Friday, May 9

ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਅਤੇ ਯੂਥ ਕਲੱਬਾਂ ਦੀ ਸਰਗਰਮੀ ਲਈ ਦ੍ਰਿੜ ਸੰਕਲਪ – ਇੰਜੀ. ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ, (ਸੰਜੇ ਮਿੰਕਾ) – ਸੂਬੇ ਦੇ ਸਮੁੱਚੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਅਤੇ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਯੁਵਕ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਦੇ ਐੱਸ.ਸੀ.ਡੀ. ਸਰਕਾਰੀ ਕਾਲਜ (ਲੜਕੇ) ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਦੇ ਸਮੁੱਚੇ ਯੁਵਕ ਕਲੱਬਾਂ ਦੀ ਪੈਰਵਈ ਕਰਨਾ ਅਤੇ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਖੇਡ ਕਿੱਟਾਂ ਦੀ ਵੰਡ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ। ਮੀਟਿੰਗ ਦੌਰਾਨ ਸ. ਬਿੰਦਰਾ ਨੇ ਲੁਧਿਆਣਾ ਜਿਲ੍ਹੇ ਦੇ ਯੁਵਕ ਕਲੱਬਾਂ, ਰੈੱਡ ਰਿਬਨ ਕਲੱਬਾਂ ਅਤੇ ਐਨ.ਐੱਸ.ਐੱਸ. ਯੂਨਿਟਾਂ ਨਾਲ ਮੁਲਾਕਾਤ ਕਰਦਿਆਂ ਨੌਜਵਾਨਾਂ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਚੇਅਰਪਰਸਨ ਇੰਜੀ. ਸੁਖਵਿੰਦਰ ਸਿੰਘ ਬਿੰਦਰਾ ਨੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਅਤੇ ਉਨ੍ਹਾਂ ਨੂੰ ਸੁਚੱਜੀ ਸੇਧ ਦਿੰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਉਨ੍ਹਾਂ ਨੂੰ ਪੰਜਾਬ ਯੁਵਕ ਵਿਕਾਸ ਬੋਰਡ ਦਾ ਕਾਰਜਭਾਰ ਸੌਂਪਿਆ ਹੈ, ਉਨ੍ਹਾਂ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਉਹ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਹਮੇਸ਼ਾ ਤੱਤਪਰ ਹਨ। ਸ੍ਰੀ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸੂਬੇ ਦੇ ਸਮੁੱਚੇ ਜਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਜਿਸ ਵਿੱਚ ਜਿਲ੍ਹਾ ਮੋਹਾਲੀ ਤੋਂ ਸ਼ੁਰੂ ਕਰਕੇ ਲੁਧਿਆਣਾ, ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਾਅਦ ਅੰਮ੍ਰਿਤਸਰ ਵੱਲ ਦੀ ਯੋਜਨਾ ਹੈ। ਇਸ ਮੀਟਿੰਗ ਵਿੱਚ ਡਾ. ਕਮਲਜੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਮੁੱਖ ਦਫਤਰ ਯੁਵਕ ਸੇਵਾਵਾਂ ਵਿਭਾਗ, ਚੰਡੀਗੜ੍ਹ, ਸ਼੍ਰੀ ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਜਿਲ੍ਹਾ ਦਫਤਰ ਯੁਵਕ ਸੇਵਾਵਾਂ ਵਿਭਾਗ, ਲੁਧਿਆਣਾ ਅਤੇ ਸ਼੍ਰੀ ਰਵਿੰਦਰ ਸਿੰਘ, ਜਿਲ੍ਹਾ ਖੇਡ ਅਫ਼ਸਰ, ਲੁਧਿਆਣਾ ਵੀ ਹਾਜ਼ਰ ਸਨ।

About Author

Leave A Reply

WP2Social Auto Publish Powered By : XYZScripts.com