Friday, May 9

ਕਿਸਾਨੀ ਦੇ ਹਿੱਤ ਚ ਮੀਲ ਦਾ ਪੱਥਰ ਸਾਬਤ ਹੋਣਗੇ ਪੰਜਾਬ ਦੇ ਖੇਤੀ ਬਿੱਲ: ਅਮਰਪ੍ਰੀਤ ਔਲਖ

ਟੋਰਾਂਟੋ/ਲੁਧਿਆਣਾ, (ਸੰਜੇ ਮਿੰਕਾ)- ਇੰਡੀਅਨ ਓਵਰਸੀਜ਼ ਕਾਂਗਰਸ ਕੈਨੇਡਾ ਦੇ ਪ੍ਰਧਾਨ ਅਮਰਪ੍ਰੀਤ ਔਲਖ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਵਿਰੁੱਧ ਪਾਸ ਕੀਤੇ ਗਏ ਮਜ਼ਬੂਤ ਬਿੱਲਾਂ ਲਈ ਜਿਥੇ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ ਹੈ, ਉੱਥੇ ਹੀ ਇਨ੍ਹਾਂ ਨੂੰ ਕਿਸਾਨੀ ਦੇ ਹਿੱਤ ਚ ਮੀਲ ਦਾ ਪੱਥਰ ਦੱਸਿਆ ਹੈ। ਇੱਥੇ ਜਾਰੀ ਇਕ ਬਿਆਨ ਚ ਔਲਖ ਨੇ ਕਿਹਾ ਕਿ ਅਜਿਹਾ ਮਜ਼ਬੂਤ ਕਦਮ ਸਿਰਫ ਕੈਪਟਨ ਅਮਰਿੰਦਰ ਸਿੰਘ ਵੀ ਚੁੱਕ ਸਕਦੇ ਸਨ, ਜਿਨ੍ਹਾਂ ਨੇ ਇਕ ਫਿਰ ਤੋਂ ਸਾਬਿਤ ਕਰ ਦਿੱਤਾ ਹੈ ਕਿ ਉਹ ਪੰਜਾਬ ਹਿਤਾਂ ਦੇ ਅਸਲੀ ਰਾਖਾ ਹਨ ਅਤੇ ਉਨ੍ਹਾਂ ਵੱਲੋਂ ਲਏ ਗਏ ਇਸ ਫੈਸਲੇ ਤੇ ਹੁਣ ਦੂਸਰੇ ਸੂਬਿਆਂ ਦੀਆਂ ਸਰਕਾਰਾਂ ਵੀ ਅਮਲ ਕਰਨ ਤੇ ਵਿਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਲਾਏ ਗਏ ਖੇਤੀ ਕਾਨੂੰਨਾਂ ਦਾ ਬੁਰਾ ਅਸਰ ਨਾ ਸਿਰਫ ਕਿਸਾਨਾਂ ਤੇ ਪਵੇਗਾ, ਸਗੋਂ ਸਮਾਜ ਦਾ ਹਰ ਵਰਗ ਸਮਾਜ ਇਸ ਤੋਂ ਪ੍ਰਭਾਵਿਤ ਹੋਣਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਭਾਈਚਾਰਾ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਮਜ਼ਬੂਤੀ ਨਾਲ ਖੜ੍ਹਾ ਹੈ।

About Author

Leave A Reply

WP2Social Auto Publish Powered By : XYZScripts.com