ਲੁਧਿਆਣਾ, (ਸੰਜੇ ਮਿੰਕਾ) – ਪਿੰਡ ਤਲਵੰਡੀ ਖੁਰਦ ਵਿਖੇ ਯੂਥ ਕਾਂਗਰਲੀ ਆਗੂ ਸ੍ਰ. ਕੁਲਦੀਪ ਸਿੰਘ ਰਛੀਨ ਤੇ ਸੀਨੀਅਰ ਕਾਂਗਰਸੀ ਆਗੂ ਮਾਤਾ ਸਵਰਨ ਕੌਰ ਤਲਵੰਡੀ ਦੀ ਅਗਵਾਈ ਵਿੱਚ ਯੂਥ ਕਾਂਗਰਸ ਹਲਕਾ ਦਾਖਾ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ ਵਿਸ਼ੇਸ ਤੌਰ ਤੇ ਪਹੁੰਚੇ। ਇਸ ਮੌਕੇ ਆਏ ਮਹਿਮਾਨਾਂ ਨੇ ਸ਼ਹੀਦਾਂ ਦੀਆਂ ਤਸਵੀਰਾਂ ਨੂੰ ਫੁੱਲ ਅਰਪਣ ਕੀਤੇ। ਇਸ ਮੌਕੇ ਯੂਥ ਕਾਂਗਰਸੀ ਆਗੂ ਸ੍ਰ. ਕੁਲਦੀਪ ਸਿੰਘ ਰਛੀਨ ਦੀ ਅਗਵਾਈ ਵਿੱਚ ਨੌਜਵਾਨਾ ਵੀਰਾਂ ਵੱਲੋਂ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਕੈਪਟਨ ਸੰਦੀਪ ਸੰਧੂ ਅਤੇ ਹੋਰਨਾਂ ਹਾਜ਼ਰ ਸ਼ਖਸੀਅਤਾਂ ਦਾ ਸਿਰਪਾਓ ਪਾਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪਤਵੰਤੇ ਮਹਿਮਾਨਾਂ ਨੇ ਕਿਹਾ ਕਿ ਸ਼ਹੀਦ ਕਿਸੇ ਰਾਜ ਜਾਂ ਦੇਸ਼ ਦੀ ਬਹੁਮੁੱਲੀ ਧਰੋਹਰ ਹੁੰਦੇ ਹਨ ਅਤੇ ਆਉਣ ਵਾਲੀਆਂ ਪੀੜੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਅਤੇ ਉਹਨਾਂ ਵੱਲੋਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਮਾਤਾ ਸਵਰਨ ਕੌਰ ਤਲਵੰਡੀ ਨੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ. ਸੁਖਵਿੰਦਰ ਸਿੰਘ ਬਿੰਦਰਾ, ਕੈਪਟਨ ਸੰਦੀਪ ਸੰਧੂ ਅਤੇ ਹੋਰ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
Next Article ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ