਹਿੱਸਾ
  • ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐਂਬੂਲੈਂਸ ਵੈਨਾਂ ਨੂੰ ਦਿੱਤੀ ਹਰੀ ਝੰਡੀ
  • ਮਹਾਤਮਾ ਗਾਂਧੀ ਦਾ ਅਹਿੰਸਾ, ਸੱਚਾਈ ਤੇ ਸ਼ਾਂਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਲੋੜ- ਭਾਰਤ ਭੂਸ਼ਣ ਆਸ਼ੂ


ਲੁਧਿਆਣਾ, (ਸੰਜੇ ਮਿੰਕਾ) – ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਅੱਜ ਜ਼ਿਲ੍ਹਾ ਲੁਧਿਆਣਾ ਦੇ 13 ਪਿੰਡਾਂ ਵਿੱਚ ਪੇਂਡੂ ਖੇਡ ਸਟੇਡੀਅਮਾਂ ਤੇ ਖੇਡ ਮੈਦਾਨਾਂ ਦਾ ਵਰਚੂਅਲ ਨੀਹਂ ਪੱਥਰ ਰੱਖਦਿਆਂ  ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਨਲਾਈਨ ਵੀਡੀਓ ਕਾਨਫਰੰਸ ਰਾਹੀਂ ਜਿਥੇ ਪੰਜਾਬ ਦੇ 150 ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ, ਉਥੇ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸਣ ਆਸ਼ੂ ਵੱਲੋਂ ਇਸ ਆਨਲਾਈਨ ਕਾਨਫਰੰਸ ‘ਚ ਹਿੱਸਾ ਲਿਆ ਗਿਆ। ਕੈਬਨਿਟ ਮੰਤਰੀ ਸ੍ਰੀ ਆਸ਼ੂ ਵੱਲੋਂ ਮਹਾਤਮਾਂ ਗਾਂਧੀ ਜੀ ਦੇ ਇਸ ਪਾਵਨ ਦਿਹਾੜੇ ਮੌਕੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਾਨਕ ਬੱਚਤ ਭਵਨ ਵਿਖੇ ਐਂਬੂਲੈਂਸ ਵੈਨਾਂ ਨੂੰ ਹਰੀ ਝੰਡੀ ਦੇ ਕੇ ਵੀ ਰਵਾਨਾ ਕੀਤਾ ਗਿਆ। ਇਹ 7 ਐਂਬੂਲੈਂਸ ਵੈਨਾਂ ਜੀ. ਐਂਟਰਟੇਨਮੈਂਟ ਵੱਲੋਂ ਦਾਨ ਕੀਤੀਆਂ ਗਈਆਂ ਹਨ ਜਿਂਨ੍ਹਾ ਵਿੱਚੋਂ 4 ਵੈਨਾਂ ਆ ਚੁੱਕੀਆਂ ਹਨ ਤੇ 3 ਜਲਦੀ ਹੀ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ। ਕੈਬਨਿਟ ਮੰਤਰੀ ਸ੍ਰੀ ਆਸ਼ੂ ਵੱਲੋਂ ਆਪਣੇ ਸੰਬੋਧਨ ‘ਚ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਾਨੂੰ ਅਹਿੰਸਾ ਅਤੇ ਸੱਚਾਈ ਦੇ ਰਸਤੇ ‘ਤੇ ਚੱਲਦਿਆਂ ਸ਼ਾਂਤੀ ਅਤੇ ਸਦਭਾਵਨਾ ਲਈ ਨਿਰਸਵਾਰਥ ਕੰਮ ਕਰਨ ਬਾਰੇ ਕਿਹਾ ਹੈ। ਅੱਜ ਲੋੜ ਹੈ ਕਿ ਉਨ੍ਹਾਂ ਦੇ ਇਸ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਇਆ ਜਾਵੇ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮਹਾਤਮਾ ਗਾਂਧੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਦੇਸ਼ ਦੇ ਕੱਦਵਾਰ ਨੇਤਾ ਰਹੇ ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਨੂੰ ਵੀ ਉਨ੍ਹਾਂ ਦੇ ਜਨਮ ਦਿਵਸ ਮੌਕੇ ਯਾਦ ਕੀਤਾ। ਸ੍ਰੀ ਆਸ਼ੂ ਨੇ ਅੱਗੇ ਕਿਹਾ ਮਹਾਤਮਾ ਗਾਂਧੀ ਜੀ ਦੇ ਇਸ ਪਾਵਨ ਦਿਹਾੜੇ ਮੌਕੇ ਸੂਬਾ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਲਾਂਚ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਹੈਲਥ ਵਿਭਾਗ ਲਈ 100 ਦੇ ਕਰੀਬ ਐਂਬੂਲੈਸਾਂ ਖਰੀਦੀਆਂ ਜਾ ਰਹੀਆਂ ਹਨ, ਫਿਲਹਾਲ ਮੋਜੂਦਾ ਐਂਬੂਲੈਸਾਂ ਰਾਹੀਂ ਕੋਵਿਡ ਪੀੜਤ ਰੋਗੀਆਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ, ਬਾਅਦ ‘ਚ ਇਹ ਵੈਂਨਾਂ ਸਬ-ਡਵੀਜ਼ਨ ਪੱਧਰ ‘ਤੇ ਆਪਣੀ ਸੇਵਾਂਵਾਂ ਦੇਣਗੀਆਂ, ਨੌਜਵਾਨਾਂ ਪਿੰਡਾਂ ਵਿੱਚ ਸਪੋਰਟਸ ਪਾਰਕ ਡਿਵੈਲਪ ਕੀਤੇ ਜਾ ਰਹੇ ਹਨ, ਜੋ ਕਿ 1 ਏਕੜ ਤੋਂ 4 ਏਕੜ ਵਿੱਚ ਵੱਖ-ਵੱਖ ਡਿਜ਼ਾਇਨਾਂ ਵਿੱਚ ਹੋਣਗੇ। ਇਸੇ ਤਰ੍ਹਾ ਹਰ ਬਲਾਕ ਵਿੱਚ 5 ਸਪੋਰਟਸ ਪਾਰਕ ਅਤੇ ਕੁੱਲ ਜ਼ਿਲ੍ਹੇ ਵਿੱਚ ਕੁੱਲ 65  ਪਾਰਕ ਬਣਨਗੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਜਿਹੜੇ ਪਾਰਕਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ ਉਹ ਤੈਅ ਸੀਮਾਂ ‘ਚ ਤਿਆਰ ਹੋ ਜਾਣਗੇ ਅਤੇ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ(ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਣੀਅਮ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ ਲੁਧਿਆਣਾ ਸ੍ਰੀ ਰਾਜੇਸ਼ ਕੁਮਾਰ ਬੱਗਾ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com