Saturday, April 27

ਕੇਂਦਰ ਸਰਕਾਰ ਲੋਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਖੇਤੀ ਬਿੱਲ ਵਾਪਸ ਲਵੇ- ਡਾ. ਅਮਰ ਸਿੰਘ

ਲੁਧਿਆਣਾ/ਰਾਏਕੋਟ, (ਸੰਜੇ ਮਿੰਕਾ)-ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨਾਂ ਵਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੁਣ ਲੋਕ ਲਹਿਰ ਬਣ ਚੁੱਕਾ ਹੈ, ਇਸ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ  ਵਿੱਚ ਲੋਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ। ਇੰਨ•ਾਂ ਸ਼ਬਦਾਂ ਦਾ ਪ੍ਰਗਟਾਵਾ ਲੋਕਸਭਾ ਹਲਕਾ ਫਤਹਿਗੜ• ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਇਕ ਪ੍ਰੈਸ ਬਿਆਨ ਵਿੱਚ ਕੀਤਾ। ਡਾ. ਅਮਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਉਨ•ਾਂ ਸਿੰਘੂ ਬਾਰਡਰ ਦਾ ਦੌਰਾ ਕਰਦੇ ਹੋਏ ਦੇਖਿਆ ਕਿ ਇਹ ਅੰਦੋਲਨ ਇੱਕ ਵਿਸ਼ਾਲ ਸਮਾਜਿਕ ਲਹਿਰ ਵਿੱਚ ਤਬਦੀਲ ਹੋ ਚੁੱਕਾ ਹੈ, ਜਿਸ ਵਿੱਚ ਸਮਾਜ ਦਾ ਹਰੇਕ ਵਰਗ ਸ਼ਾਮਲ ਹੈ। ਇਸ ਲਈ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੇਸ਼ ਜੇ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਤੁਰੰਤ ਸੰਸਦ ਦਾ  ਸਰਦ ਰੁੱਤ ਇਜਲਾਸ ਬੁਲਾ ਕੇ ਇਹ ਤਿੰਨੇ ਖੇਤੀ ਕਾਨੂੰਨ ਰੱਦ ਕਰਨ।  ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਹਠਧਰਮੀ ਨਹੀਂ ਛੱਡਦੀ ਹੈ ਤਾਂ ਇਹ ਫੈਸਲਾ ਕਿਸਾਨਾਂ ਦੇ ਨਾਲ-ਨਾਲ ਲੋਕਤੰਤਰ ਲਈ ਵੀ ਨੁਕਸਾਨਦੇਹ ਹੋਵੇਗਾ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨ ਮੰਗਾਂ ਨੂੰ ਪੂਰਾ ਕਰਦੇ ਹੋਏ ਤਿੰਨੇ ਖੇਤੀ ਕਾਨੂੰਨ ਵਾਪਸ ਲਵੇ।  

About Author

Leave A Reply

WP2Social Auto Publish Powered By : XYZScripts.com