Wednesday, April 1

ਡਿਪਟੀ ਕਮਿਸ਼ਨਰ ਵਲੋਂ ਵਸਨੀਕਾਂ ਨੂੰ ਦਿਵਾਲੀ, ਬੰਦੀਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਦਿੱਤੀਆਂ ਸੁ਼ਭਕਾਮਨਾਵਾਂ

  • ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤੀ ਫੇਰ ਅਪੀਲ
  • ਕਿਹਾ! ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁਹੱਈਆ ਕਰਵਾਈ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਕੀਤਾ ਜਾਵੇ ਉਪਯੋਗ
  • ਫੇਸਬੁੱਕ ਲਾਈਵ ਸੈਸ਼ਨ ਰਾਹੀਂ ਜ਼ਿਲ੍ਹਾ ਵਾਸੀਆਂ ਨਾਲ ਹੋਏ ਰੂ-ਬਰੂ

ਲੁਧਿਆਣਾ, (ਸੰਜੇ ਮਿੰਕਾ) – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਲੁਧਿਆਣਾ ਦੇ ਅਧਿਕਾਰਤ ਪੇਜ ‘ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕੀਤੀ। ਸ੍ਰੀ ਸਰਮਾ ਨੇ ਲਾਈਵ ਸੈਂਸ਼ਨ ਦੀ ਸ਼ੁਰੂਆਤ ਵਿੱਚ ਵਸਨੀਕਾਂ ਨੂੰ ਦਿਵਾਲੀ, ਬੰਦੀਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਖੁਸ਼ੀਆਂ ਭਰੇ ਤਿਉਂਹਾਰਾਂ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ, ਮਾਸਕ ਪਹਿਨਣਾ, ਆਪਸੀ ਵਿੱਥ ਆਦਿ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਇੱਕ ਵਾਰ ਫੇਰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਕਿਸਾਨਾਂ ਤੋਂ ਲਗਾਤਾਰ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ, ਪਰ ਫੇਰ ਵੀ ਕੁਝ ਕਿਸਾਨ ਵੀਰ ਪਰਾਲੀ ਸਾੜ ਰਹੇ ਹਨ, ਇਹ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਸਾਡਾ ਵਾਤਾਵਰਣ ਗੰਧਲਾ ਹੋਇਆ ਹੈ, ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਰੋਗੀਆਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ ਜਦਕਿ ਤਿਉਂਹਾਰਾਂ ਮੌਕੇ ਵਾਤਾਵਰਣ ਬਿਲਕੁਲ ਸਾਫ ਸੁੱਥਰਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਪਰਾਲੀ ਪ੍ਰਬੰਧਨ ਲਈ ਜਿਹੜੀ ਮਸ਼ੀਨਰੀ ਕੋਆਪਰੇਟਿਵ ਸੁਸਾਇਟੀਆਂ ਨੂੰ, ਵਿਅਕਤੀਗਤ ਤੌਰ ਤੇ ਕਿਸਾਨਾਂ ਨੂੰ ਅਤੇ ਹੋਰ ਸੰਸਥਾਵਾਂ ਨੂੰ ਮੁਹੱਈਆ ਕਰਵਾਈ ਗਈ ਹੈ, ਦਾ ਉਪਯੋਗ ਕਰਕੇ ਪਰਾਲੀ ਨੂੰ ਖੇਤਾਂ ਵਿਚ ਹੀ ਵਾਹਿਆ ਜਾਵੇ ਜਿਸ ਨਾਲ ਧਰਤੀ ਦੀ ਜੈਵਿਕ ਸ਼ਕਤੀ ਵਿੱਚ ਵਾਧਾ ਹੋਵੇ ਅਤੇ ਜਹਿਰੀਲੀਆਂ ਖਾਦਾਂ ਦੀ ਵਰਤੋਂ ਘੱਟ ਹੋ ਸਕੇ। ਂਦਿਵਾਲੀ ਦੇ ਤਿਉਂਹਾਰ ਸਬੰਧੀ ਉਨ੍ਹਾਂ ਕਿਹਾ ਕਿ ਸਾਡੇ ਲਈ ਇੱਕ ਚੰਗੀ ਗੱਲ ਇਹ ਹੈ ਕਿ ਸਾਡਾ ਸਮਾਜ ਪ੍ਰਦੂਸ਼ਣ ਪ੍ਰਤੀ ਕਾਫੀ ਸੁਚੇਤ ਹੋ ਗਿਆ ਹੈ, ਪਹਿਲਾਂ ਦੇਖਣ ਵਿਚ ਆਉਂਦਾ ਸੀ ਕਿ ਦਿਵਾਲੀ ਤੋਂ 15 ਦਿਨ ਪਹਿਲਾਂ ਵੱਡੇ ਪੱਧਰ ‘ਤੇ ਪਟਾਕੇ ਚੱਲਣੇ ਸ਼ੁਰੂ ਹੋ ਜਾਂਦੇ ਸਨ, ਪਰ ਹੁਣ ਇਸ ਵਿੱਚ ਭਾਰੀ ਗਿਰਾਵਟ ਆਈ ਹੈ। ਉਨ੍ਹਾ ਅੱਗੇ ਕਿਹਾ ਕਿ ਦਿਵਾਲੀ ਵਾਲੇ ਦਿਨ ਵੀ ਰਾਤ 8 ਵਜੇ ਤੋਂ 10 ਤੱਕ ਹੀ ਪਟਾਕੇ ਚਲਾਉਣ ਦੀ ਆਗਿਆ ਹੈ ਅਤੇ ਪਟਾਕੇ ਵੇਚਣ ਲਈ 20 ਪ੍ਰਤੀਸ਼ਤ ਲੋਕਾਂ ਨੂੰ ਲਾਇਸੰਸ ਦਿੱਤੇ ਗਏ ਹਨ। ਉਨ੍ਹਾਂ ਵਸਨੀਕਾਂ ਦੀ ਚਿੰਤਾ ਕਰਦਿਆਂ ਕਿਹਾ ਕੋਰੋਨਾ ਮਹਾਂਮਾਰੀ ਦਿੱਲੀ ਵਿੱਚ ਆਪਣੇ ਪੈਰ ਪਸਾਰ ਰਹੀ ਹੈ, ਜ਼ਿਲ੍ਹਾ ਲੁਿਧਆਣਾ ਵਿੱਚ ਵੀ ਪੋਜ਼ਟਿਵ ਕੇਸਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਉਨ੍ਹਾ ਕਿਹਾ ਕਿ ਅਗਲੇ ਮਹੀਨੇ ਦੇ ਅੰਤ ਤੱਕ ਇਸਦਾ ਪ੍ਰਭਾਵ ਵੱਧਣ ਦਾ ਖਦਸਾ ਹੈ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨੀ ਦੇਰ ਇਸ ਬਿਮਾਰੀ ਦੀ ਵੈਕਸੀਨ ਨਹੀਂ ਬਣ ਜਾਂਦੀ ਓਨੀ ਦੇਰ ਮਾਸਕ ਨੂੰ ਹੀ ਇਸ ਦੀ ਵੈਕਸੀਨ ਮੰਨਦੇ ਹੋਏ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰੀਏ।  

About Author

Leave A Reply

WP2Social Auto Publish Powered By : XYZScripts.com