- ਕੁਲਾਮ ਰੋਡ ਵਿਖੇ ਗਲ਼ੀਆਂ ਦੀ ਹੋਵੇਗੀ ਕਾਇਆ ਕਲਪ
- ਚਰਚ ਕਲੋਨੀ ’ਚ ਪੀਣ ਵਾਲੇ ਪਾਣੀ ਦੀ ਘਾਟ ਹੋਵੇਗੀ ਦੂਰ
ਨਵਾਂਸ਼ਹਿਰ, (ब्यूरो)-ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਵਿਧਾਇਕ ਅੰਗਦ ਸਿੰਘ ਅਤੇ ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ਵਿਚ ਨਵਾਂਸ਼ਹਿਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੁਆਤ ਕੀਤੀ ਗਈ, ਜਿਨਾਂ ਵਿਚ ਵਾਰਡ ਨੰਬਰ 4, ਕੁਲਾਮ ਰੋਡ ਵਿਖੇ ਵੱਖ-ਵੱਖ ਗਲੀਆਂ ਦੀ ਉਸਾਰੀ ਦੇ ਕੰਮ ਅਤੇ ਚਰਚ ਕਲੋਨੀ, ਮੂਸਾਪੁਰ ਰੋਡ ਇਲਾਕੇ ਵਿਚ ਪੀਣ ਵਾਲੇ ਪਾਣੀ ਲਈ ਟਿਊਬਵੈੱਲ ਲਗਾਏ ਜਾਣ ਦਾ ਕੰਮ ਸ਼ਾਮਲ ਹੈ। ਇਸ ਮੌਕੇ ਐਮ. ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿੱਢੇ ਗਏ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ ਅਤੇ ਕੰਮਾਂ ਦੇ ਮਿਆਰ ਦਾ ਖਾਸ ਖਿਆਲ ਰੱਖਿਆ ਜਾਵੇ।
ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਕੁਲਾਮ ਰੋਡ ਵਿਖੇ 94 ਲੱਖ ਦੀ ਲਾਗਤ ਨਾਲ ਗਲੀਆਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸੇ ਤਰਾਂ ਚਰਚ ਕਲੋਨੀ ਵਿਖੇ ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਇਥੇ ਪੀਣ ਵਾਲੇ ਪਾਣੀ ਲਈ ਟਿਊਬਵੈੱਲ ਲਗਾਉਣ ਦਾ ਕੰਮ ਚਾਲੂ ਕੀਤਾ ਗਿਆ ਹੈ, ਜਿਸ ’ਤੇ 27 ਲੱਖ ਰੁਪਏ ਦੀ ਲਾਗਤ ਆਵੇਗੀ। ਉਨਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਵਸਨੀਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਪੱਕੇ ਤੌਰ ’ਤੇ ਹੱਲ ਹੋ ਜਾਵੇਗੀ। ਉਨਾਂ ਕਿਹਾ ਕਿ ਇਨਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਸਬੰਧਤ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨਮਾਜਰਾ, ਐਸ. ਡੀ. ਐਮ ਜਗਦੀਸ਼ ਸਿੰਘ ਜੌਹਲ, ਤਹਿਸੀਲਦਾਰ ਕੁਲਵੰਤ ਸਿੰਘ ਸਿੱਧੂ, ਈ. ਓ ਨਗਰ ਕੌਂਸਲ ਨਵਾਂਸ਼ਹਿਰ ਰਾਜੀਵ ਸਰੀਨ, ਜੋਗਿੰਦਰ ਸਿੰਘ ਭਗੋਰਾਂ, ਜੈਦੀਪ ਜਾਂਗਰਾ, ਰਾਮ ਜੀ ਦਾਸ, ਡਾ. ਕਮਲਜੀਤ ਲਾਲ, ਬਲਬੀਰ ਸਿੰਘ ਬਰਨਾਲਾ, ਸੁਰਿੰਦਰ ਸਿੰਘ ਰਾਣਾ, ਡਾ. ਸਰਤਾਜ ਸਿੰਘ, ਚੇਤ ਰਾਮ ਰਤਨ, ਹਰਮੇਸ਼ ਕੌਰ ਹੰਸਰੋਂ, ਮਾਸਟਰ ਚਮਨ ਲਾਲ ਹੰਸਰੋਂ, ਰਮਨ ਉਮਟ, ਪਰਵੀਨ ਭਾਟੀਆ, ਗੁਰਦੇਵ ਕੌਰ, ਤਜਿੰਦਰ ਕੌਰ ਸੋਇਤਾ, ਜੋਗਿੰਦਰ ਸਿੰਘ ਸ਼ੋਕਰ, ਅਸ਼ਵਨੀ ਜੋਸ਼ੀ, ਰਾਜੇਸ਼, ਬੌਬੀ ਤਨੇਜਾ, ਰਾਕੇਸ਼ ਕੁਮਾਰ ਵਿੱਕੀ ਤੇ ਹੋਰ ਹਾਜ਼ਰ ਸਨ।
ਕੈਪਸ਼ਨ :
-ਕੁਲਾਮ ਰੋਡ ਵਿਖੇ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਹੋਏ ਐਮ. ਪੀ ਮਨੀਸ਼ ਤਿਵਾੜੀ। ਨਾਲ ਹਨ ਵਿਧਾਇਕ ਅੰਗਦ ਸਿੰਘ ਅਤੇ ਹੋਰ।
-ਚਰਚ ਕਲੋਨੀ ਵਿਖੇ ਟਿਊਬਵੈੱਲ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ ਐਮ. ਪੀ ਮਨੀਸ਼ ਤਿਵਾੜੀ। ਨਾਲ ਹਨ ਵਿਧਾਇਕ ਅੰਗਦ ਸਿੰਘ, ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰ।