लुधियाना,(सचिन शर्मा ,विशाल)-ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਦਾ ਲੁਧਿਆਣਾ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਵੱਲੋਂ ਵਿਸ਼ੇਸ ਸਵਾਗਤ ਕਰਦਿਆਂ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਮਨਪ੍ਰੀਤ ਸਿੰਘ ਬੰਟੀ ਦੇ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਵਿਚਾਰ ਵਿਟਾਂਦਰਾ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਤਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਲਈ ਯੋਗਦਾਨ ਪਾਉਣ ਦੀ ਲੋੜ ਹੈ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਇਸਦਾ ਲਾਹਾ ਲੈ ਕੇ ਆਪਣਾ ਜੀਵਨ ਸਫਲਾ ਕਰ ਸਕਣ।ਉਨਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਮੁੱਚੀ ਲੁਕਾਈ ਦੇ ਭਲੇ ਲਈ ਕੁਰਬਾਨੀਆਂ ਦਿੱਤੀਆਂ ਅਤੇ ਨਾਮ ਸਿਮਰਨ ਦੇ ਮਾਰਗ ਤੇ ਚੱਲਣ ਦਾ ਸ਼ੰਦੇਸ਼ ਦਿੱਤਾ।ਉਨਾਂ ਕਿਹਾ ਕਿ ਉਸ ਪ੍ਰਮਾਤਮਾ ਦੀ ਕ੍ਰਿਪਾ ਸਦਕਾ ਮਿਲੇ ਇਸ ਮਨੁੱਖਾਂ ਜਨਮ ਨੂੰ ਵਿਅਰਥ ਨਾ ਗੁਆਕੇ ਗੁਰੂ ਦੇ ਨਾਮ ਨਾਲ ਜੋੜਣਾ ਚਾਹੀਦਾ ਹੈ ਤਾਂ ਜੋ ਇਹ ਮਨੁੱਖਾ ਜਨਮ ਸਫਲ ਹੋ ਸਕੇ। ਇਸ ਮੌਕੇ ਬੰਟੀ ਨੇ ਵੀ ਕਿਹਾ ਕਿ ਸਿੱਖ ਇਤਿਹਾਸ ਕੁਰਬਾਨੀਆਂ ਭੁਰਪੂਰ ਹੈ ਤੇ ਸਾਨੂੰ ਆਪਣੇ ਬੱਚਿਆਂ ਨੂੰ ਵੀ ਐਸੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਸਹੀ ਸੇਧ ਮਿਲ ਸਕੇ।ਤਾਂ ਜੋ ਸੰਸਾਰ ਭਰ ਦੇ ਵਿੱਚ ਸਿੱਖ ਪੰਥ ਦੇ ਝੰਡੇ ਹੋਰ ਵੀ ਜਿਆਦਾ ਬੁਲੰਦ ਹੋ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਰਿੰਕਲ, ਕੰਵਲਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਹੈਪੀ, ਹੈਰੀ ਸਿੰਘ ਆਦਿ ਹਾਜਿਰ ਸਨ
Related Posts
-
ਚਾਈਨਾ ਡੋਰ ਨਾਲ ਨਾ ਸਿਰਫ਼ ਇਨਸਾਨੀ ਜਾਨ ਨੂੰ ਖ਼ਤਰਾ ਹੈ, ਸਗੋਂ ਪੰਛੀਆਂ ਅਤੇ ਪਸ਼ੂਆਂ ਦੀ ਜ਼ਿੰਦਗੀ ਵੀ ਖ਼ਤਰੇ ‘ਚ ਪੈਂਦੀ ਹੈ:- ਐਸ.ਐਸ.ਪੀ ਡਾ. ਜਯੋਤੀ ਯਾਦਵ ਬੈਂਸ
-
ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ
-
ਐਨ.ਆਰ.ਐਲ.ਐਮ ਤਹਿਤ ਲੁਧਿਆਣਾ ਦੀਆਂ ਮਹਿਲਾ ਸਵੈ-ਸਹਾਇਤਾ ਸਮੂਹ ਵੱਲੋਂ ਹੱਥ ਨਾਲ ਬੁਣੇ ਉੱਨੀ ਮਫਲਰ ਤਿਆਰ