Thursday, April 17

ਸਿਆਮਾ ਪ੍ਰਸ਼ਾਦ ਮੁਖਰਜੀ ਰੂਅਰਬਨ ਮਿਸ਼ਨ ਦੇ ਕੰਮਾਂ ਦਾ ਕੀਤਾ ਰਿਵਿਊ

  • ਚੱਲ ਰਹੇ ਕੰਮਾਂ ਨੂੰ ਨਿਸ਼ਚਿਤ ਸਮੇਂ ਤੇ ਮੁਕੰਮਲ ਕਰਨ ਵਿਭਾਗ – ਡਿਪਟੀ ਕਮਿਸ਼ਨਰ

ਲੁਧਿਆਣਾ, (ਸੰਜੇ ਮਿੰਕਾ)- ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਿਆਮਾ ਪ੍ਰਸ਼ਾਦ ਮੁਖਰਜੀ ਰੂਅਰਬਨ ਮਿਸ਼ਨ ਚਲਾਇਆ ਗਿਆ ਹੈ, ਜਿਸ ਵਿਚ ਇਕ ਕਲੱਸਟਰ ਦੀ ਚੋਣ ਕੀਤੀ ਗਈ ਹੈ, ਜੋ ਕਿ ਪਿੰਡ ਧਾਂਦਰਾ ਦੇ ਨਾਮ ਤੇ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਧਾਂਦਰਾ ਕਲੱਸਟਰ ਵਿਚ 21 ਪੰਚਾਇਤਾਂ ਸ਼ਾਮਿਲ ਹਨ, ਜਿੰਨਾ ਦੇ ਸਮੁੱਚੇ ਵਿਕਾਸ ਲਈ ਹਰ ਤਰ੍ਹਾਂ ਦੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇੰਨ੍ਹਾਂ ਵਿਕਾਸ ਕਾਰਜ਼ਾਂ ‘ਚ ਸੀਵਰੇਜ, ਸੜਕਾਂ, ਸੋਲਰ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੋ ਕਾਰਜ ਫੰਡਾਂ ਦੀ ਘਾਟ ਕਾਰਨ ਅਧੂਰੇ ਰਹਿ ਗਏ ਹਨ, ਉਨ੍ਹਾਂ ਨੂੰ ਇਸ ਮਿਸ਼ਨ ਰਾਹੀਂ ਪ੍ਰਾਪਤ ਫੰਡਾਂ ਰਾਹੀਂ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਪ੍ਰੋਜੈਕਟ ਦੇ ਮਾਧਿਅਮ ਰਾਹੀਂ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਇਹ ਪ੍ਰੋਜੈਕਟ ਭਾਰਤ ਸਰਕਾਰ ਵੱਲੋਂ ਪੂਰੇ ਭਾਰਤ ਵਿਚ ਸਾਲ 2016 ਵਿਚ ਸ਼ੁਰੂ ਕੀਤਾ ਗਿਆ, ਜਿਸ ਦਾ ਕੰਮ ਹੁਣ ਪੰਜਾਬ ਵਿੱਚ ਸ਼ੁਰੂ ਹੋ ਗਿਆ ਹੈ ਅਤੇ ਪੰਜਾਬ ਦੇ ਪੰਜ ਜ਼ਿਲੇ ਇਸ ਪ੍ਰੋਜੈਕਟ ਵਿਚ ਕਵਰ ਕੀਤੇ ਜਾ ਰਹੇ ਹਨ, ਜਿੰਨਾ ਵਿੱਚ ਜ਼ਿਲ੍ਹਾ ਲੁਧਿਆਣਾ ਪਹਿਲਾ ਜ਼ਿਲ੍ਹਾ ਹੈ ਜਿਸ ਨੇ ਦੂਜੇ ਪੜਾਅ ਵਿੱਚ ਭਾਰਤ ਸਰਕਾਰ ਵਲੋਂ ਪ੍ਰਾਪਤ ਪਹਿਲੀ ਕਿਸ਼ਤ ਵਿਚੋਂ ਸਭ ਤੋਂ ਵਧ ਖ਼ਰਚ ਕਰਕੇ ਪੰਜਾਬ ਵਿਚ ਪਹਿਲਾਂ ਦਰਜਾ ਵੀ ਪ੍ਰਾਪਤ ਕੀਤਾ, ਹੁਣ ਤੱਕ ਕਲੱਸਟਰ ਪੱਧਰੀ ਦੇ ਕੰਮਾਂ ਤੇ ਲਗਭਗ 7 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ 21 ਪਿੰਡਾਂ ਵਿਚ ਸੋਲਰ ਲਾਈਟ, ਲਗਾਈਆਂ ਜਾ ਚੁੱਕੀਆਂ ਹਨ ਅਤੇ ਇਸ ਤੋਂ ਇਲਾਵਾ,ਰੂਰਲ ਹੱਟਸ, ਨਾਡੇਪ, ਸ਼ਮਸ਼ਾਨ ਘਾਟ,ਬੱਸ ਸਟਾਪ, ਲਾਇਬ੍ਰੇਰੀ, ਆਂਗਨਵਾੜੀ, ਚਿਲਡਰਨਜ ਪਾਰਕ, ਪ੍ਰਾਇਮਰੀ ਸਮਾਰਟ ਸਕੂਲ, ਤੋਂ ਇਲਾਵਾ 8 ਪਿੰਡਾਂ ਵਿਚ ਸੀਵਰੇਜ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਇਸ ਤੋਂ ਚੱਲ ਰਹੇ ਪ੍ਰੋਜੈਕਟਾਂ ਵਿਚ ਲੇਕ, ਬਹੁਮੰਤਵੀ ਵਪਾਰਕ ਸੈਂਟਰ,ਐਗਰੋ ਪ੍ਰੋਸੈਸਿੰਗ ਯੂਨਿਟ, ਕਲੱਸਟਰ ਲੈਵਲ ਕਮਰਸੀਅਲ ਸਪੇਸ ਸੈਂਟਰ, ਕਲੱਸਟਰ ਲੈਵਲ ਸਪੋਰਟਸ ਸਟੇਡੀਅਮ,ਸਕਿੱਲ ਡਿਵੈਲਪਮੈਂਟ ਸੈਂਟਰ, ਪਸ਼ੂ ਹਸਪਤਾਲ,ਸਿਵਲ ਡਿਸਪੈਂਸਰੀ,ਸਮਾਰਟ ਸੈਕੰਡਰੀ ਸਕੂਲ,ਤੋ ਸੀਵਰੇਜ ਅਤੇ ਗਲੀਆਂ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਵੱਲੋਂ ਪ੍ਰੌਜੈਕਟ ਨੂੰ ਐਗਜ਼ੀਕਿਊਟ ਕਰ ਰਹੇ ਵਿਭਾਗਾਂ ਨੂੰ ਪ੍ਰੋਜੈਕਟ ਨਿਸ਼ਚਿਤ ਸਮਾਂ ਸੀਮਾ ਤਹਿਤ ਕਰਨ ਲਈ ਹਦਾਇਤ ਕੀਤੀ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ ਵੱਲੋਂ  ਸਾਰੇ ਪ੍ਰੋਜੈਕਟਾਂ ਦਾ ਇਕੱਲੇ-ਇਕੱਲੇ ਵਿਭਾਗ ਪਾਸੋ ਪ੍ਰਗਤੀ ਦਾ ਰਿਵਿਊ ਕੀਤਾ। ਮੀਟਿੰਗ ਦੀ ਕਾਰਵਾਈ ਮਿਸ਼ਨ ਦੇ ਜ਼ਿਲ੍ਹਾ ਪ੍ਰੋਜੈਕਟ ਮੈਨੇਜਰ ਸ੍ਰੀ ਐਮ.ਐਸ.ਕੰਗ ਵਲੋਂ ਸ਼ੁਰੂ ਕੀਤੀ ਗਈ। ਜ਼ਿਲ੍ਹਾ ਮੈਨੇਜਰ ਐਮ.ਐਸ. ਕੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਇਲਾਵਾ ਚੱਲ ਰਹੇ ਪ੍ਰੋਜੈਕਟਾਂ ਵਿਚ ਲੇਕ, ਬਹੁਮੰਤਵੀ ਵਪਾਰਕ ਸੈਂਟਰ, ਐਗਰੋ ਪ੍ਰੋਸੈਸਿੰਗ ਯੂਨਿਟ, ਕਲੱਸਟਰ ਲੈਵਲ ਕਮਰਸੀਅਲ ਸਪੇਸ ਸੈਂਟਰ, ਕਲੱਸਟਰ ਲੈਵਲ ਸਪੋਰਟਸ ਸਟੇਡੀਅਮ, ਸਕਿੱਲ ਡਿਵੈਲਪਮੈਂਟ ਸੈਂਟਰ, ਪਸ਼ੂ ਹਸਪਤਾਲ, ਸਿਵਲ ਡਿਸਪੈਂਸਰੀ, ਸਮਾਰਟ ਸੈਕੰਡਰੀ ਸਕੂਲ, ਆਂਗਣਵਾੜੀ ਸਮਾਰਟ ਪਲੇ ਵੇਅ ਸਕੂਲ, ਸੀਵਰੇਜ ਅਤੇ ਗਲੀਆਂ ਬਣਾਉਣ ਦੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ 90 ਲੱਖ ਰੁਪਏ ਦੇ ਕਰੀਬ ਲਾਗਤ ਨਾਲ ਇੱਕ ਬਹੁਮੰਤਵੀ ਸਪੋਰਟਸ ਕੰਪਲੈਕਸ ਦੀ ਵੀ ਉਸਾਰੀ ਚੱਲ ਰਹੀ ਹੈ। ਮੀਟਿੰਗ ਵਿੱਚ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਂਨ ਸ੍ਰ. ਯਾਦਵਿੰਦਰ ਸਿੰਘ ਜੰਡਿਆਲੀ, ਖੇਤੀਬਾੜੀ ਵਿਭਾਗ ਦੇ, ਮੁੱਖ ਖੇਤੀਬਾੜੀ ਅਫ਼ਸਰ, ਪੰਚਾਇਤੀ ਰਾਜ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਸੈਨੀਟੇਸ਼ਨ, ਦੇ, ਕਾਰਜਕਾਰੀ ਇੰਜੀਨੀਅਰ, ਬਲਾਕ ਵਿਕਾਸ ਪੰਚਾਇਤ ਅਫ਼ਸਰ, ਲੁਧਿਆਣਾ ਧੰਨਵੰਤ ਸਿੰਘ ਰੰਧਾਵਾ, ਸਰਪੰਚ ਗੁਰਜੀਤ ਸਿੰਘ ਧਾਂਦਰਾ ਤੋਂ ਇਲਾਵਾ ਹੋਰ ਵੀ ਅਧਿਕਾਰੀ ਸ਼ਾਮਲ ਸਨ।

About Author

Leave A Reply

WP2Social Auto Publish Powered By : XYZScripts.com