Sunday, March 16

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਸਮਾਰਟ ਸਿਟੀ ਲਿਮਟਿਡ ਅਧੀਨ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

  • ਸਟਾਫ ਨੂੰ ਜਾਰੀ ਕੀਤੇ ਜ਼ਰੂਰੀ ਦਿਸ਼ਾ ਨਿਰਦੇਸ਼

ਲੁਧਿਆਣਾ,(ਸੰਜੇ ਮਿੰਕਾ) – ਲੁਧਿਆਣਾ ਦੇ ਸੰਸਦ ਮੈਂਬਰ ਸ੍ਰ.ਰਵਨੀਤ ਸਿੰਘ ਬਿੱਟੂ ਨੇ ਅੱਜ ਸਥਾਨਕ ਨਗਰ ਨਿਗਮ ਦੇ ਜੋਨ ਡੀ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਵਿੱਚ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਵੱਖ ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਤੋਂ ਇਲਾਵਾ ਕਈ ਹੋਰ ਸੀਨੀਅਰ ਨਿਗਮ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਪੀ.ਐੱਮ.ਸੀ. ਕੰਪਨੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੁਧਿਆਣਾ ਸਮਾਰਟ ਸਿਟੀ ਅਧੀਨ 1133.67 ਕਰੋੜ ਰੁਪਏ ਦੇ 47 ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿਚੋਂ 18.59 ਕਰੋੜ ਰੁਪਏ ਦੇ 7 ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ, 383.42 ਕਰੋੜ ਰੁਪਏ ਦੇ 13 ਪ੍ਰਾਜੈਕਟ ਅਜੇ ਵੀ ਚੱਲ ਰਹੇ ਹਨ ਅਤੇ 17 539.01 ਕਰੋੜ ਰੁਪਏ ਦੇ ਪ੍ਰਾਜੈਕਟ ਟੈਂਡਰ ਪ੍ਰਕਿਰਿਆ ਵਿਚ ਹਨ। ਇਸ ਤੋਂ ਇਲਾਵਾ 221.80 ਕਰੋੜ ਰੁਪਏ ਦੇ 10 ਪ੍ਰਾਜੈਕਟਾਂ ਦੀ ਡੀ.ਪੀ.ਆਰ. ਤਿਆਰ ਕੀਤੀ ਜਾ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰ. ਰਵਨੀਤ ਸਿੰਘ ਬਿੱਟੂ ਨੇ ਨਿਗਮ ਅਧਿਕਾਰੀਆਂ ਨੂੰ ਸੀ.ਐਂਡ.ਡੀ. ਵੇਸਟ ਮੈਨੇਜਮੈਂਟ ਪਲਾਂਟ ਲਗਾਉਣ, ਨਗਰ ਨਿਗਮ ਦੀ ਪੁਰਾਣੀ ਤੇ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ, ਫਿਰੋਜ਼ ਗਾਂਧੀ ਮਾਰਕੀਟ ਵਿਖੇ ਐਮ.ਐਲ.ਸੀ.ਪੀ. ਦੀ ਉਸਾਰੀ, ਵੱਖ ਵੱਖ ਖੇਡ ਬੁਨਿਆਦੀ ਢਾਂਚੇ ਦੀ ਮੁਰੰਮਤ ਤੋਂ ਇਲਾਵਾ ਹੋਰ ਪ੍ਰੋਜੈਕਟਾਂ ਵੱਲ ਵਿਸ਼ੇਸ਼ ਜ਼ੋਰ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਾਭਾ ਨਗਰ ਮਾਰਕੀਟ ਦਾ ਨਵੀਨੀਕਰਨ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜਲਦ ਹੀ ਵਸਨੀਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਕਾਰਕਸ ਯੂਟਲਾਈਜੇਸ਼ਨ ਪਲਾਂਟ ਪ੍ਰਾਜੈਕਟ 2020 ਦੇ ਅੰਤ ਤੱਕ ਤਿਆਰ ਹੋ ਜਾਵੇਗਾ। ਸਟਾਫ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਸ੍ਰੀ ਬਿੱਟੂ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ’ ਤੇ ਨਜ਼ਰ ਰੱਖਣਗੇ ਅਤੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਵੱਲੋਂ ਕੋਈ ਖਾਮੀ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਪ੍ਰਾਜੈਕਟ ਪਹਿਲ ਦੇ ਅਧਾਰ ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

About Author

Leave A Reply

WP2Social Auto Publish Powered By : XYZScripts.com