Sunday, March 16

ਪਰਾਲੀ ਸਾੜਨ ਤੋਂ ਰੋਕਣ ਲਈ ਪਿੰਡ ਖਹਿਰਾ ਬੇਟ ਤੋਂ ਮੁਹਿੰਮ ਦਾ ਆਗਾਜ਼

  • ਚੇਅਰਮੈਨ ਪੀ.ਪੀ.ਸੀ.ਬੀ. ਅਤੇ ਡਿਪਟੀ ਕਮਿਸ਼ਨਰ ਵੱਲੋਂ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਐਸ. ਐਸ. ਮਰਵਾਹਾ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਸਾਫ ਸੁੱਥਰਾ ਬਣਾਈ ਰੱਖਣ ਲਈ ਇੱਕ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਸਿਹਤ ਸਬੰਧੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ, ਖ਼ਾਸਕਰ ਚਲ ਰਹੇ ਕੋਵੀਡ ਮਹਾਂਮਾਰੀ ਦੇ ਦੌਰ ਵਿੱਚ। ਚੇਅਰਮੈਨ ਪੀ.ਪੀ.ਸੀ.ਬੀ. ਪ੍ਰੋਫੈਸਰ ਮਰਵਾਹਾ ਦੇ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ  ਇਕ ਵਿਸ਼ੇਸ਼ ਸੁਨੇਹਾ ਦਰਸਾਉਂਦਾ ”ਪਰਾਲੀ ਨੂੰ ਕਦੇ ਨਾ ਜਲਾਓ, ਵਾਤਾਵਰਣ ਨੂੰ ਸਾਫ ਸੁਥਰਾ ਬਣਾਓ” ਸਲੋਗਨ ਬਰੋਸ਼ਰ ਲਾਂਚ ਕੀਤਾ ਗਿਆ ਜੋ ਸ਼ਹਿਰ ਦੇ ਵਕੀਲ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਸ੍ਰੀ ਸੰਦੀਪ ਬਹਿਲ (ਐਸ.ਈ), ਐਸ.ਐਸ.ਮਠਾੜੂ(ਐਕਸੀਅਨ), ਪੀ.ਪੀ.ਸੀ.ਬੀ. ਅਧਿਕਾਰੀ ਅਤੇ ਪਿੰਡ ਖਹਿਰਾ ਬੇਟ ਜ਼ਿਲ੍ਹਾ ਲੁਧਿਆਣਾ ਦੇ ਸਰਪੰਚ ਅਤੇੇ ਕਈ ਕਿਸਾਨ ਵੀ ਹਾਜ਼ਰ ਸਨ। ਚੇਅਰਮੈਨ ਪ੍ਰੋ: ਮਰਵਾਹਾ ਨੇ ਪਿੰਡ ਖਹਿਰਾ ਬੇਟ ਵਿਖੇ ਪਿੰਡ ਵਾਸੀਆਂ/ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਦੇ ਅਧਿਕਾਰੀਆਂ ਵੱਲੋਂ ਪਰਾਲੀ ਸਾੜਨ ਤੇ ਰੋਕ ਲਗਾਈ ਗਈ ਹੈ, ਅਜੇ ਵੀ ਕੁਝ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿੱਥੇ ਤਿਆਰ ਪਈ ਫਸਲ ਨੂੰ ਅੱਗ ਲੱਗਣ ਕਾਰਨ ਖੇਤਾਂ ਵਿੱਚ ਅੱਗ ਲੱਗਣ ਕਾਰਨ ਨੁਕਸਾਨ ਹੋਇਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਤੋਂ ਰੋਕਣਾ ਸਮੇਂ ਦੀ ਲੋੜ ਹੈ ਤਾਂ ਜੋ ਸਾਫ਼ ਵਾਤਾਵਰਣ ਬਣਾਈ ਰੱਖਿਆ ਜਾ ਸਕੇ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੇ ਰੋਕ ਲਗਾਉਣ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਪੱਕੀਆਂ ਫਸਲਾਂ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਲੁਧਿਆਣਾ ਦੇ ਵਕੀਲ ਹਰਪ੍ਰੀਤ ਸੰਧੂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕੱਟਣ ਤੋਂ ਲੈ ਕੇ ਭਾਰੀ ਜੁ਼ਰਮਾਨੇ ਅਤੇ ਸਖ਼ਤ ਸਜਾਵਾਂ ਵੀ ਭੁਗਤਣੀਆਂ ਪੈ ਸਕਦੀਆਂ ਹਨ।

About Author

Leave A Reply

WP2Social Auto Publish Powered By : XYZScripts.com