Friday, May 9

ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਅੰਦੋਲਨ ਦੱਸਣ ਵਾਲਿਆਂ ਨੂੰ ਲਾਹਨਤਾਂ

ਲੁਧਿਆਣਾ, (ਸੰਜੇ ਮਿੰਕਾ)- ਪੰਜਾਬ ਮੱਧਮ ਉਦਯੋਗ ਡਿਵੈਲਪਮੈਂਟ ਬੋਰਡ ਦੇ ਚੇੇਅਰਮੈਨ ਸ੍ਰ. ਅਰਮਜੀਤ ਸਿੰਘ ਟਿੱਕਾ ਨੇ ਕਿਸਾਨ ਅੰਦੋਲਨ ਦਾ ਜ਼ੋਰਦਾਰ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਕਿਸਾਨੀ ਨੂੰ ਬਚਾਉਣ ਲਈ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਦਿਨ ਰਾਤ ਅੰਦੋਲਨ ਕਰ ਰਹੇ ਹਨ। ਚੇਅਰਮੈਨ ਟਿੱਕਾ ਨੇ ਕਿਸਾਨਾਂ ਦੇ ਅੰਦੋਲਨ ਨੂੰ ਖਾਲਿਸਤਾਨੀ ਦੱਸਣ ਵਾਲੇ ਭਾਜਪਾ ਤੇ ਹੋਰ ਆਗੂਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾਂ ਕਰਦਿਆਂ ਕਿਹਾ ਕਿ ਇਹ ਅਖੌਤੀ ਆਗੂ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਖੌਤੀ ਆਗੂਆਂ ਦੀਆਂ ਸਾਜ਼ਿਸਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ। ਚੇਅਰਮੈਨ ਟਿੱਕਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਵਾਹਦ ਪਹਿਲੇ ਸਿੱਖ ਲੀਡਰ ਹਨ, ਜਿਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਦੇ ਨਾਲ-ਨਾਲ ਪੰਜਾਬ ਦੀ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਵੀ ਲਿਆਂਦਾ। ਉਨ੍ਹਾਂ ਕਿਹਾ ਕਿ ਅੱਜ ਸਾਰੇ ਦੇਸ਼ ਦਾ ਕਿਸਾਨ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰ ਰਿਹਾ ਹੈ। ਸ੍ਰ. ਟਿੱਕਾ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅੱਜ ਦੁਨੀਆ ਭਰ ਦੇ ਵੱਡੇ ਮੁਲਕ ਅਤੇ ਕੌਮਾਂਤਰੀ ਸਿੱਖ ਭਾਈਚਾਰਾ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਿਹਾ ਹੈ, ਕੇਂਦਰ ਨੂੰ ਬਿਨਾਂ ਸ਼ਰਤ ਬਿਨ੍ਹਾਂ ਦੇਰੀ ਕੀਤਿਆਂ ਇਹ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

About Author

Leave A Reply

WP2Social Auto Publish Powered By : XYZScripts.com