Saturday, April 26

ਜ਼ਿਲ੍ਹਾ ਕਾਨੂੰਨੀ ਸੇਵਾਂਵਾਂ ਅਥਾਰਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਭੈਣੀ ਸਾਹਿਬ ਦੇ ਵਿਦਿਆਰਥੀਆਂ ਲਈ ਕਰਵਾਇਆ ਵਿਸ਼ੇ਼ਸ ਵੈਬੀਨਾਰ ਦਾ ਆਯੋਜਨ

  • 4 ਤੋਂ 14 ਨਵੰਬਰ, 2020 ਤੱਕ ਮਨਾਇਆ ਜਾ ਰਿਹਾ ਹੈ ਕੌਮੀ ਕਾਨੂੰਨੀ ਸੇਵਾਵਾਂ ਦਿਵਸ

ਲੁਧਿਆਣਾ, (ਸੰਜੇ ਮਿੰਕਾ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 4 ਤੋਂ 14 ਨਵੰਬਰ, 2020 ਦੌਰਾਨ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮਨਾਉਣ ਦੇ ਸਬੰਧ ਵਿੱਚ ਜਿਲ੍ਹੇ ਅਧੀਨ “ਕਾਨੂੰਨੀ ਜਾਗਰੂਕਤਾ-ਸਮਾਜਿਕ ਸ਼ਕਤੀਕਰਨ ਦਾ ਇੱਕ ਸਾਧਨ” “Legal Awareness-A tool of Social empowerment” ਵਿਸ਼ੇ ਤੇ ਇੱਕ ਵਿਸ਼ੇਸ਼ ਜਨ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ।  ਇਸ ਅਭਿਆਨ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਵੱਖ-ਵੱਖ ਜਨ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ । ਇਸ ਅਭਿਆਨ ਤਹਿਤ ਕਾਨੂੰਨੀ ਸੇਵਾਵਾਂ ਦਿਵਸ ਮਨਾਉਣ ਦੀ ਲੜੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ 11 ਨਵੰਬਰ, 2020 ਨੂੰ ਦੁਪਹਿਰ 1.00 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਿੰਡ ਭੈਣੀ ਸਾਹਿਬ, ਤਹਿਸੀਲ ਤੇ ਜਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇ਼ਸ ਵੈਬੀਨਾਰ ਦਾ ਆਯੋਜਨ ਕਰਵਾਇਆ ਗਿਆ । ਇਸ ਵੈਬੀਨਾਰ ਦੀ ਪ੍ਰਧਾਨਗੀ ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੀ ਗਈ । ਇਸ ਵੈਬੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਪੀੜਤ ਮੁਆਵਜ਼ਾ ਸਕੀਮ, 2017, NALSA’s Compensation Scheme for Women Victims/Survivors of Sexual Assault/other Crimes, 2018 ਅਤੇ NALSA (Legal Services to Disaster Victims through Legal Services Authorities) Scheme, 2010 ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ । ਇਸ ਮੌਕੇ ਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਭਾਰਤ ਦੇ ਸੰਵਿਧਾਨ ਵਿੱਚ ਵਰਣਿਤ ਉਨ੍ਹਾਂ ਦੇ ਕਾਨੂੰਨੀ ਕਰਤੱਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ।  ਕਾਨੂੰਨੀ ਸੇਵਾਵਾਂ ਦਿਵਸ ਦੇ ਸੰਦਰਭ ਵਿੱਚ ਮੈਡਮ ਮੋਹਿਨੀ ਮਰੰਤ, ਪੈਰਾ ਲੀਗਲ ਵਲੰਟੀਅਰ ਵੱਲੋਂ ਸਿਵਲ ਹਸਪਤਾਲ, ਲੁਧਿਆਣਾ ਵਿੱਚ ਖੋਲ੍ਹੇ ਹੋਏ “One Stop Centre”  ਵਿੱਚ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।  
ਮੈਡਮ ਪ੍ਰੀਤੀ ਸੁਖੀਜਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ  ਦੱਸਿਆ ਗਿਆ ਕਿ ਮੁਫਤ ਕਾਨੂੰਨੀ ਸੇਵਾਵਾਂ ਲੈਣ ਅਤੇ ਲੋਕ ਅਦਾਲਤ ਜਾਂ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ), ਲੁਧਿਆਣਾ ਵਿੱਚ ਕੇਸ ਲਗਵਾਉਣ ਲਈ ਅਥਾਰਟੀ ਦੇ ਲੈਂਡਲਾਈਨ ਫੋਨ ਨੰਬਰ 0161-2400051 ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ।

About Author

Leave A Reply

WP2Social Auto Publish Powered By : XYZScripts.com