ਲੁਧਿਆਣਾ, (ਸੰਜੇ ਮਿੰਕਾ) – ਸਥਾਨਕ ਸਤੀਸ਼ ਚੰਦਰ ਧਵਨ (ਐਸ.ਸੀ.ਡੀ.) ਸਰਕਾਰੀ ਕਾਲਜ ਵਿਖੇ ‘ਪੰਜਾਬੀ ਸਪਤਾਹ ਨੂੰ ਸਮਰਪਿਤ’ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਪ੍ਰਿੰਸੀਪਲ ਡਾ. ਧਰਮ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋ ਆਨਲਾਈਨ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕਾਲਜ ਦੇ ਲਗਭਗ 20 ਵਿਦਿਅਰਥੀਆ ਨੇ ਭਾਗ ਲਿਆ। ਇਸ ਮੌਕੇ ਪ੍ਰਸਿੱਧ ਸ਼ਾਇਰ ਤ੍ਰੈਲੋਚਨ ਲੋਚੀ ਅਤੇ ਪ੍ਰੋ ਅਸ਼ਵਨੀ ਭੱਲਾ ਨੇ ਮੁੱਖ ਜੱਜ ਦੀ ਭੂਮਿਕਾ ਨਿਭਾਈ। ਮੁੱਖ ਮਹਿਮਾਨ ਵਜੋਂ ਸ੍ਰੀ ਰਵਿੰਦਰ ਸ਼ਰਮਾ, ਪ੍ਰੋਗਰਾਮ ਅਫਸਰ, ਨਾਰਥ ਜੋਨ ਕਲਚਰ ਪਟਿਆਲਾ ਹਾਜਰ ਹੋਏ। ਸ਼੍ਰੀ ਸ਼ਰਮਾ ਨੇ ਇਸ ਮੌਕੇ ਵਿਦਿਅਰਥੀਆ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਜੁੜ ਕੇ ਚੰਗੇ ਆਚਰਣ ਦਾ ਨਿਰਮਾਣ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪੰਜਾਬੀ ਭਾਸ਼ਾ ਨੂੰ ਇੱਕ ਅਮੀਰ ਭਾਸ਼ਾ ਦਸਦਿਆਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਮੋਜੂਦਾ ਸਮੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਭਾਰਤ ਦੇ ਪਹਿਲੇ ਆਈ. ਏ. ਐੱਸ ਅਫਸਰ ਹਨ ਜਿਹਨਾਂ ਨੇ ਪੰਜਾਬੀ ਵਿਸ਼ੇ ਨਾਲ ਇਹ ਸਰਵਉੱਚ ਪ੍ਰੀਖਿਆ ਪਾਸ ਕੀਤੀ ਅਤੇ ਪੰਜਾਬੀ ਭਾਸ਼ਾ ਦਾ ਗੌਰਵ ਵਧਾਇਆ। ਇਸ ਮੌਕੇ ਵਿਦਿਅਰਥੀਆ ਵਲੋਂ ਇਸ ਮੁਕਾਬਲੇ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਸਿਧਾਰਥ, ਜਤਿਨ ਅਤੇ ਸਿਮੀ ਧੀਮਾਨ ਨੇ ਪ੍ਰਾਪਤ ਕੀਤਾ। ਸ਼ਾਇਰ ਤ੍ਰੈਲੋਚਨ ਲੋਚੀ ਨੇ ਗ਼ਜ਼ਲ ਗਾ ਕੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ। ਪ੍ਰੋ ਅਸ਼ਵਨੀ ਭੱਲਾ ਨੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ। ਮੰਚ ਸੰਚਾਲਕ ਦੀ ਭੂਮਿਕਾ ਪ੍ਰੋ ਜਸਵਿੰਦਰ ਧਨਾਨਸੂ ਨੇ ਨਿਭਾਈ। ਪ੍ਰੋਗਰਾਮ ਦੇ ਅਖੀਰ ਵਿਚ ਪ੍ਰੋ ਨਿਸ਼ੀ ਅਰੋੜਾ ਮੁਖੀ ਪੰਜਾਬੀ ਵਿਭਾਗ ਨੇ ਪ੍ਰੋਗਰਾਮ ਵਿਚ ਸ਼ਾਮਿਲ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਭਾਗ ਦੇ ਪ੍ਰੋ ਮਨਦੀਪ ਸਿੰਘ, ਬਲਜੀਤ ਕੌਰ, ਚਮਕੌਰ ਸਿੰਘ, ਹਰਜਿੰਦਰ ਕੌਰ, ਮਤਾਲੀ ਤਲਵਾੜ ਅਤੇ ਹੋਰ ਹਾਜਰ ਸਨ।
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ