Friday, April 18

ਦੀਵਾਲੀ ਦੇ ਤਿਉਹਾਰ ਮੌਕੇ ਸੈਨਿਕਾਂ ਦੇ ਪਰਿਵਾਰਾਂ ਵੱਲੋਂ ਕੇਂਦਰ ਸਰਕਾਰ ਨੂੰ ਯਾਤਰੀ ਰੇਲ ਗੱਡੀਆਂ ਚਲਾਉਣ ਦੀ ਕੀਤੀ ਬੇਨਤੀ

  • ਕਿਹਾ! ਸਾਡੇ ਬੱਚੇ ਦੂਰ-ਦੁਰਾਡੇ ਖੇਤਰਾਂ ‘ਚ ਕਰ ਰਹੇ ਹਨ ਦੇਸ਼ ਦੀ ਸੇਵਾ

ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ, ਹਥਿਆਰਬੰਦ ਸੈਨਾਵਾਂ ਵਿਚ ਦੇਸ਼ ਦੀ ਸੇਵਾ ਕਰ ਰਹੇ ਲੱਖਾਂ ਜਵਾਨਾਂ ਦੇ ਪਰਿਵਾਰਾਂ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਰਾਜ ਵਿਚ ਯਾਤਰੀਆਂ ਦੀਆਂ ਰੇਲ ਗੱਡੀਆਂ ਚਲਾਉਣ ਦੀ ਸ਼ੁਰੂਆਤ ਕਰਨ, ਤਾਂ ਜੋ ਸੈਨਿਕ ਆਪਣੇ ਪਰਿਵਾਰਾਂ ਨੂੰ ਮਿਲ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ (ਸੈਨਿਕ) ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ ਵਿਚ ਤਾਇਨਾਤ ਹਨ ਅਤੇ ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਤੌਰ ‘ਤੇ ਆਪਣੇ ਪਰਿਵਾਰ ਨੂੰ ਮਿਲਣ ਆਉਂਦੇੇ ਹਨ, ਪਰ ਇਸ ਵਾਰ ਉਨ੍ਹਾਂ ਨੂੰ ਇਸ ਸੰਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਤਮ ਰਕਸ਼ਾ ਸੰਘ ਦੇ ਕਨਵੀਨਰ ਕਰਨਲ ਐਚ.ਐਸ. ਕਾਹਲੋਂ (ਸੇਵਾ ਮੁਕਤ) ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਦੇ ਸਾਰੇ ਕਰਮਚਾਰੀ ਅਨੁਸ਼ਾਸਿਤ ਹੁੰਦੇ ਹਨ ਅਤੇ ਛੁੱਟੀ ਮਿਲਣ ‘ਤੇ ਹੀ ਆਪਣੇ ਪਰਿਵਾਰਾਂ ਨੂੰ ਮਿਲਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚੋਂ ਬਹੁਤ ਸਾਰੇ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਪਰਿਵਾਰਾਂ ਨੂੰ ਮਿਲਣ ਆਉਂਦੇ ਹਨ, ਪਰ ਜੇ ਯਾਤਰੀ ਰੇਲ ਗੱਡੀਆਂ ਨਹੀਂ ਚਲਾਈਆਂ ਜਾਂਦੀਆਂ ਤਾਂ ਉਨ੍ਹਾਂ ਨੂੰ ਸਮੇਂ ਸਿਰ ਆਪਣੇ ਘਰਾਂ ਤੱਕ ਪਹੁੰਚਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਹਥਿਆਰਬੰਦ ਸੈਨਾ ਦੇ ਜਵਾਨ ਸਿਰਫ ਸੀਮਤ ਸਮੇਂ ਲਈ ਛੁੱਟੀ ਲੈਂਦੇ ਹਨ ਅਤੇ ਜੇ ਬੱਸਾਂ ਰਾਹੀਂ ਸਫ਼ਰ ਕਰਨ ਵਿਚ ਕੁਝ ਦਿਨ ਬਰਬਾਦ ਕੀਤੇ ਜਾਂਦੇ ਹਨ ਤਾਂ ਪੂਰਾ ਪਰਿਵਾਰ ਦੁੱਖ ਝੱਲਦਾ ਹੈ। ਇੱਕ ਲੁਧਿਆਣਾ ਨਿਵਾਸੀ, ਜਿਸਦਾ ਪੁੱਤਰ ਮਹਾਰਾਸ਼ਟਰ ਵਿੱਚ ਭਾਰਤੀ ਫੌਜ ਵਿੱਚ ਤਾਇਨਾਤ ਹੈ, ਨੇ ਕਿਹਾ ਕਿ ਉਸ ਦਾ ਪਰਿਵਾਰ ਪਿਛਲੇ 9 ਮਹੀਨਿਆਂ ਤੋਂ ਉਨ੍ਹਾਂ ਦੇ ਬੇਟੇ ਦੀ ਉਡੀਕ ਕਰ ਰਿਹਾ ਹੈ। ਂਉਹ ਸਾਡੇ ਨਾਲ 15 ਦਿਨ ਰਹੇਗਾ, ਪਰ ਇਸ ਵਾਰ ਉਹ ਸਿਰਫ ਅੰਬਾਲਾ ਤਕ ਹੀ ਰੇਲ ਰਾਹੀਂ ਸਫ਼ਰ ਕਰ ਸਕੇਗਾ, ਜਿੱਥੋਂ ਉਹ ਬੱਸ ਰਾਹੀਂ ਲੁਧਿਆਣਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਪਿਛਲੇ ਨੌਂ ਮਹੀਨਿਆਂ ਤੋਂ ਉਸ ਦਾ ਇੰਤਜ਼ਾਰ ਕਰ ਰਿਹਾ ਹੈ, ਇਕ ਦਿਨ ਵੀ ਬਰਬਾਦ ਕਰਨਾ ਸਾਡੇ ਸਾਰਿਆਂ ਲਈ ਸਹਿਣਯੋਗ ਨਹੀਂ ਹੈ। ਇਕ ਹੋਰ ਪਰਿਵਾਰਕ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਕ ਸਾਬਕਾ ਫੌਜੀ ਹਨ ਅਤੇ ਉਨ੍ਹਾਂ ਨੂੰ ਜਲਦ ਮਿਲਣਾ ਚਾਹੀਦਾ ਹੈ ਤਾਂ ਜੋ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਹੋ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਮਾਨਵਤਾਵਾਦੀ ਅਧਾਰਾਂ ਤੇ ਵਿਚਾਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਬੱਚੇ ਦੇਸ਼ ਦੀ ਸੇਵਾ ਕਰ ਰਹੇ ਹਨ।

About Author

Leave A Reply

WP2Social Auto Publish Powered By : XYZScripts.com