- ਛੇਵੀਂ ਲਈ ਲੜਕੇ-ਲੜਕੀਆਂ ਅਤੇ ਨੌਵੀਂ ਲਈ ਸਿਰਫ ਲੜਕੇ ਕਰ ਸਕਦੇ ਹਨ ਅਪਲਾਈ
ਲੁਧਿਆਣਾ, (ਸੰਜੇ ਮਿੰਕਾ) – ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲੇ ਲਈ ਇਮਤਿਹਾਨ 10 ਜਨਵਰੀ 2021 (ਐਤਵਾਰ) ਨੂੰ ਲਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸaਰਮਾ ਨੇ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲਾਂ ਵਿਚ ਦਾਖਲਾ ਲੈਣ ਲਈ ਪ੍ਰੀਖਿਆ ਮਿਤੀ 10 ਜਨਵਰੀ 2021 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਰਾਹੀਂ ਸਫਲ ਹੋਣ ਵਾਲੇ ਲੜਕੇ ਅਤੇ ਲੜਕੀਆਂ ਕਲਾਸ ਛੇਵੀਂ ਵਿਚ ਦਾਖਲਾ ਲੈ ਸਕਦੇ ਹਨ। ਇਸ ਤੋਂ ਇਲਾਵਾ ਕਲਾਸ ਨੌਵੀਂ ਲਈ ਸਿਰਫ ਲੜਕੇ ਦਾਖਲਾ ਲੈ ਸਕਦੇ ਹਨ। ਇਸ ਸਬੰਧੀ ਚਾਹਵਾਨ ਵਿਦਿਆਰਥੀ ਆਪਣੀ ਅਰਜ਼ੀ www.aissee.nta.nic.in ‘ਤੇ 19 ਨੰਵਬਰ, 2020 ਤੱਕ ਆਨਲਾਈਨ ਭੇਜ ਸਕਦੇ ਹਨ।
ਇਸ ਪ੍ਰੀਖਿਆ ਲਈ ਪੰਜਾਬ ‘ਚ ਤਜਵੀਜ਼ਤ ਸੈਂਟਰ ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਪਟਿਆਲਾ, ਕਪੂਰਥਲਾ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਲ ਇੰਡੀਆ ਸੈਨਿਕ ਸਕੂਲ ਵਿਚ ਦਾਖਲਾ ਲੈ ਕੇ ਵਿਦਿਆਰਥੀ ਆਪਣਾ ਭਵਿੱਖ ਉਜਵਲ ਕਰ ਸਕਦੇ ਹਨ।