Thursday, April 24

ਸਤਿੰਦਰ ਪਾਲ ਸਿੰਘ ਗਿੱਲ ਪੰਜਾਬ ਜੈਨਕੋ ਦੇ ਚੇਅਰਮੈਨ ਨਿਯੁਕਤ

ਲੁਧਿਆਣਾ, (ਸੰਜੇ ਮਿੰਕਾ)-ਪੰਜਾਬ ਸਰਕਾਰ ਨੇ ਸਤਿੰਦਰ ਪਾਲ ਸਿੰਘ ਗਿੱਲ ਨੂੰ ਪੰਜਾਬ ਜੈਨਕੋ ਲਿਮਟਿਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਸਰਕਾਰੀ ਬੁਲਾਰੇ ਅਨੁਸਾਰ ਨਵੀਂ ਤੇ ਨਵਿਆਉਣ ਊਰਜਾ ਸ੍ਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ੍ਰੀ ਗਿੱਲ ਦੀ ਨਿਯੁਕਤੀ ਦੀਆਂ ਸੇਵਾ ਸ਼ਰਤਾਂ ਵਿੱਤ ਵਿਭਾਗ ਦੇ ਡਾਇਰੈਕਟੋਰੇਟ ਆਫ ਪੰਜਾਬ ਐਂਟਰਪ੍ਰਾਇਜਜ਼ ਐਂਡ ਡਿਸਇਨਵੈਸਟਮੈਂਟ ਵੱਲੋਂ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਅਨੁਸਾਰ ਹੋਣਗੀਆਂ। ਸਤਿੰਦਰ ਪਾਲ ਸਿੰਘ ਗਿੱਲ ਜੋ ਲੁਧਿਆਣਾ ਦੇ ਰਹਿਣ ਵਾਲੇ ਹਨ, ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਪੁੱਤਰ ਹਨ। ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਹਨ। ਸ੍ਰੀ ਗਿੱਲ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲਜ਼ ਐਸੋਸੀਏਸ਼ਨ ਆਫ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।

About Author

Leave A Reply

WP2Social Auto Publish Powered By : XYZScripts.com