Friday, April 18

ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆਂ) ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, (ਸੰਜੇ ਮਿੰਕਾ) – ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆ) ਵਿਖੇ ਪੰਜਾਬ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਵੱਲੋਂ ਕੋਵਿਡ-19 ਦੇ ਚਲਦਿਆਂ ਸੁਰੱਖਿਆ ਵਜੋਂ ਡਾ. ਗੁਰਪ੍ਰੀਤ ਕੌਰ, ਕਾਰਜਕਾਰੀ ਪ੍ਰਿੰਸੀਪਲ ਅਤੇ ਡਾ. ਸੁਖਵਿੰਦਰ ਕੌਰ, ਇੰਚਾਰਜ਼, ਸਟੂਡੈਂਟ ਕਾਉਂਸਲ ਦੀ ਸੁਯੋਗ ਅਗਵਾਈ ਅਧੀਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਯੂ.ਸੀ.ਐੱਚ.ਸੀ. ਜਵੱਦੀ ਦੇ ਮੈਡੀਕਲ ਅਫਸਰ ਡਾ. ਸੀਮਾ ਕੌਂਸਲ ਵੱਲੋਂ ਕਰੋਨਾ ਵਾਇਰਸ ਤੋਂ ਸਟਾਫ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਰਿਕਵਰੀ ਰੇਟ ਨੂੰ ਵਧਾਇਆ ਜਾ ਸਕੇ ਅਤੇ ਕਰੋਨਾ ਕਰਕੇ ਮੌਤ ਦੀ ਦਰ ਨੂੰ ਘਟਾਇਆ ਜਾ ਸਕੇ। ਉਹਨਾਂ ਕੈਂਪ ਵਿੱਚ ਭਾਗ ਲੈਣ ਵਾਲਿਆਂ ਨੂੰ ਖਾਣ-ਪੀਣ ਅਤੇ ਰੋਗ-ਪ੍ਰਤੀਰੋਗੀ ਸ਼ਕਤੀ ਵਧਾਉਣ ਬਾਰੇ ਵੀ ਜਾਗਰੂਕ ਕੀਤਾ। ਇਸ ਕੈਂਪ ਦੌਰਾਨ ਆਇਰਨ, ਫੋਲਿਕ ਐਸਿਡ ਅਤੇ ਜਿੰਕ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ।

About Author

Leave A Reply

WP2Social Auto Publish Powered By : XYZScripts.com