- 15 ਨੂੰ ਰਾਏਕੋਟ ਤੇ 22 ਦਸੰਬਰ ਨੂੰ ਦੋਰਾਹਾ ਵਿਖੇ ਕੀਤਾ ਜਾ ਰਿਹਾ ਹੈ ਸਵੈ-ਰੋਜ਼ਗਾਰ ਕੈਂਪਾਂ ਦਾ ਆਯੋਜਨ
ਲੁਧਿਆਣਾ, ((ਸੰਜੇ ਮਿੰਕਾ)) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਨੌਕਰੀਆਂ ਤੋਂ ਇਲਾਵਾ ਬੇਰੋਜਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣਾ ਹੈ ਜਿਸਦੇ ਤਹਿਤ ਕਿੰਨਰ ਸਮਾਜ ਦੇ ਨੌਜਵਾਨਾਂ ਨੂੰ ਖਾਸ ਤੌਰ ਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਆਪਣੀ ਕੁਸ਼ਲਤਾ ਨੂੰ ਵਧਾਉਣ ਲਈ ਹੁਨਰ ਵਿਕਾਸ ਯੋਜਨਾਵਾਂ ਸੰਬੰਧੀ ਜਾਣਕਾਰੀ ਪ੍ਰਾਪਤ ਕਰਕੇ ਆਪਣਾ ਨਾਮ ਵਿਭਾਗ ਦੇ ਪੋਰਟਲ www.pgrkam.com ਉੱਪਰ ਦਰਜ ਕਰਵਾਉਣ ਲਈ ਅਪੀਲ ਕੀਤੀ ਜਾ ਰਹੀ ਹੈ।
ਜ਼ਿਲਾ੍ਹ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਨਰ ਵਿਕਾਸ ਸੰਬੰਧੀ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਲਈ ਵੱਖ-ਵੱਖ ਸੰਸਥਾਵਾਂ ਨਾਲ ਤਾਲਮੇਲ ਬਣਾ ਕੇ ਕਿੰਨਰ ਸਮਾਜ ਹੁਨਰ ਵਿਕਾਸ ਦੇ ਵੱਖ-ਵੱਖ ਕੋਰਸਾਂ ਦੀ ਟ੍ਰੇਨਿੰਗ ਪ੍ਰਾਪਤ ਕਰਨ ਤਾਂ ਜੋ ਸਮਾਜ ਦੇ ਬਾਕੀ ਨੌਜਵਾਨਾਂ ਦੀ ਤਰ੍ਹਾਂ ਆਪਣੇ ਆਪ ਨੂੰ ਆਤਮ ਸਨਮਾਨ ਤੇ ਉਚੇਰੇ ਭਵਿੱਖ ਵੱਲ ਪਹਿਲਾ ਕਦਮ ਰੱਖਦੇ ਹੋਏ ਆਪਣੇ ਆਪ ਨੂੰ ਆਤਮ ਨਿਰਭਰ ਬਣਾਉਣ ਅਤੇੇ ਆਪਣੇ ਸਾਥੀਆਂ ਦੀ ਜਿੰਦਗੀ ਨੂੰ ਵੀ ਬੇਹਤਰ ਬਣਾ ਸਕਣ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਬਲਾਕ ਪੱਧਰ ਤੇ ਸਵੈ ਰੋਜਗਾਰ ਕੈਂਪ ਲਗਾਏ ਜਾ ਰਹੇ ਹਨ ਜਿਸਦੇ ਤਹਿਤ 15 ਦਸੰਬਰ, 2020 ਨੂੰ ਐਸ.ਜੀ.ਜੀ. ਸੀਨੀ. ਸੈਕੰਡਰੀ ਸਕੂਲ ਗੋਂਦਵਾਲ, ਰਾਏਕੋਟ ਅਤੇ 22 ਦਸੰਬਰ, 2020 ਨੂੰ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਸਵੈ ਰੋਜਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ । ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸ੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਸਾਰੇ ਨੌਜਵਾਨ ਉਮੀਦਵਾਰਾਂ ਨੂੰ ਆਤਮ ਨਿਰਭਰ ਹੋਣ ਖਾਤਰ ਇਨ੍ਹਾਂ ਕੈਂਪਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਿਆਂ ਅਪੀਲ ਕੀਤੀ ਕਿ ਉਹ ਇ੍ਹਨ੍ਹਾਂ ਕੈਂਪਾਂ ਵਿੱਚ ਹਿੱਸਾ ਲੈਣ ਤੋਂ ਪਹਿਲਾ ਵਿਭਾਗ ਦੇ ਪੋਰਟਲ www.pgrkam.com ਉੱਪਰ ਆਪਣਾ ਨਾਮ ਦਰਜ ਕਰਵਾਉਣੈ ਤਾਂ ਜੋ ਕਰੋਨਾ ਕਾਲ ਦੇ ਚਲਦੇ ਆਏ ਆਰਥਿਕ ਸੰਕਟ ਦਾ ਸਾਹਮਣਾ ਕਰਨ ਲਈ ਸਰਕਾਰ ਵੱਲੋਂ ਚਲਾਏ ਗਏ ਇਸ ਅਭਿਆਨ ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ।