ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 4 ਤੋਂ 14 ਨਵੰਬਰ, 2020 ਦੌਰਾਨ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮਨਾਉਣ ਦੇ ਸਬੰਧ ਵਿੱਚ ਜਿਲ੍ਹੇ ਅਧੀਨ “ਕਾਨੂੰਨੀ ਜਾਗਰੂਕਤਾ-ਸਮਾਜਿਕ ਸ਼ਕਤੀਕਰਨ ਦਾ ਇੱਕ ਸਾਧਨ” “Legal Awareness-A tool of Social empowerment” ਵਿਸ਼ੇ ਤੇ ਇੱਕ ਵਿਸ਼ੇਸ਼ ਜਨ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਅਭਿਆਨ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵੱਖ-ਵੱਖ ਜਨ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ । ਇਸ ਅਭਿਆਨ ਤਹਿਤ ਕਾਨੂੰਨੀ ਸੇਵਾਵਾਂ ਦਿਵਸ ਮਨਾਉਣ ਦੀ ਲੜੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 9 ਨਵੰਬਰ, 2020 ਨੂੰ ਬਾਅਦ ਦੁਪਹਿਰ 4.00 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਮੰਗਲੀ ਨੀਚੀ, ਤਹਿਸੀਲ ਤੇ ਜਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇ਼ਸ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਵੈਬੀਨਾਰ ਦੌਰਾਨ ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਪੀੜਤ ਮੁਆਵਜ਼ਾ ਸਕੀਮ, 2017 ਅਤੇ NALSA’s Compensation Scheme for Women Victims/Survivors of Sexual Assault/other Crimes, 2018 ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਵਿੱਚ ਵਰਣਿਤ ਉਨ੍ਹਾਂ ਦੇ ਕਾਨੂੰਨੀ ਕਰਤੱਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅੱਜ 10 ਨਵੰਬਰ, 2020 ਨੂੰ ਦੁਪਹਿਰ 1.00 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮੁੰਡੀਆਂ ਕਲਾਂ, ਤਹਿਸੀਲ ਤੇ ਜਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇ਼ਸ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ । ਇਸ ਵੈਬੀਨਾਰ ਦੌਰਾਨ ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), NALSA (Child Friendly Legal Services to Children and their Protection) Scheme, 2015 ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਵਿੱਚ ਵਰਣਿਤ ਉਨ੍ਹਾਂ ਦੇ ਕਾਨੂੰਨੀ ਕਰਤੱਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ । ਇਸ ਅਭਿਆਨ ਤਹਿਤ ਕਾਨੂੰਨੀ ਸੇਵਾਵਾਂ ਮਨਾਉਣ ਦੀ ਲੜੀ ਵਿੱਚ ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 10 ਨਵੰਬਰ ਨੂੰ “ਰੈਡੱ ਕਰਾਸ ਸੀਨੀਅਰ ਸਿਟੀਜਨ ਹੋਮ, ਸਰਾਭਾ ਨਗਰ, ਲੁਧਿਆਣਾ”, “ਸਵਾਮੀ ਵਿਵੇਕਾਨੰਦ ਸੀਨੀਅਰ ਸਿਟੀਜ਼ਨ ਹੋਮ, ਮਾਡਲ ਟਾਊਨ, ਲੁਧਿਆਣਾ” ਅਤੇ “ਨਿਸ਼ਕਾਮ ਸੇਵਾ ਬਿਰਧ ਆਸ਼ਰਮ, ਪਿੰਡ ਦਾਦ, ਪੱਖੋਵਾਲ ਰੋਡ, ਲੁਧਿਆਣਾ” ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ ਅਤੇ ਇਨ੍ਹਾਂ ਬਿਰਧ ਆਸ਼ਰਮਾਂ ਵਿੱਚ ਰਹਿ ਰਹੇ ਬਜ਼ੁਰਗ ਵਿਅਕਤੀਆਂ ਨੂੰ ਸੀਨੀਅਰ ਸਿਟੀਜ਼ਨਜ਼, ਐਕਟ ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ ਸਿਵਲ ਸਰਜਨ, ਲੁਧਿਆਣਾ ਦੇ ਸਹਿਯੋਗ ਨਾਲ ਦੋ ਮਨੋਵਿਗਿਆਨਕ ਡਾਕਟਰਾਂ (Physiologist) ਦੀ ਟੀਮ ਵੱਲੋਂ ਰੈਡੱ ਕਰਾਸ ਸੀਨੀਅਰ ਸਿਟੀਜ਼ਨ ਹੋਮ, ਲੁਧਿਆਣਾ ਵਿੱਚ ਰਹਿ ਰਹੇ ਬਜ਼ੁਰਗਾਂ ਦੀ ਕੌਂਸਲਿੰਗ ਵੀ ਕਰਵਾਈ ਗਈ । ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸੇਵਾਵਾਂ ਲੈਣ ਅਤੇ ਲੋਕ ਅਦਾਲਤ ਜਾਂ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਲੁਧਿਆਣਾ ਵਿੱਚ ਕੇਸ ਲਗਵਾਉਣ ਲਈ ਅਥਾਰਟੀ ਦੇ ਲੈਂਡਲਾਈਨ ਫੋਨ ਨੰਬਰ 0161-2400051 ‘ਤੇ ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ।
Related Posts
-
एनजीओ आस एहसास की निदेशक, मैडम रुचि कौर बावा ने वर्ल्ड प्रेस फ्रीडम डे पर युवाओं को मीडिया साक्षरता से जोड़ा
-
पहलगाम घटना के विरोध में पंजाब व्यापार मंडल ने आज समूह व्यापारियों के साथ काली पट्टियां बांधकर मनाया काला दिवस
-
ਲੁਧਿਆਣਾ ਪੱਛਮੀ ਉਪ-ਚੋਣਪ੍ਰਸਤਾਵਿਤ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਵਿਖੇ ਡੀ.ਸੀ ਅਤੇ ਸੀ.ਪੀ ਨੇ ਤਿਆਰੀ ਦਾ ਜਾਇਜ਼ਾ ਲਿਆ