- 19, 24 ਤੇ 25 ਨਵੰਬਰ ਨੂੰ ਸਮਰਾਲਾ, ਰਾਏਕੋਟ ਤੇ ਦੋਰਾਹਾ ਬਲਾਕਾਂ ‘ਚ ਲੱਗਣਗੇ ਇਹ ਲੋਨ ਕੈਂਪ
ਲੁਧਿਆਣਾ,(ਸੰਜੇ ਮਿੰਕਾ)- ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰੌਜ਼ਗਾਰ ਮੁਹੱਈਆ ਕਰਾਉਣ ਦੇ ਨਾਲ-ਨਾਲ ਸਵੈ-ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਸ਼੍ਰ਼ੀ ਸੰਦੀਪ ਕੁਮਾਰ ਵੱਲੋਂ ਇਸ ਮਿਸ਼ਨ ਤਹਿਤ ਸਵੈ-ਰੋਜ਼ਗਾਰ ਸਥਾਪਤ ਕਰਨ ਦੇ ਇਛੁੱਕ ਲੋਕਾਂ ਲਈ ਲੋਨ ਮੇਲੇ ਸੰਬੰਧੀ ਵਿਭਾਗਾਂ ਨਾਲ ਮੀਟਿੰਗ ਕੀਤੀ।ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਨਵੰਬਰ ਮਹੀਨੇ ਵਿੱਚ ਸਵੈ-ਰੋਜ਼ਗਾਰ ਸੰਬੰਧੀ ਲੋਨ ਕੈਂਪਾਂ ਦਾ ਆਯੋਜਨ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਕੀਤਾ ਜਾਵੇਗਾ ਜਿਸ ਦੇ ਤਹਿਤ ਇਹ ਕੈਂਪ 19 ਨਵੰਬਰ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਸਮਰਾਲਾ ਵਿਖੇ, 24 ਨਵੰਬਰ ਨੂੰ ਐਸ.ਜੀ.ਜੀ. ਸੀ.ਸਕੈ: ਸਕੂਲ ਗੋਂਦਵਾਲ, ਰਾਏਕੋਟ, 25 ਨਵੰਬਰ ਨੂੰ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਿਖੇ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 03:00 ਵਜੇ ਤੱਕ ਲੱਗਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਵੈ-ਰੋਜ਼ਗਾਰ ਕੈਂਪਾਂ ਵਿੱਚ ਜਿਹੜੇ ਪ੍ਰਾਰਥੀ ਲੋਨ ਲੈਣ ਦੇ ਚਾਹਵਾਨ ਹੋਣਗੇ ਉਹ ਪ੍ਰਾਰਥੀ ਪ੍ਰਧਾਨਮੰਤਰੀ ਮੁਦਰਾ ਸਕੀਮ, ਪੀ.ਏ.ਐਮ. ਰੋਜ਼ਗਾਰ ਉਤਪੱਤੀ ਪ੍ਰੋਗਰਾਮ, ਸਟੈਂਡਅਪ ਇੰਡੀਆ ਤਹਿਤ ਆਪਣਾ ਸਵੈ-ਰੋਜ਼ਗਾਰ ਸਥਾਪਤ ਕਰਨ ਹਿੱਤ ਲੋਨ ਲੈ ਸਕਦਾ ਹੈ।ਜਿਲ੍ਹਾ ਰੋਜ਼ਗਾਰ ਅਧਿਕਾਰੀ ਸ੍ਰ.ਹਰਪ੍ਰੀਤ ਸਿੰਘ ਸਿਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਲੁਧਿਆਣਾ ਵਿੱਚ ਸਰਕਾਰੀ/ਪ੍ਰਾਇਵੇਟ ਬੈਂਕ ਅਤੇ ਸਵੈ-ਰੋਜ਼ਗਾਰ ਨਾਲ ਸੰਬੰਧਤ ਵਿਭਾਗਾਂ ਦੁਆਰਾ ਇਨ੍ਹਾਂ ਮੇਲਿਆਂ ਵਿੱਚ ਸ਼ਿਰਕਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਨ ਲੈਣ ਦੇ ਚਾਹਵਾਨ ਪ੍ਰਾਰਥੀ ਦੀ ਉਮਰ ਸੀਮਾ 18 ਸਾਲ ਤੋਂ 65 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਕੈਂਪ ਵਿੱਚ ਮੌਕੇ ‘ਤੇ ਹੀ ਪ੍ਰਾਰਥੀ ਆਮਦਨ ਭਰਕੇ ਲੋਨ ਦੇ ਲਈ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਸਵੈ- ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਦਸੰਬਰ ਮਹੀਨੇ ਦੌਰਾਨ ਵੱਖ-ਵੱਖ ਬੈਂਕਾਂ ਵਲੋਂ ਸਵੈ-ਰੋਜ਼ਗਾਰ ਕਰਜ਼ਾ ਮੁਹੱਈਆ ਕਰਵਾਉਣ ਲਈ ਸਵੈ-ਰੋਜ਼ਗਾਰ ਮੇਲੇ ਕਰਵਾਏ ਜਾਣਗੇ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਦੇ ਡਿਪਟੀ ਸੀ.ਈ.ਓ. ਸ਼੍ਰੀ ਨਵਦੀਪ ਸਿੰਘ ਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾ ਮੇਲਿਆ ਵਿੱਚ ਵੱਖ-ਵੱਖ ਬੈਂਕਾ ਦੇ ਨੁਮਾਇੰਦਿਆ ਸਮੇਤ ਸਵੈ-ਰੋਜ਼ਗਾਰ ਨਾਲ ਸੰਬੰਧਤ ਵਿਭਾਗਾਂ ਜਿਵੇਂ ਡੇਅਰੀ ਵਿਕਾਸ, ਪਸ਼ੂ ਪਾਲਣ, ਬੈਂਕਫਿੰਕੋ ਅਤੇ ਐਸ.ਸੀ. ਕਾਰਪੋਰੇਸ਼ਨ ਆਦਿ ਵਲੋਂ ਭਾਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆ ਵਿੱਚ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵਲਂੋ ਹੁਣ ਇਕ ਆਨਲਾਈਨ ਪੋਰਟਲ ਵੀ ਸ਼ੁਰੂ ਕੀਤਾ ਗਿਆ ਹੈ ਜਿਸ ‘ਤੇ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਆਪਣਾ ਨਾਮ ਦਰਜ ਕਰਵਾ ਸਕਦੇ ਹਨ।ਉਨ੍ਹਾਂ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰ ਕੇ ਮਾਲਕ ਬਨਣ ਅਤੇ ਹੋਰਨਾਂ ਨੂੰ ਵੀ ਰੋਜ਼ਗਾਰ ਪ੍ਰਦਾਨ ਕਰਨ।