Sunday, April 28

ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਮੁਹਿੰਮ ਦੀ ਹੋਈ ਸੁਰੂਆਤ – ਜ਼ਿਲ੍ਹਾ ਚੋਣ ਅਫ਼ਸਰ

  • ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in  ‘ਤੇ ਜਾ ਕੇ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ

ਲੁਧਿਆਣਾ,(ਸੰਜੇ ਮਿੰਕਾ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਤਾ ਮਿਤੀ 01-01-2021 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਮਿਤੀ 16-11-2020 ਤੋਂ 15-12-2020 ਤੱਕ ਵੋਟਾਂ ਬਣਾਉਣ ਲਈ ਮੁਹਿੰਮ ਚਲਾਈ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਬੂਥ ਲੈਵਲ ਅਫਸਰਾਂ(ਬੀ.ਐਲ.ਓ.) ਵੱਲੋਂ ਆਪਣੇ-ਆਪਣੇ ਪੋਲਿੰਗ ਬੂਥ ‘ਤੇ ਮਿਤੀ 21-11-2020(ਸ਼ਨੀਵਾਰ), 22-11-2020(ਐਤਵਾਰ), 05-12-2020(ਸ਼ਨੀਵਾਰ) ਅਤੇ 06-12-2020 (ਐਤਵਾਰ) ਨੂੰ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ(ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਵੱਲੋਂ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਆਟੋ ਰਿਕਸ਼ਾ ਨੂੰ ਹਰੀ ਝੰਡੀ ਦਿੰਦਿਆਂ ਦੱਸਿਆ ਕਿ ਇਹ ਆਟੋ ਰਿਕਸ਼ਾ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਬਣਾਉਣ ਸਬੰਧੀ ਜਾਗਰੂਕ ਕਰੇਗਾ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹਿ ਸਕੇ।
ਉਨ੍ਹਾਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਬੈਠੇ ਹੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਵੈਬਸਾਈਟ www.nvsp.in ‘ਤੇ ਜਾਂ ਵੋਟਰ ਹੈਲਪਲਾਈਨ ਐਪ ਡਾਊਨਲੋਡ ਕਰਕੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ, ਅਜਿਹਾ ਕਰਨ ਵਿੱਚ ਜੇਕਰ ਉਨ੍ਹਾਂ ਨੂੰ ਦਿੱਕਤ ਆਉਂਦੀ ਹੈ ਤਾਂ ਉਹ ਟੋਲ ਫਰੀ ਨੰਬਰ 1950 ‘ਤੇ ਵੀ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

About Author

Leave A Reply

WP2Social Auto Publish Powered By : XYZScripts.com